02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪ੍ਰੇਮਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ (ਰਜਿ:) ਮੋਗਾ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ

ਮੋਗਾ, 1 ਨਵੰਬਰ (ਜਸਪਾਲ ਸਿੰਘ ਬੱਬੀ)- ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ (ਰਜਿ:) ਮੋਗਾ ਵਲੋਂ ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਲਈ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ 2 ਨਵੰਬਰ ਦਿਨ ਸੋਮਵਾਰ ਨੂੰ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਪ੍ਰਧਾਨ ਕੁਲਵਿੰਦਰ ਸਿੰਘ, ਕੇਵਲ ਸਿੰਘ, ਇਸ਼ਮੀਤ ਸਿੰਘ, ਡਾ.

ਅਜੀਤ ਡੈਸਕ 02-11-2026
ਮੋਗਾ, 1 ਨਵੰਬਰ (ਜਸਪਾਲ ਸਿੰਘ ਬੱਬੀ)- ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ (ਰਜਿ:) ਮੋਗਾ ਵਲੋਂ ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਲਈ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ 2 ਨਵੰਬਰ ਦਿਨ ਸੋਮਵਾਰ ਨੂੰ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਪ੍ਰਧਾਨ ਕੁਲਵਿੰਦਰ ਸਿੰਘ, ਕੇਵਲ ਸਿੰਘ, ਇਸ਼ਮੀਤ ਸਿੰਘ, ਡਾ. ਜਗਦੇਵ ਸਿੰਘ, ਸਤਿਨਾਮ ਸਿੰਘ ਧੱਲੇਕੇ, ਭੁਪਿੰਦਰ ਸਿੰਘ ਅਤੇ ਮੋਹਣ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਮਾਹਿਰ ਅੱਖਾਂ ਦੇ ਡਾਕਟਰਾਂ ਵਲੋਂ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ। ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਵਲੋਂ ਅੱਖਾਂ ਦੀ ਜਾਂਚ ਕਰਕੇ ਲੋੜੀਂਦੀ ਡਾਕਟਰੀ ਸਲਾਹ ਦਿੱਤੀ ਜਾਵੇਗੀ। ਸੇਵਾ ਦਾ ਲਾਭ ਲੈਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ ।
ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ‘ਚ ਰਾਸ਼ਟਰੀ ਸਿੱਖਿਆ ਨੀਤੀ 2020 ਸੰਬੰਧੀ ਸਮਰੱਥਾ ਨਿਰਮਾਣ ਪ੍ਰੋਗਰਾਮ ਅਗਲੀ ਖ਼ਬਰ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ (ਕਾਰ ਸੇਵਾ ਵਾਲੇ) ਯਾਦਗਾਰੀ ਸੰਤ ਸਮਾਗਮ ਅਤੇ ਕੀਰਤਨ ਦਰਬਾਰ ਹੋਇਆ ਬਾਬਾ ਰੱਬ ਜੀ ਨੇ ਸੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।