ਮਾਤਾ ਦਮੋਦਰੀ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਮੋਗਾ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਵਲੋਂ ਜਪੁ-ਜੀ ਸਾਹਿਬ, ਅਨੰਦ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ।
ਅਜੀਤ ਡੈਸਕ
27-10-2026