ਧਰਮਕੋਟ ਹਲਕੇ ’ਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ-ਵਿਧਾਇਕ ਲਾਡੀ ਢੋਸ
ਕਿਸ਼ਨਪੁਰਾ ਕਲਾਂ, 1 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਧਰਮਕੋਟ ਤੋਂ ਦੂਜੀ ਵਾਰ ਉਮੀਦਵਾਰ ਐਲਾਨੇ ਜਾਣ ‘ਤੇ ਮੌਜੂਦਾ ਨੌਜਵਾਨ ਸੂਝਵਾਨ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਖ਼ਾਸ ਕਰਕੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ। ਵਿਧਾਇਕ ਲਾਡੀ ਢੋਸ ਨੇ ਕਿਹਾ ਕਿ ਪਾਰਟੀ ਵਲੋਂ ਦੂਜੀ ਵਾਰ ਉਨ੍ਹਾਂ ‘ਤੇ ਭਰੋਸਾ ਪ੍ਰਗਟਾਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।
ਕਿਸ਼ਨਪੁਰਾ ਕਲਾਂ, 1 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਧਰਮਕੋਟ ਤੋਂ ਦੂਜੀ ਵਾਰ ਉਮੀਦਵਾਰ ਐਲਾਨੇ ਜਾਣ ‘ਤੇ ਮੌਜੂਦਾ ਨੌਜਵਾਨ ਸੂਝਵਾਨ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਖ਼ਾਸ ਕਰਕੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ। ਵਿਧਾਇਕ ਲਾਡੀ ਢੋਸ ਨੇ ਕਿਹਾ ਕਿ ਪਾਰਟੀ ਵਲੋਂ ਦੂਜੀ ਵਾਰ ਉਨ੍ਹਾਂ ‘ਤੇ ਭਰੋਸਾ ਪ੍ਰਗਟਾਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਧਰਮਕੋਟ ਹਲਕੇ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਉੱਧਰ ਹਲਕਾ ਧਰਮਕੋਟ ਦੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰਾਂ ਨੇ ਲਾਡੀ ਢੋਸ ਨੂੰ ਦੂਸਰੀ ਵਾਰ ਉਮੀਦਵਾਰ ਐਲਾਨਣ ਦਾ ਸਵਾਗਤ ਕੀਤਾ।