05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਗੁਰੂ ਨਾਨਕ ਕਾਲਜ ਮੋਗਾ ਵਲੋਂ ਦਿੱਲੀ ਯੂਨੀਵਰਸਿਟੀ ਨਾਲ ਅਕਾਦਮਿਕ ਸਾਂਝ

ਮੋਗਾ, 4 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅਕਾਦਮਿਕ ਉੱਤਮਤਾ, ਅਧਿਆਪਕਾਂ ਦੇ ਪੇਸ਼ੇਵਾਰ ਵਿਕਾਸ ਅਤੇ ਉੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰੂ ਨਾਨਕ ਕਾਲਜ ਮੋਗਾ ਦੇ ਪ੍ਰਿੰਸੀਪਲ ਡਾ.

ਗੁਰੂ ਨਾਨਕ ਕਾਲਜ ਮੋਗਾ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਯੂ.ਜੀ.ਸੀ. ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਨਾਲ ਸਾਂਝ ਬਾਰੇ ਜਾਣਕਾਰੀ ਦਿੰਦੇ। ਤਸਵੀਰ : ਜਸਪਾਲ ਸਿੰਘ ਬੱਬੀ 05-11-2026
ਮੋਗਾ, 4 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅਕਾਦਮਿਕ ਉੱਤਮਤਾ, ਅਧਿਆਪਕਾਂ ਦੇ ਪੇਸ਼ੇਵਾਰ ਵਿਕਾਸ ਅਤੇ ਉੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰੂ ਨਾਨਕ ਕਾਲਜ ਮੋਗਾ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ (ਜੀ.ਏ.ਡੀ. ਐਮ.ਐਮ.ਟੀ.ਟੀ.ਸੀ), ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦਿੱਲੀ ਯੂਨੀਵਰਸਿਟੀ ਨਾਲ ਅਕਾਦਮਿਕ ਸਹਿਯੋਗ ਸਥਾਪਿਤ ਕੀਤਾ ਗਿਆ। ਇਸ ਪ੍ਰੋਗਰਾਮ ਲਈ ਪੰਜਾਬ ਦੇ ਵੱਖ-ਵੱਖ ਕਾਲਜਾਂ ਤੋਂ ਲਗਭਗ 90 ਅਧਿਆਪਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜਦ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਕੁੱਲ 200 ਅਧਿਆਪਕ ਇਸ ਪ੍ਰੋਗਰਾਮ ਵਿਚ ਭਾਗ ਲੈਣਗੇ। ਕਾਲਜ ਦੇ ਆਈ.ਕਿਊ.ਏ.ਸੀ. ਦੀ ਟੀਮ ਦੇ ਮੈਂਬਰ ਬਾਲਾ ਖੰਨਾ, ਡਾ. ਵਿਕਾਸ ਮੋਂਗੀਆ ਅਤੇ ਡਾ. ਸੁਪ੍ਰੀਆ ਭੰਡਾਰੀ ਇਸ ਪ੍ਰੋਗਰਾਮ ਦੀ ਪ੍ਰਬੰਧਕੀ ਟੀਮ ਦਾ ਹਿੱਸਾ ਹਨ, ਜਿਸ ਦੀ ਅਗਵਾਈ ਕਾਲਜ ਦੇ ਪ੍ਰਿੰਸੀਪਲ ਵਲੋਂ ਕੀਤੀ ਜਾ ਰਹੀ ਹੈ। ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (ਐਨ.ਏ.ਏ.ਸੀ.ਸੀ.) ਦੀ ਮਾਨਤਾ ਪ੍ਰਕਿਰਿਆ ਵਿਚ ਅਕਾਦਮਿਕ ਸਹਿਯੋਗ ਅਤੇ ਸੰਸਥਾਗਤ ਭਾਈਵਾਲੀ ਦੀ ਅਹਿਮ ਭੂਮਿਕਾ ਹੁੰਦੀ ਹੈ। ਇਹ ਸਹਿਯੋਗ ਸੰਸਥਾਗਤ ਕਾਰਗੁਜ਼ਾਰੀ, ਆਪਸੀ ਸਿੱਖਣ, ਖੋਜ ਕਾਰਜਾਂ ਅਤੇ ਵੱਖ-ਵੱਖ ਮੁਲਾਂਕਣ ਮਾਪਦੰਡਾਂ ਅਧੀਨ ਸੰਸਥਾ ਦੀ ਸਮੁੱਚੀ ਗ੍ਰੇਡਿੰਗ ਨੂੰ ਪ੍ਰਭਾਵਿਤ ਕਰਦਾ ਹੈ।
ਪਿਛਲੀ ਖ਼ਬਰ ਐਸ.ਡੀ.ਐਮ. ਜੌਹਲ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਅਗਲੀ ਖ਼ਬਰ ਸਰਬਜੀਤ ਸਿੰਘ ਝਿੰਜਰ ਗੁਰਦੁਆਰਾ ਬਾਬਾ ਭਾਈ ਸੇਵਾ ਸਿੰਘ ਪਿੰਡ ਸਿੰਘਾਂ ਵਾਲਾ ਵਿਖੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।