04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਗੁਰਦੁਆਰਾ ਸਾਹਿਬ ਨਾਮਦੇਵ ਭਵਨ ਤੋਂ ਵਿਧਾਇਕਾ ਡਾ. ਅਰੋੜਾ ਦੀ ਅਗਵਾਈ ਹੇਠ ਕੱਢੀ ਸ਼ੁਕਰਾਨਾ ਯਾਤਰਾ

ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਵਲੋਂ ਲਗਾਤਾਰ ਦੂਜੀ ਵਾਰ ਭਰੋਸਾ ਜਤਾਉਂਦਿਆਂ ਚੋਣ ਮੈਦਾਨ ਵਿਚ ਉਤਾਰੇ ਜਾਣ ਤੋਂ ਬਾਅਦ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਨਾਮਦੇਵ ਭਵਨ ਤੋਂ ਸ਼ੁਕਰਾਨਾ ਯਾਤਰਾ ਕੱਢੀ ਗਈ।

ਮੋਗਾ ’ਚ ਕੱਢੀ ਗਈ ਸ਼ੁਕਰਾਨਾ ਯਾਤਰਾ ਦੌਰਾਨ ਲੋਕਾਂ ਦਾ ਧੰਨਵਾਦ ਕਰਦੇ ਹੋਏ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ। ਤਸਵੀਰ: ਹਰਜੀਤ ਸਿੰਘ 04-11-2026
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਵਲੋਂ ਲਗਾਤਾਰ ਦੂਜੀ ਵਾਰ ਭਰੋਸਾ ਜਤਾਉਂਦਿਆਂ ਚੋਣ ਮੈਦਾਨ ਵਿਚ ਉਤਾਰੇ ਜਾਣ ਤੋਂ ਬਾਅਦ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਨਾਮਦੇਵ ਭਵਨ ਤੋਂ ਸ਼ੁਕਰਾਨਾ ਯਾਤਰਾ ਕੱਢੀ ਗਈ। ਯਾਤਰਾ ਦੀ ਸ਼ੁਰੂਆਤ ਸਥਾਨਕ ਇਤਿਹਾਸਕ ਗੁਰਦੁਆਰਾ ਸਾਹਿਬ ਨਾਮਦੇਵ ਭਵਨ ਵਿਖੇ ਨਤਮਸਤਕ ਹੋ ਕੇ ਅਤੇ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਸ਼ਰਧਾ ਪੂਰਵਕ ਕੀਤੀ ਗਈ। ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਪਾਰਟੀ ਦੇ ਵੱਡੀ ਗਿਣਤੀ ਵਿਚ ਵਰਕਰਾਂ, ਅਹੁਦੇਦਾਰਾਂ ਅਤੇ ਇਲਾਕਾ ਨਿਵਾਸੀਆਂ ਦੀ ਸ਼ਮੂਲੀਅਤ ਨਾਲ ਇਹ ਸ਼ਾਨਦਾਰ ਯਾਤਰਾ ਕੱਢੀ ਗਈ। ਯਾਤਰਾ ਦੌਰਾਨ ਢੋਲ-ਢਮੱਕਿਆਂ ਅਤੇ ਨਾਅਰਿਆਂ ਨਾਲ ਵਿਧਾਇਕਾ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਉਹ ਪਾਰਟੀ ਸੁਪਰੀਮੋ ਅਤੇ ਸਮੁੱਚੀ ਹਾਈਕਮਾਂਡ ਦਾ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ‘ਤੇ ਲਗਾਤਾਰ ਦੂਜੀ ਵਾਰ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਹਲਕਾ ਨਿਵਾਸੀਆਂ ਵਲੋਂ ਮਿਲਿਆ ਅਥਾਹ ਪਿਆਰ, ਸਤਿਕਾਰ ਅਤੇ ਅਟੁੱਟ ਵਿਸ਼ਵਾਸ ਹੀ ਉਨ੍ਹਾਂ ਦੀ ਅਸਲ ਤਾਕਤ ਅਤੇ ਸਭ ਤੋਂ ਵੱਡੀ ਪੂੰਜੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੇ ਆਸ਼ੀਰਵਾਦ ਨਾਲ ਜਨ ਸੇਵਾ ਦਾ ਇਹ ਜਜ਼ਬਾ ਆਉਣ ਵਾਲੇ ਸਮੇਂ ’ਚ ਹੋਰ ਵੀ ਮਜ਼ਬੂਤੀ ਨਾਲ ਜਾਰੀ ਰਹੇਗਾ। ਇਸ ਮੌਕੇ ਮੇਅਰ ਵਿਨੇਪਾਲ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਕਾਲਾ ਬਜਾਜ, ਡਿਪਟੀ ਮੇਅਰ ਗੌਰਵ ਗਰਗ, ਜ਼ਿਲ੍ਹਾ ਪ੍ਰਧਾਨ ਵਰਿੰਦਰ ਸ਼ਰਮਾ ਮਧੇਕੇ, ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ, ਲਵਲੀ ਸਿੰਗਲਾ, ਪਿਆਰਾ ਸਿੰਘ ਬੱਧਨੀ, ਸੰਜੀਵ ਨਰੂਲਾ, ਰਾਕੇਸ਼ ਸਿਤਾਰਾ, ਜਤਿੰਦਰ ਕੁਮਾਰ ਨੀਲਾ, ਰਾਕੇਸ਼ ਮਿੱਢਾ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ, ਬਲਾਕ ਪ੍ਰਧਾਨ, ਵਾਰਡ ਇੰਚਾਰਜ, ਯੂਥ ਵਿੰਗ ਦੇ ਆਗੂ, ਨਗਰ ਨਿਗਮ ਦੇ ਕੌਂਸਲਰ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਅਚਾਨਕ ਤਬੀਅਤ ਵਿਗੜਨ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਅਲਪਾਈਨ ਗਰਲਜ਼ ਕਾਲਜ ਰੋਡੇ ਦੇ ਖਿਡਾਰੀ ਆਲ ਇੰਡੀਆ ਕਰਾਸ ਕੰਟਰੀ ਮੁਕਾਬਲੇ ਲਈ ਕਰਨਾਟਕ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।