06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕੈਲੇਫੋਰਨੀਆ ਪਬਲਿਕ ਸਕੂਲ ਵਿਖੇ ਅਕਾਦਮਿਕ ਪ੍ਰੋਗਰਾਮ ਅਤੇ ਪਰਿਵਰਤਨਕਾਰੀ ਦਿਹਾੜਾ ਮਨਾਇਆ

ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)-ਕੈਲੇਫੋਰਨੀਆ ਪਬਲਿਕ ਸਕੂਲ ਵਿਖੇ ਪਹਿਲੀ ਜਮਾਤ ਦੇ ਵਿਦਿਆਰਥੀਆਂ ਲਈ ਦੂਜੇ ਦਿਨ ਦਾ ਵਿਸ਼ੇਸ਼ ਅਕਾਦਮਿਕ ਪ੍ਰੋਗਰਾਮ ਇਕ ਪਰਿਵਰਤਨਕਾਰੀ ਦਿਹਾੜੇ ਵਜੋਂ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਅਤੇ ਸ਼ਮ੍ਹਾ ਰੌਸ਼ਨ ਕਰਨ ਦੀ ਰਸਮ ਨਾਲ ਕੀਤੀ ਗਈ।

ਅਜੀਤ ਡੈਸਕ 06-11-2026
ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)-ਕੈਲੇਫੋਰਨੀਆ ਪਬਲਿਕ ਸਕੂਲ ਵਿਖੇ ਪਹਿਲੀ ਜਮਾਤ ਦੇ ਵਿਦਿਆਰਥੀਆਂ ਲਈ ਦੂਜੇ ਦਿਨ ਦਾ ਵਿਸ਼ੇਸ਼ ਅਕਾਦਮਿਕ ਪ੍ਰੋਗਰਾਮ ਇਕ ਪਰਿਵਰਤਨਕਾਰੀ ਦਿਹਾੜੇ ਵਜੋਂ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਅਤੇ ਸ਼ਮ੍ਹਾ ਰੌਸ਼ਨ ਕਰਨ ਦੀ ਰਸਮ ਨਾਲ ਕੀਤੀ ਗਈ। ਇਸ ਅਕਾਦਮਿਕ ਪ੍ਰੋਗਰਾਮ ਦਾ ਮੁੱਖ ਉਦੇਸ਼ ਬੱਚਿਆਂ ਦੇ ਗਿਆਨ ਦਾ ਮੁਲਾਂਕਣ ਕਰਨਾ ਸੀ, ਜਿਸ ਤਹਿਤ ਅੰਗਰੇਜ਼ੀ, ਪੰਜਾਬੀ, ਵਾਤਾਵਰਨ ਸਿੱਖਿਆ, ਸ਼ਬਦ-ਜੋੜ, ਪੜ੍ਹਨ ਕਲਾ, ਲੇਖ ਰਚਨਾ, ਵਿਆਕਰਨ ਅਤੇ ਗਣਿਤ ਦੇ ਵੱਖ-ਵੱਖ ਪੜਾਅ ਕਰਵਾਏ ਗਏ। ਇਸ ਦੇ ਨਾਲ ਹੀ ਫਰੈਂਚ ਗਤੀਵਿਧੀ ਅਤੇ ਅਬੇਕਸ ਗਤੀਵਿਧੀ ਰਾਹੀਂ ਬੱਚਿਆਂ ਦੀ ਮਾਨਸਿਕ ਚੁਸਤੀ ਅਤੇ ਸਿੱਖਣ ਦੀ ਲਗਨ ਨੂੰ ਬਾਖ਼ੂਬੀ ਪਰਖਿਆ ਗਿਆ। ਅਕਾਦਮਿਕ ਗਤੀਵਿਧੀਆਂ ਦੇ ਨਾਲ-ਨਾਲ ਸਭਿਆਚਾਰਕ ਝਲਕ ਪੇਸ਼ ਕਰਦਿਆਂ ਬੱਚਿਆਂ ਨੇ ਗਣੇਸ਼ ਵੰਦਨਾ, ਸਮੂਹਿਕ ਲੋਕ ਗੀਤ, ਗਿੱਧਾ, ਭੰਗੜਾ, ਝੂਮਰ ਨਾਚ ਅਤੇ ਮੇਰਾ ਦੇਸ਼ ਪੰਜਾਬ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਇਸ ਮੌਕੇ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਵੀ ਕੀਤਾ ਗਿਆ। ਗਤਕਾ, ਜੋ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਮੇਂ ਤੋਂ ਮੀਰੀ-ਪੀਰੀ ਦੇ ਸਿਧਾਂਤ ਨਾਲ ਸ਼ੁਰੂ ਹੋਈ ਸਿੱਖਾਂ ਦੀ ਇਕ ਮਾਣਮੱਤੀ ਅਤੇ ਇਤਿਹਾਸਕ ਜੰਗਜੂ ਕਲਾ ਹੈ, ਰਾਹੀਂ ਬੱਚਿਆਂ ਨੇ ਆਪਣੀ ਅਮੀਰ ਵਿਰਾਸਤ ਅਤੇ ਬਹਾਦਰੀ ਦਾ ਪ੍ਰਗਟਾਵਾ ਕੀਤਾ। ਬੱਚਿਆਂ ਵਲੋਂ ਮਾਪਿਆਂ ਦਾ ਸਤਿਕਾਰ ਕਰਨ ਅਤੇ ਮੋਬਾਈਲ ਦੀ ਲਤ ਵਰਗੇ ਗੰਭੀਰ ਵਿਸ਼ਿਆਂ ‘ਤੇ ਖੇਡੇ ਗਏ ਨਾਟਕਾਂ ਨੇ ਮਾਪਿਆਂ ਨੂੰ ਇਕ ਬਹੁਤ ਹੀ ਸਾਰਥਿਕ ਸੁਨੇਹਾ ਦਿੱਤਾ। ਇਸ ਪ੍ਰੋਗਰਾਮ ਵਿਚ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਬੱਚਿਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਆਤਮ-ਵਿਸ਼ਵਾਸ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਪ੍ਰਿੰਸੀਪਲ ਵੇਦ ਪ੍ਰਕਾਸ਼ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਪ੍ਰਿੰਸੀਪਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹ ਪਰਿਵਰਤਨਕਾਰੀ ਦਿਹਾੜਾ ਮੁੱਖ ਤੌਰ ‘ਤੇ ਬੱਚਿਆਂ ਦੀ ਸਿੱਖਣ ਸਮਰੱਥਾ ਨੂੰ ਜਾਂਚਣ ਅਤੇ ਉਨ੍ਹਾਂ ਦੇ ਅਕਾਦਮਿਕ ਪੱਧਰ ਨੂੰ ਉੱਚਾ ਚੁੱਕਣ ਲਈ ਇਕ ਅਹਿਮ ਕਦਮ ਹੈ।
ਪਿਛਲੀ ਖ਼ਬਰ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਸਿਰਜਣਾ ਤੇ ਸੰਵਾਦ ਸਾਹਿਤ ਸਭਾ ਮੋਗਾ ਨੇ ਕ... ਅਗਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਲੋੜਵੰਦ ਸਕੂਲੀ ਬੱਚਿਆਂ ਨੂੰ ਫਲ ਅਤੇ ਸਟੇਸ਼ਨਰੀ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।