02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਜਨਗਣਨਾ-2027 ਤਹਿਤ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ ਦੀ ਸਹੂਲਤ

ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)- ਭਾਰਤ ਦੀ ਪਹਿਲੀ ਡਿਜੀਟਲ ਜਨਗਣਨਾ-2027 ’ਚ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਚਲਾਈ ਜਾਵੇਗੀ। ਇਸ ਦੌਰਾਨ ਨਾਗਰਿਕਾਂ ਨੂੰ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਵਾਉਣ ਦੀ ਸਹੂਲਤ ਮਿਲੇਗੀ।

ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ। 03-11-2026
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)- ਭਾਰਤ ਦੀ ਪਹਿਲੀ ਡਿਜੀਟਲ ਜਨਗਣਨਾ-2027 ’ਚ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਚਲਾਈ ਜਾਵੇਗੀ। ਇਸ ਦੌਰਾਨ ਨਾਗਰਿਕਾਂ ਨੂੰ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਵਾਉਣ ਦੀ ਸਹੂਲਤ ਮਿਲੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਜਨਗਣਨਾ ਦੀ ਪ੍ਰਕਿਰਿਆ ਨੂੰ ਹੋਰ ਸਰਲ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਪਹਿਲੀ ਵਾਰ ਡਿਜੀਟਲ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਸਵੈ-ਗਣਨਾ ਦੀ ਸਹੂਲਤ ਰਾਹੀਂ ਲੋਕ ਆਪਣੀ ਸਹੂਲਤ ਅਨੁਸਾਰ ਨਿਰਧਾਰਿਤ ਸਮੇਂ ਦੌਰਾਨ ਪਰਿਵਾਰ ਦੀ ਜਾਣਕਾਰੀ ਖ਼ੁਦ ਆਨਲਾਈਨ ਭਰ ਸਕਣਗੇ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਲਈ ਵਿਸ਼ੇਸ਼ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਜਾਣਕਾਰੀ ਸਫਲਤਾਪੂਰਵਕ ਜਮਾਂ ਕਰਵਾਉਣ ਉਪਰੰਤ ਇਕ ਵਿਸ਼ੇਸ਼ ਸਵੈ-ਗਣਨਾ ਆਈ.ਡੀ. ਜਾਰੀ ਹੋਵੇਗੀ। ਨਾਗਰਿਕਾਂ ਨੂੰ ਇਹ ਆਈ.ਡੀ. ਬਾਅਦ ਵਿਚ ਘਰ - ਘਰ ਜਾਣ ਵਾਲੇ ਜਨਗਣਨਾ ਕਰਮਚਾਰੀਆਂ ਨਾਲ ਸਾਂਝੀ ਕਰਨੀ ਹੋਵੇਗੀ, ਤਾਂ ਜੋ ਉਨ੍ਹਾਂ ਵਲੋਂ ਦਰਜ ਕੀਤੀ ਜਾਣਕਾਰੀ ਦੀ ਪੁਸ਼ਟੀ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ 1 ਦਸੰਬਰ, 2026 ਤੋਂ 4 ਜਨਵਰੀ, 2027 ਤੱਕ ਜਨਗਣਨਾ ਕਰਮਚਾਰੀ ਘਰ-ਘਰ ਜਾ ਕੇ ਆਬਾਦੀ ਦੀ ਗਣਨਾ ਕਰਨਗੇ।
ਪਿਛਲੀ ਖ਼ਬਰ ਤਿੰਨ ਪ੍ਰਮੁੱਖ ਆਗੂਆਂ ਦਾ ਭਾਜਪਾ ’ਚ ਸ਼ਾਮਿਲ ਹੋਣਾ ਸ਼ੁੱਭ ਸੰਕੇਤ-ਡਾ. ਹਰਜੋਤ ਕਮਲ ਅਗਲੀ ਖ਼ਬਰ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਦੇ ਸਟੋਰ ਹੋਏ ਫੁੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।