30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰਲੀਨ ਕੌਰ ਨੇ ਸਟੇਟ ਪੱਧਰੀ ਸ਼ਤਰੰਜ ਮੁਕਾਬਲਿਆਂ ’ਚ ਜਿੱਤਿਆ ਚਾਂਦੀ ਦਾ ਤਗਮਾ

ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਇਸੇ ਲੜੀ ਤਹਿਤ ਸਕੂਲ ਦੀ ਹੋਣਹਾਰ ਖਿਡਾਰਨ ਗੁਰਲੀਨ ਕੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸਟੇਟ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਸਿਲਵਰ ਮੈਡਲ ਜਿੱਤ ਕੇ ਸਕੂਲ ਅਤੇ ਮੋਗਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।

ਬਲੂਮਿੰਗ ਬਡਜ਼ ਸਕੂਲ ਦੀ ਖਿਡਾਰਨ ਗੁਰਲੀਨ ਕੌਰ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਤੇ ਸਕੂਲ ਸਟਾਫ਼। ਅਜੀਤ ਤਸਵੀਰ 30-10-2026
ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਇਸੇ ਲੜੀ ਤਹਿਤ ਸਕੂਲ ਦੀ ਹੋਣਹਾਰ ਖਿਡਾਰਨ ਗੁਰਲੀਨ ਕੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸਟੇਟ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਸਿਲਵਰ ਮੈਡਲ ਜਿੱਤ ਕੇ ਸਕੂਲ ਅਤੇ ਮੋਗਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਜਲੰਧਰ ਵਿਖੇ ਕਰਵਾਏ ਗਏ ਇਨ੍ਹਾਂ ਰਾਜ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਪੰਜਾਬ ਦੇ 23 ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਭਾਗ ਲਿਆ। ਸਕੂਲ ਦੀ ਬਾਰ੍ਹਵੀਂ ਕਾਮਰਸ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਆਪਣੀ ਬਿਹਤਰੀਨ ਖੇਡ, ਸੂਝ-ਬੂਝ ਅਤੇ ਰਣਨੀਤਕ ਸੋਚ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਅਤੇ ਸਿਲਵਰ ਮੈਡਲ ਆਪਣੇ ਨਾਮ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਲਈ ਉਸ ਨੂੰ 7,000 ਰੁਪਏ ਦਾ ਨਕਦ ਇਨਾਮ ਵੀ ਪ੍ਰਦਾਨ ਕੀਤਾ ਗਿਆ। ਗੁਰਲੀਨ ਕੌਰ ਨੇ ਮੋਗਾ ਜ਼ਿਲ੍ਹੇ ਦੀ ਨੁਮਾਇੰਦਗੀ ਕਰਦਿਆਂ ਜਲੰਧਰ, ਲੁਧਿਆਣਾ, ਮੋਹਾਲੀ ਅਤੇ ਮੋਗਾ ਦੀਆਂ ਟੀਮਾਂ ਵਿਚਕਾਰ ਹੋਏ ਮੁਕਾਬਲਿਆਂ ਵਿਚ ਅੰਕਾਂ ਦੇ ਆਧਾਰ ‘ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੀ ਸਵੇਰ ਦੀ ਸਭਾ ਦੌਰਾਨ ਉਸ ਨੂੰ ਵਿਸ਼ੇਸ਼ ਤੌਰ ‘ਤੇ ਸਟੇਜ ‘ਤੇ ਬੁਲਾ ਕੇ ਸਨਮਾਨਿਤ ਕੀਤਾ ਗਿਆ। ਗੁਰਲੀਨ ਕੌਰ ਨੂੰ ਸਿਲਵਰ ਮੈਡਲ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਨੇ ਗੁਰਲੀਨ ਕੌਰ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਨੇ ਕਿਹਾ ਕਿ ਗੁਰਲੀਨ ਕੌਰ ਦੀ ਇਹ ਪ੍ਰਾਪਤੀ ਉਸ ਦੀ ਮਿਹਨਤ, ਲਗਨ ਅਤੇ ਕੋਚ ਸ਼੍ਰੀ ਕੇ.ਪੀ. ਸ਼ਰਮਾ ਦੀ ਅਗਵਾਈ ਹੇਠ ਮਿਲੀ ਸਿਖਲਾਈ ਦਾ ਨਤੀਜਾ ਹੈ।
ਪਿਛਲੀ ਖ਼ਬਰ ਸਰਪੰਚ ਪ੍ਰੀਤ ਇੰਦਰਪਾਲ ਸਿੰਘ ਰਣਸੀਂਹ ਨੇ ਸਾਢੇ 31 ਲੱਖ ਦੇ ਸੁਸਾਇਟੀ ਨੂੰ ਖੇਤੀਬਾੜੀ ਸੰਦ ਮੁਹੱਈਆ ਕਰਵਾਏ ਅਗਲੀ ਖ਼ਬਰ ਬਾਘਾ ਪੁਰਾਣਾ ਸ਼ਹਿਰ ਅੰਦਰ ਦੜੇ-ਸੱਟੇ ਦਾ ਧੰਦਾ ਕਥਿਤ ਤੌਰ ’ਤੇ ਜ਼ੋਰਾਂ ’ਤੇ ਮੁੱਦਕੀ ਰੋਡ ’ਤੇ ਪੁਲਿਸ ਛਾਪੇਮਾਰੀ ਦੀ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।