04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਭੱਜ-ਦੌੜ ਭਰੀ ਜ਼ਿੰਦਗੀ ’ਚ ਚੰਗੀ ਸਿਹਤ ਲਈ ਸਮਾਂ ਕੱਢਣਾ ਵੀ ਜ਼ਰੂਰੀ-ਡਾ. ਅਰੋੜਾ ਓਲੰਪੀਆ ਜਿਮ ਦਾ ਵਿਧਾਇਕ ਵਲੋਂ ਉਦਘਾਟਨ

ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)- ਸਥਾਨਕ ਜੀ. ਟੀ.

ਅਜੀਤ ਡੈਸਕ 04-11-2026
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)- ਸਥਾਨਕ ਜੀ.ਟੀ. ਰੋਡ ‘ਤੇ ਆਧੁਨਿਕ ਸਹੂਲਤਾਂ ਨਾਲ ਲੈਸ ਦ ਓਲੰਪੀਆ ਜਿਮ ਦਾ ਉਦਘਾਟਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਕੀਤਾ ਗਿਆ। ਇਸ ਮੌਕੇ ਜਿਮ ਸੰਚਾਲਕ ਪਵਨ ਕੌੜਾ, ਦੀਪਕ ਕੌੜਾ ਅਤੇ ਰਮਨ ਅਗਰਵਾਲ ਨੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਸਵਾਗਤ ਕੀਤਾ। ਸਮਾਗਮ ’ਚ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਫਿਟਨੈੱਸ ਪ੍ਰੇਮੀ ਵੀ ਮੌਜੂਦ ਰਹੇ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿਚ ਲੋਕ ਕੰਮਕਾਜ ਅਤੇ ਆਪਣੀਆਂ ਜ਼ਿੰਮੇਵਾਰੀਆਂ ਕਾਰਨ ਸਿਹਤ ਵੱਲ ਲੋੜੀਂਦਾ ਧਿਆਨ ਨਹੀਂ ਦੇ ਪਾਉਂਦੇ, ਜਦ ਕਿ ਤੰਦਰੁਸਤ ਸਰੀਰ ਹੀ ਬਿਹਤਰ ਜੀਵਨ ਦਾ ਆਧਾਰ ਹੈ। ਹਰੇਕ ਵਿਅਕਤੀ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿਚੋਂ ਕੁਝ ਸਮਾਂ ਸਿਹਤ ਅਤੇ ਸਰੀਰਕ ਕਸਰਤ ਲਈ ਜ਼ਰੂਰ ਕੱਢਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਮਾੜੀਆਂ ਆਦਤਾਂ ਤੋਂ ਦੂਰ ਰਹਿ ਕੇ ਖੇਡਾਂ, ਕਸਰਤ ਅਤੇ ਫਿਟਨੈੱਸ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਜਿਮ ਸੰਚਾਲਕ ਦੀਪਕ ਕੌੜਾ ਨੇ ਕਿਹਾ ਕਿ ਮੋਗਾ ਦੇ ਨੌਜਵਾਨਾਂ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਫਿਟਨੈੱਸ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਸ ਜਿਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਹਾਜ਼ਰ ਲੋਕਾਂ ਨੇ ਵੀ ਜਿਮ ਦੀ ਸ਼ੁਰੂਆਤ ਦਾ ਸਵਾਗਤ ਕੀਤਾ ।
ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਖੋਸਾ ਪਾਂਡੋ ਦੀ ਮੀਟਿੰਗ ਪ੍ਰਧਾਨ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਅਗਲੀ ਖ਼ਬਰ ਹਲਕਾ ਵਾਸੀਆਂ ਵਲੋਂ ਮਿਲਦੇ ਪਿਆਰ ਨੂੰ ਕੰਮਾਂ ਦੇ ਰੂਪ ’ਚ ਦੁੱਗਣਾ ਕਰ ਕੇ ਮੋੜਾਂਗੇ-ਵਿਧਾਇਕ ਲਾਡੀ ਢੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।