ਸੰਤ ਬਾਬਾ ਭਾਗ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਸੰਗੀਤ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ
ਠੱਠੀ ਭਾਈ, 2 ਨਵੰਬਰ (ਜਗਰੂਪ ਸਿੰਘ ਮਠਾੜੂ)- ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬਾਘਾ ਪੁਰਾਣਾ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਸੰਗੀਤ ਮੁਕਾਬਲਿਆਂ ਵਿਚ ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਹਿੰਦੀ ਗਰੁੱਪ ਸੌਂਗ ਅਤੇ ਸੰਸਕ੍ਰਿਤ ਸਮੂਹ ਗਾਣ ਮੁਕਾਬਲਿਆਂ ’ਚ ਵਧੀਆ ਪੁਜ਼ੀਸ਼ਨਾਂ ਹਾਸਿਲ ਕੀਤੀਆਂ ।
ਅਜੀਤ ਡੈਸਕ
03-11-2026