29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਦੀ ਯਾਦ ’ਚ ਤਿੰਨ ਰੋਜ਼ਾ ਸੰਤ ਸਮਾਗਮ ਅੱਜ ਤੋਂ 30 ਨੂੰ ਰਾਤਰੀ ਦੀਵਾਨ ਤੇ 31 ਨੂੰ ਹੋਵੇਗਾ ਮੁੱਖ ਸਮਾਗਮ

ਮੋਗਾ, 28 ਅਕਤੂਬਰ (ਜਸਪਾਲ ਸਿੰਘ ਬੱਬੀ)-ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਦੀ 28ਵੀਂ ਬਰਸੀ ਅਤੇ ਮਾਤਾ ਗਿਆਨ ਕੌਰ ਦੀ ਯਾਦ ਵਿਚ ਤਿੰਨ ਰੋਜ਼ਾ ਸੰਤ ਸਮਾਗਮ ਅਤੇ ਕੀਰਤਨ ਦਰਬਾਰ ਦੀ ਸ਼ੁਰੂਆਤ 29 ਅਕਤੂਬਰ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਦੀ ਆਰੰਭਤਾ ਨਾਲ ਤਪ ਅਸਥਾਨ ਰੱਬ ਨਗਰ ਜੀ. ਟੀ.

ਅਜੀਤ ਡੈਸਕ 29-10-2026
ਮੋਗਾ, 28 ਅਕਤੂਬਰ (ਜਸਪਾਲ ਸਿੰਘ ਬੱਬੀ)-ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਦੀ 28ਵੀਂ ਬਰਸੀ ਅਤੇ ਮਾਤਾ ਗਿਆਨ ਕੌਰ ਦੀ ਯਾਦ ਵਿਚ ਤਿੰਨ ਰੋਜ਼ਾ ਸੰਤ ਸਮਾਗਮ ਅਤੇ ਕੀਰਤਨ ਦਰਬਾਰ ਦੀ ਸ਼ੁਰੂਆਤ 29 ਅਕਤੂਬਰ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਦੀ ਆਰੰਭਤਾ ਨਾਲ ਤਪ ਅਸਥਾਨ ਰੱਬ ਨਗਰ ਜੀ.ਟੀ. ਰੋਡ ਮੋਗਾ ਵਿਖੇ ਕੀਤੀ ਜਾਵੇਗੀ| ਜਿਸ ਵਿਚ ਭਾਈ ਯਾਦਵਿੰਦਰ ਸਿੰਘ ਨਾਨਕਸਰ ਵਾਲਿਆਂ ਵਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਜਾਵੇਗਾ| ਬਰਸੀ ਸਮਾਗਮ ਦੇ ਸਬੰਧ ਵਿਚ ਬਲਬੀਰ ਸਿੰਘ ਰਾਮੂੰਵਾਲੀਆ, ਭਰਪੂਰ ਸਿੰਘ ਕੰਡਾ, ਨਿਰਮਲ ਸਿੰਘ ਕੈਨੇਡਾ, ਗੁਰਲਾਲ ਸਿੰਘ ਸੋਨਾ, ਸੁਖਚਰਨ ਸਿੰਘ ਪਿੰਕਾ, ਮੇਜਰ ਸਿੰਘ, ਪਰਮਿੰਦਰ ਸਿੰਘ ਚੌਹਾਨ ਅਤੇ ਸੁਖਚੈਨ ਸਿੰਘ ਰਾਮੂੰਵਾਲੀਆ ਨੇ ਦੱਸਿਆ ਕਿ 30 ਅਕਤੂਬਰ ਨੂੰ ਰਾਤ 7 ਵਜੇ ਤੋਂ ਲੈ ਕੇ ਰਾਤ 11 ਵਜੇ ਤੱਕ ਕੀਰਤਨ ਸਮਾਗਮ ਹੋਵੇਗਾ| ਜਿਸ ਵਿਚ ਭਾਈ ਹਰਦੀਪ ਸਿੰਘ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਇੰਗਲੈਂਡ ਵਾਲੇ ਅਤੇ ਬਾਬਾ ਰਵਿੰਦਰ ਸਿੰਘ ਜੋਨੀ ਆਈਆਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ ਤੇ 31 ਅਕਤੂਬਰ ਦਿਨ ਸਨਿਚਰਵਾਰ ਨੂੰ ਮੁੱਖ ਬਰਸੀ ਸਮਾਗਮ ਹੋਵੇਗਾ|
ਪਿਛਲੀ ਖ਼ਬਰ ਸੂਬੇਦਾਰ ਮੇਜਰ ਜਰਨੈਲ ਸਿੰਘ ਆਹਲੂਵਾਲੀਆ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਵਿਚ ਤਿੰਨ ਰੋਜ਼ਾ ਅੰਤਰਰਾਸ਼ਟਰੀ ਸਾਈਕਲੋਡੈਕਸਟ੍ਰਿਨ ਸਿੰਪੋਜ਼ੀਅਮ ਨੇ ਵਿਸ਼ਵ ਪੱਧਰ ’ਤੇ ਬਣਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।