28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਦੌਲੇਵਾਲਾ ਮਾਇਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਬੱਚਿਆਂ ਦੀਆਂ ਗਤੀਵਿਧੀਆਂ ਕਰਵਾਈਆਂ

ਕੋਟ ਈਸੇ ਖਾਂ, 27 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)- ਸ. ਹ.

ਅਜੀਤ ਡੈਸਕ 28-10-2026
ਕੋਟ ਈਸੇ ਖਾਂ, 27 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)- ਸ.ਹ.ਸ. ਦੌਲੇਵਾਲਾ ਮਾਇਰ ਵਿਖੇ ਮੈਡਮ ਰਮਨਦੀਪ ਕੌਰ ਹਿੰਦੀ ਮਿਸਟ੍ਰੈੱਸ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਜਿਸ ਵਿਚ ਸੀ.ਐਚ.ਡੀ. ਸਵਰਨਜੀਤ ਸਿੰਘ ਸਟੇਟ ਐਵਾਰਡੀ ਵੀ ਬੱਚਿਆਂ ਨੂੰ ਚੰਗੀਆਂ ਸਿੱਖਿਆਵਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਦੌਰਾਨ ਮਾਸਟਰ ਸਵਰਨਜੀਤ ਸਿੰਘ, ਮੈਡਮ ਰਮਨਦੀਪ ਕੌਰ ਤੇ ਹੋਰਨਾਂ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਰੋਜ਼ਾਨਾ ਸਵੇਰ ਦੀ ਸਭਾ ਵਿਚ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਦੱਸਦਿਆਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਸਮਾਜਿਕ, ਆਰਥਿਕ ਪੱਖੋਂ ਕਿੰਨੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਚੰਗੀ ਸੋਚ ਦੇ ਧਾਰਨੀ ਬਣਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਣ ਦਵਾਇਆ ਕਿ ਉਹ ਆਪ ਵੀ ਨਸ਼ਿਆਂ ਤੋਂ ਦੂਰ ਰਹਿਣਗੇ ਤੇ ਆਪਣੇ ਆਸ-ਪਾਸ ਦੇ ਲੋਕਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ। ਇਸ ਮੌਕੇ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਰੈਲੀ ਕੱਢੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਰੋਲ ਪਲੇਅ, ਨੁੱਕੜ ਨਾਟਕ ਪੇਸ਼ ਕੀਤੇ ਗਏ। ਵਿਦਿਆਰਥੀਆਂ ਦੇ ਭਾਸ਼ਣ, ਪੇਂਟਿੰਗ, ਸਲੋਗਨ ਰਾਈਟਿੰਗ ਅਤੇ ਪੋਸਟਰ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਮੈਡਮ ਰਮਨਦੀਪ ਕੌਰ ਤੋਂ ਇਲਾਵਾ ਮੈਡਮ ਪਰਮਜੀਤ ਕੌਰ, ਮਾਸਟਰ ਸਵਰਨਜੀਤ ਸਿੰਘ, ਮਾਸਟਰ ਜੀਵਨ ਸਿੰਘ, ਮੈਡਮ ਮੋਹਨਪ੍ਰੀਤ ਮਾਨ, ਮੈਡਮ ਹਰਪ੍ਰੀਤ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼ੂਗਰ ਚੇਤਨਾ ਸੁਸਾਇਟੀ ਮੋਗਾ ਨੇ ਲਿਪਿਡ ਪ੍ਰੋਫਾਈਲ ਅਤੇ ਆਰ.ਐਫ.ਡੀ. ਦਾ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਧਰਮ ਸਿੰਘ ਵਾਲਾ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।