ਮਾਮਲਾ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਡੈਮੋਕਰੇਟਿਕ ਟੀਚਰਜ਼ ਫ਼ਰੰਟ ਵਲੋਂ ਸਰਕਾਰੀ ਜਬਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ
ਮੋਗਾ, 30 ਅਕਤੂਬਰ (ਸੁਰਿੰਦਰਪਾਲ ਸਿੰਘ)-ਇਕ ਪ੍ਰਾਈਵੇਟ ਕੰਪਨੀ ਦੀ ਅਣਗਹਿਲੀ ਕਾਰਨ 253 ਅਧਿਆਪਕਾਂ ਨੂੰ ਆਪਣੀ ਨੌਕਰੀ ਤੋਂ ਹੱਥ ਧੋਣੇ ਪੈ ਰਹੇ ਹਨ। ਪੰਜਾਬ ਸਰਕਾਰ ਦੀ ਇਸ ਮਸਲੇ ਪ੍ਰਤੀ ਬੇਰੁਖ਼ੀ ਅਤੇ ਰੁਜ਼ਗਾਰ ਖੋਹਣ ਦੀ ਨੀਤੀ ਦੀ ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ।
ਮੋਗਾ ਵਿਖੇ ਡੈਮੋਕਰੇਟਿਕ ਟੀਚਰਜ਼ ਫ਼ਰੰਟ ਦੇ ਆਗੂ ਪੰਜਾਬ ਸਰਕਾਰ ਵਲੋਂ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਦੀ ਨਿਖੇਧੀ ਕਰਦੇ ਹੋਏ। ਤਸਵੀਰ : ਹਰਜੀਤ ਸਿੰਘ
31-10-2026