04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਡਾ. ਸੈਫੂਦੀਨ ਕਿਚਲੂ ਸਕੂਲ ’ਚ ਅੰਤਰਰਾਸ਼ਟਰੀ ਜੈਵਮੰਡਲ ਰਾਖਵੇਂ ਖੇਤਰ ਦਿਵਸ ਮੌਕੇ ਸਮਾਗਮ

ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)- ਸਥਾਨਕ ਡਾ. ਸੈਫੂਦੀਨ ਕਿਚਲੂ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਜੈਵਮੰਡਲ ਰਾਖਵੇਂ ਖੇਤਰ ਦਿਵਸ ਦੇ ਮੌਕੇ ‘ਤੇ ਵਾਤਾਵਰਨ ਦੀ ਸੰਭਾਲ, ਜੈਵ ਵਿਭਿੰਨਤਾ ਅਤੇ ਕੁਦਰਤੀ ਸਰੋਤਾਂ ਦੀ ਮਹੱਤਤਾ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿੱਦਿਅਕ ਅਤੇ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ।

ਮੋਗਾ ਦੇ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਜੈਵਮੰਡਲ ਰਾਖਵੇਂ ਖੇਤਰ ਦਿਵਸ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥੀ ਵਾਤਾਵਰਨ ਦੀ ਸੰਭਾਲ ਦਾ ਪ੍ਰਭਾਵਸ਼ਾਲੀ ਸੰਦੇਸ਼ ਦਿੰਦੇ ਹੋਏ। ਅਜੀਤ ਤਸਵੀਰ 04-11-2026
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)- ਸਥਾਨਕ ਡਾ. ਸੈਫੂਦੀਨ ਕਿਚਲੂ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਜੈਵਮੰਡਲ ਰਾਖਵੇਂ ਖੇਤਰ ਦਿਵਸ ਦੇ ਮੌਕੇ ‘ਤੇ ਵਾਤਾਵਰਨ ਦੀ ਸੰਭਾਲ, ਜੈਵ ਵਿਭਿੰਨਤਾ ਅਤੇ ਕੁਦਰਤੀ ਸਰੋਤਾਂ ਦੀ ਮਹੱਤਤਾ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿੱਦਿਅਕ ਅਤੇ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣ, ਬਹਿਸ, ਪੇਂਟਿੰਗ, ਪੋਸਟਰ ਮੇਕਿੰਗ, ਨਾਅਰੇ ਲਿਖਣ ਅਤੇ ਹੋਰ ਜਾਗਰੂਕਤਾ ਗਤੀਵਿਧੀਆਂ ’ਚ ਉਤਸ਼ਾਹ ਨਾਲ ਭਾਗ ਲੈਂਦਿਆਂ ਵਾਤਾਵਰਨ ਦੀ ਸੰਭਾਲ ਦਾ ਪ੍ਰਭਾਵਸ਼ਾਲੀ ਸੰਦੇਸ਼ ਦਿੱਤਾ। ਭਾਸ਼ਣ ਗਤੀਵਿਧੀ ਦੌਰਾਨ ਵਿਦਿਆਰਥੀਆਂ ਨੇ ਆਪਣੇ ਪ੍ਰਭਾਵਸ਼ਾਲੀ ਵਿਚਾਰਾਂ ਅਤੇ ਬੋਲਣ ਦੀ ਕਲਾ ਰਾਹੀਂ ਵਾਤਾਵਰਨ ਪ੍ਰਦੂਸ਼ਣ, ਜਲਵਾਯੂ ਪਰਿਵਰਤਨ, ਜੰਗਲਾਂ ਦੀ ਕਟਾਈ, ਪਾਣੀ ਦੀ ਸੰਭਾਲ ਅਤੇ ਜੈਵ ਵਿਭਿੰਨਤਾ ਦੀ ਰੱਖਿਆ ਵਰਗੇ ਅਹਿਮ ਵਿਸ਼ਿਆਂ ‘ਤੇ ਆਪਣੇ ਵਿਚਾਰ ਪੇਸ਼ ਕੀਤੇ। ਬਹਿਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵਿਕਾਸ ਅਤੇ ਵਾਤਾਵਰਨ ਦੀ ਸੰਭਾਲ ਵਿਚਕਾਰ ਸੰਤੁਲਨ ਬਣਾਉਣ ਦੀ ਲੋੜ ਸਬ ੰਧੀ ਤਰਕਪੂਰਨ ਵਿਚਾਰ ਰੱਖੇ। ਬੱਚਿਆਂ ਨੂੰ ਰੋਜ਼ਾਨਾ ਜੀਵਨ ਵਿਚ ਪਾਣੀ ਅਤੇ ਬਿਜਲੀ ਦੀ ਬੱਚਤ ਕਰਨ, ਪਲਾਸਟਿਕ ਦੀ ਘੱਟ ਵਰਤੋਂ ਕਰਨ, ਰੁੱਖਾਂ ਅਤੇ ਬੂਟਿਆਂ ਦੀ ਦੇਖਭਾਲ ਕਰਨ ਅਤੇ ਸਫ਼ਾਈ ਬਣਾਈ ਰੱਖਣ ਵਰਗੇ ਛੋਟੇ-ਛੋਟੇ ਯਤਨਾਂ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਕੁਮਾਰ ਗਰਗ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਜੇਕਰ ਅਸੀਂ ਆਪਣੀ ਕੁਦਰਤੀ ਸੰਪਦਾ, ਜੰਗਲੀ ਜੀਵਾਂ, ਜਲ ਸਰੋਤਾਂ ਅਤੇ ਜੈਵ ਵਿਭਿੰਨਤਾ ਦੀ ਰੱਖਿਆ ਨਹੀਂ ਕਰਾਂਗੇ ਤਾਂ ਆਉਣ ਵਾਲੀ ਆਂ ਪੀੜ੍ਹੀਆਂ ਨੂੰ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਡਾਇਰੈਕਟਰ ਸੁਨੀਤਾ ਰਾਣੀ ਗਰਗ ਨੇ ਕਿਹਾ ਕਿ ਬੱਚਿਆਂ ਵਿਚ ਬਚਪਨ ਤੋਂ ਹੀ ਕੁਦਰਤ ਪ੍ਰਤੀ ਪਿਆਰ, ਜੀਵ-ਜੰਤੂਆਂ ਪ੍ਰਤੀ ਹਮਦਰਦੀ ਅਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨਾ ਬਹੁਤ ਜ਼ਰੂਰੀ ਹੈ।
ਪਿਛਲੀ ਖ਼ਬਰ ‘ ਆਪ’ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣਾ-ਬਿਲਾਸਪੁਰ 9 ਲੱਖ 60 ਹਜ਼ਾਰ ਦੀ ਲਾਗਤ ਨਾਲ ਬਣਾਏ... ਅਗਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਖੋਸਾ ਪਾਂਡੋ ਦੀ ਮੀਟਿੰਗ ਪ੍ਰਧਾਨ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।