01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਬੱਧਨੀ ਕਲਾਂ ਵਾਲੇ ਬਾਬਾ ਜੋਰਾ ਸਿੰਘ ਦੀ ਰਹਿਨੁਮਾਈ ਹੇਠ ਅਨੰਦ ਈਸ਼ਵਰ ਦਰਬਾਰ ਠਾਠ ਵਿਖੇ ਧਾਰਮਿਕ ਦੀਵਾਨਾ ਦੀ ਆਰੰਭਤਾ

ਬੱਧਨੀ ਕਲਾਂ, 31 ਅਕਤੂਬਰ (ਸੰਜੀਵ ਕੋਛੜ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਨਾਨਕਸਰ ਸੰਪਰਦਾਇ ਦੇ ਬਾਨੀ ਧੰਨ-ਧੰਨ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਜਨਮ ਦਿਵਸ ਦੀ ਖੁਸ਼ੀ ਵਿਚ ਹਰ ਸਾਲ ਦੀ ਤਰ੍ਹਾਂ ਉਨ੍ਹਾਂ ਦੇ ਨਾਨਕੇ ਨਗਰ ਅਨੰਦ ਈਸ਼ਵਰ ਦਰਬਾਰ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਹੇਠ ਨਗਰ ਨਿਵਾਸੀਆਂ ਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਅਨੰਦ ਈਸ਼ਵਰ ਦਰਬਾਰ ਠਾਠ ਵਿਖੇ ਸਜਾਏ ਜਾ ਰਹੇ ਧਾਰਮਿਕ ਦੀਵਾਨਾ ਦੇ ਪਹਿਲੇ ਦਿਨ ਵੱਡੀ ਗਿਣਤੀ ’ਚ ਇਕੱਤਰ ਹੋਈਆਂ ਸੰਗਤਾਂ ਨੂੰ ਬਾਬਾ ਜ਼ੋਰਾ ਸਿੰਘ ਨੇ ਬਾਬਾ ਨੰਦ ਸਿੰਘ ਦੀ ਜੀਵਨੀ ’ਤੇ ਝਾਤ ਪਾਉਂਦੇ ਹੋਏ ਉਨ੍ਹਾਂ ਵਲੋਂ ਚਲਾਈ ਗਈ ਮਰਿਯਾਦਾ, ਬਾਣੀ ਅਤੇ ਬਾਣੇ ਨਾਲ ਜੁੜਨ ਤੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ| ਇਸ ਸਮੇਂ ਵਿਸ਼ੇਸ਼ ਤੌਰ ’ਤੇ ਪਹੁੰਚੇ ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਸਤਨਾਮ ਸਿੰਘ ਨਾਨਕਸਰ, ਸੰਤ ਪ੍ਰੇਮਾਂ ਨੰਦ , ਬਾਬਾ ਬਲਵੰਤ ਸਿੰਘ ਨਾਨਕਸਰ, ਬਾਬਾ ਸੁਰਜੀਤ ਸਿੰਘ ਘਨੌਰੀ ਤੋਂ ਇਲਾਵਾ ਹੋਰਨਾਂ ਸੰਤਾਂ ਮਹਾਂਪੁਰਸ਼ਾਂ ਨੇ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਵਲੋਂ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਦਿੱਤੀ ਜਾ ਰਹੀ ਸੇਧ ਲਈ ਕੀਤੇ ਜਾ ਰਹੇ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ| ਉਨ੍ਹਾਂ ਕਿਹਾ ਕਿ ਸਾਨੂੰ ਉਸ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਉਸ ਦੀ ਰਜ਼ਾ ’ਚ ਰਹਿਣਾ ਚਾਹੀਦਾ ਹੈ | ਇਸ ਸਮੇਂ ਬਾਬਾ ਗੁਰਬਖਸ਼ ਸਿੰਘ ਨੇ ਬਾਬਾ ਨੰਦ ਸਿੰਘ ਦੀ ਜੀਵਨੀ ’ਤੇ ਆਧਾਰਿਤ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਤੇ ਬਾਬਾ ਜਗਤਾਰ ਸਿੰਘ ਨੇ ਸ੍ਰੀ ਜਪੁਜੀ ਸਾਹਿਬ ਦੀ ਪਹਿਲੀ ਪੌੜੀ ਦਾ ਪਾਠ ਸੰਗਤਾਂ ਨਾਲ ਰਲ ਕੇ ਕੀਤਾ| ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਅਤੇ ਬਾਬਾ ਗੁਰਬਖਸ਼ ਸਿੰਘ ਨੇ ਪਹੁੰਚੀਆਂ ਮੁੱਖ ਸ਼ਖਸੀਅਤਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ| ਸਟੇਜ ਦੀ ਭੂਮਿਕਾ ਭਾਈ ਸਤਪਾਲ ਨੇ ਬਾਖੂਬੀ ਨਿਭਾਉਂਦਿਆਂ ਸੰਗਤਾਂ ਤੇ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪ੍ਰਕਾਸ਼ ਕੀਤੀਆਂ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਦੇ ਭੋਗ 3 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ ਪਾਉਣ ਉਪਰੰਤ ਇਸ ਪੋ੍ਗਰਾਮ ਦੀ ਸਮਾਪਤੀ ਅਤੇ ਬਾਬਾ ਜ਼ੋਰਾ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ| ਇਸ ਮੌਕੇ ਬਾਬਾ ਜਗਤਾਰ ਸਿੰਘ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਗੁਰਸੇਵਕ ਸਿੰਘ ਉੱਭੀ, ਭਾਈ ਸੁਰਜੀਤ ਸਿੰਘ, ਭਾਈ ਜਰਨੈਲ ਸਿੰਘ, ਕੁਲਦੀਪ ਸਿੰਘ ਕੈਨੇਡਾ, ਚਰਨ ਸਿੰਘ ਕੈਨੇਡਾ, ਗੁਰਮੁਖ ਸਿੰਘ ਸੱਗੂ, ਭੁਪਿੰਦਰ ਸਿੰਘ, ਦਵਿੰਦਰ ਸਿੰਘ ਲਾਲੀ, ਸੋਹਨ ਸਿੰਘ ਮਾਣਕੀ, ਹਰਦੇਵ ਸਿੰਘ ਮਾਣਕੀ, ਜਗਦੀਸ਼ ਸਿੰਘ, ਮੁਖਤਿਆਰ ਸਿੰਘ ਵਿਰਦੀ, ਭੋਲਾ ਸਿੰਘ ਕੈਨੇਡਾ, ਮੇਜਰ ਸਿੰਘ ਢਿੱਲੋਂ, ਜਰਨੈਲ ਸਿੰਘ ਜੱਜ, ਨਿਰਮਲ ਸਿੰਘ ਖੰਨਾ, ਸਤਿੰਦਰ ਸਿੰਘ ਮੋਗਾ, ਦਰਸ਼ਨ ਸਿੰਘ ਮੋਗਾ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਐਡਵੋਕੇਟ ਪ੍ਰੀਤਮ ਸਿੰਘ, ਕੁਲਦੀਪ ਸਿੰਘ ਟਿੱਕਾ, ਮਨਿੰਦਰ ਸਿੰਘ ਰਾਜਗੜ੍ਹ, ਜਸਵਿੰਦਰ ਸਿੰਘ ਖਾਲਸਾ, ਲਖਵੀਰ ਸਿੰਘ ਰੱਤੀ ਰੋੜੀ, ਗੁਰਜੀਤ ਸਿੰਘ ਕਾਲਾ, ਕੁਲਦੀਪ ਸਿੰਘ ਰੋਡੇ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ|

ਅਜੀਤ ਡੈਸਕ 01-11-2026

ਪਿਛਲੀ ਖ਼ਬਰ ਮੋਗਾ ਕੈਮਿਸਟ ਐਸੋਸੀਏਸ਼ਨ ਨੇ ਚੈਕਿੰਗ ਦੇ ਤਰੀਕਿਆਂ ’ਤੇ ਗ਼ੁੱਸਾ ਪ੍ਰਗਟਾਇਆ ਅਗਲੀ ਖ਼ਬਰ ਯੂਥ ਵਿੰਗ ਦੀ ਵਿਸ਼ਾਲ ਮੀਟਿੰਗ ਕੱਲ੍ਹ ਬਾਘਾ ਪੁਰਾਣਾ ਵਿਖੇ ਹੋਵੇਗੀ-ਪ੍ਰਧਾਨ ਸੁਖਜੀਤ ਸਿੰਘ ਮਾਹਲਾ ਕੌਮੀ ਪ੍ਰਧਾਨ ਸਰਬਜੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।