03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕਾਮਰੇਡ ਰਣਧੀਰ ਸਿੰਘ ਗਿੱਲ ਦੀ ਬਰਸੀ ਮੌਕੇ ਸੈਮੀਨਾਰ 7 ਨੂੰ

ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਮੋਗਾ ਵਲੋਂ ਕਾਮਰੇਡ ਰਣਧੀਰ ਗਿੱਲ ਦੀ ਚੌਥੀ ਬਰਸੀ ਅਤੇ ਸਮਾਜਵਾਦੀ ਅਕਤੂਬਰ ਇਨਕਲਾਬ ਦੀ 109ਵੀਂ ਵਰ੍ਹੇਗੰਢ ਨੂੰ ਸਮਰਪਿਤ ਇਕ ਵਿਚਾਰਧਾਰਕ ਸੈਮੀਨਾਰ ਕੀਤਾ ਰਿਹਾ ਹੈ। ਜ਼ਿਲ੍ਹਾ ਸਕੱਤਰ ਕੁਲਦੀਪ ਭੋਲਾ ਨੇ ਦੱਸਿਆ ਕਿ ਕਾਮਰੇਡ ਰਣਧੀਰ ਗਿੱਲ ਮੋਗਾ ਜ਼ਿਲ੍ਹੇ ਦੇ ਉੱਘੇ ਕਮਿਊਨਿਸਟ ਆਗੂ ਸਨ, ਜਿਨ੍ਹਾਂ ਨੇ ਸਾਰੀ ਉਮਰ ਮਜ਼ਦੂਰ, ਮੁਲਾਜ਼ਮਾਂ, ਕਿਸਾਨ ਅਤੇ ਦੱਬੇ-ਕੁਚਲੇ ਵਰਗਾਂ ਦੇ ਹੱਕਾਂ ਲਈ ਸੰਘਰਸ਼ ਕੀਤਾ।

ਅਜੀਤ ਡੈਸਕ 03-11-2026
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਮੋਗਾ ਵਲੋਂ ਕਾਮਰੇਡ ਰਣਧੀਰ ਗਿੱਲ ਦੀ ਚੌਥੀ ਬਰਸੀ ਅਤੇ ਸਮਾਜਵਾਦੀ ਅਕਤੂਬਰ ਇਨਕਲਾਬ ਦੀ 109ਵੀਂ ਵਰ੍ਹੇਗੰਢ ਨੂੰ ਸਮਰਪਿਤ ਇਕ ਵਿਚਾਰਧਾਰਕ ਸੈਮੀਨਾਰ ਕੀਤਾ ਰਿਹਾ ਹੈ।ਜ਼ਿਲ੍ਹਾ ਸਕੱਤਰ ਕੁਲਦੀਪ ਭੋਲਾ ਨੇ ਦੱਸਿਆ ਕਿ ਕਾਮਰੇਡ ਰਣਧੀਰ ਗਿੱਲ ਮੋਗਾ ਜ਼ਿਲ੍ਹੇ ਦੇ ਉੱਘੇ ਕਮਿਊਨਿਸਟ ਆਗੂ ਸਨ, ਜਿਨ੍ਹਾਂ ਨੇ ਸਾਰੀ ਉਮਰ ਮਜ਼ਦੂਰ, ਮੁਲਾਜ਼ਮਾਂ, ਕਿਸਾਨ ਅਤੇ ਦੱਬੇ-ਕੁਚਲੇ ਵਰਗਾਂ ਦੇ ਹੱਕਾਂ ਲਈ ਸੰਘਰਸ਼ ਕੀਤਾ। ਉਨ੍ਹਾਂ ਦੀ ਬਰਸੀ ਮੌਕੇ ਹਰ ਸਾਲ ਜ਼ਿਲ੍ਹਾ ਮੋਗਾ ਦੀ ਭਾਰਤੀ ਕਮਿਊਨਿਸਟ ਪਾਰਟੀ ਉਨ੍ਹਾਂ ਦੀਆਂ ਵਿਚਾਰਾਂ ਅਤੇ ਘਾਲਣਾਵਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਯਾਦ ’ਚ 7 ਨਵੰਬਰ ਦਿਨ ਸਨਿੱਚਰਵਾਰ ਨੂੰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ’ਚ ਸੈਮੀਨਾਰ ਦੇ ਰੂਪ ਵਿਚ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ। ਸਮਾਜਵਾਦ ਦੀ ਅਟੱਲਤਾ ਵਿਸ਼ੇ ਉੱਪਰ ਡਾ. ਸੁਖਦੇਵ ਸਿਰਸਾ ਅਤੇ ਏ.ਆਈ- ਬੁਰਜੂਆ ਵਿਕਾਸ ਦੀ ਉੱਤਮਤਾ ਅਤੇ ਪ੍ਰੋਲਤਾਰੀ ਉਥਾਨ ਵਿਸ਼ੇ ਉੱਪਰ ਕਾ. ਜਗਰੂਪ ਵਿਸਥਾਰ ਸਹਿਤ ਆਪਣੀ ਵਿਚਾਰ ਪੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕਾਮਰੇਡ ਰਣਧੀਰ ਗਿੱਲ ਦੀ ਯਾਦ ਵਿਚ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਂਦਾ ਹੈ। ਇਸ ਸਾਲ ਇਹ ਵਿਸ਼ੇਸ਼ ਸਨਮਾਨ ਬਲਦੇਵ ਸਿੰਘ ਸੜਕਨਾਮਾ ਉੱਘੇ ਸਾਹਿਤਕਾਰ, ਮਹਿੰਦਰ ਸਿੰਘ ਧਾਲੀਵਾਲ ਸਾਬਕਾ ਅਧਿਆਪਕ ਆਗੂ ਅਤੇ ਜਗਦੀਸ਼ ਚਾਹਲ ਟਰੇਡ ਯੂਨੀਅਨ ਆਗੂ ਨੂੰ ਸਨਮਾਨ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਕੈਲੀਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਨਰਸਰੀ ਦਾ ‘ਹੰਡਰਡ ਡੇ’ ਸਮਾਗਮ ਕਰਵਾਇਆ ਅਗਲੀ ਖ਼ਬਰ ਨਸ਼ਾ ਪ੍ਰਭਾਵਿਤ ਖੇਤਰਾਂ ਦੇ ਨਵੀਨੀਕਰਨ ਲਈ 60 ਦਿਨਾ ਮੁਹਿੰਮ ਦੀ ਡਿਪਟੀ ਕਮਿਸ਼ਨਰ ਵਲੋਂ ਸਮੀਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।