06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

60 ਰੋਜ਼ਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਮਾਣੂੰਕੇ ਗਿੱਲ ਵਿਖੇ ਲਗਾਇਆ ਮੈਡੀਕਲ ਕੈਂਪ

ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਚਲਾਈ ਜਾ ਰਹੀ 60 ਰੋਜ਼ਾ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ ਪਿੰਡ ਮਾਣੂੰਕੇ ਗਿੱਲ ਵਿਖੇ ਮੈਡੀਕਲ ਕੈਂਪ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਇਸ ਮੌਕੇ ਐਸ.

ਪਿੰਡ ਮਾਣੂੰਕੇ ਵਿਖੇ ਲਗਾਏ ਗਏ ਕੈਂਪ ਦੌਰਾਨ ਲੋਕਾਂ ਦੀ ਸਿਹਤ ਜਾਂਚ ਕਰਦੀਆਂ ਹੋਈਆਂ ਮੈਡੀਕਲ ਟੀਮਾਂ। ਅਜੀਤ ਤਸਵੀਰ 06-11-2026
ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਚਲਾਈ ਜਾ ਰਹੀ 60 ਰੋਜ਼ਾ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ ਪਿੰਡ ਮਾਣੂੰਕੇ ਗਿੱਲ ਵਿਖੇ ਮੈਡੀਕਲ ਕੈਂਪ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਇਸ ਮੌਕੇ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਗਗਨਦੀਪ ਨੇ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦੇ ਖ਼ਾਤਮੇ ਲਈ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਦੇ ਹਰੇਕ ਵਰਗ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਫੈਲਾਉਣ ਅਤੇ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਇਲਾਜ ਤੇ ਮੁੜ ਵਸੇਬੇ ਲਈ ਪ੍ਰੇਰਿਤ ਕਰਨ। ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ ਵਲੋਂ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਸਿਹਤ ਸਬੰਧੀ ਸਲਾਹ ਦਿੱਤੀ ਗਈ। ਇਸ ਮੌਕੇ ਐਨ.ਐਸ.ਡਬਲਿਊ. ਹਰਜਿੰਦਰ ਕੌਰ, ਬਲਾਕ ਐਕਸਟੈਨਸ਼ਨ ਐਜੂਕੇਟਰ ਅਤੇ ਹੈਲਥ ਸਬ ਸੈਂਟਰ ਮਾਣੂੰਕੇ ਗਿੱਲ ਦੇ ਸਮੂਹ ਸਟਾਫ਼ ਮੈਂਬਰਾਂ ਸਮੇਤ ਹੋਰ ਸੰਬੰਧਿਤ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਗਗਨਦੀਪ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 60 ਰੋਜ਼ਾ ਮੁਹਿੰਮ ਦੌਰਾਨ ਨਸ਼ਿਆਂ ਵਿਰੁੱਧ ਜਾਗਰੂਕਤਾ, ਸਿਹਤ ਸੇਵਾਵਾਂ ਅਤੇ ਨਸ਼ਾ ਮੁਕਤੀ ਸਬੰਧੀ ਸਹਾਇਤਾ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਪੰਡਿਤ ਮੋਹਨ ਲਾਲ ਕਾਲਜ ਵਿਖੇ ਆਨਲਾਈਨ ਲੈਕਚਰ ਕਰਵਾਇਆ ਅਗਲੀ ਖ਼ਬਰ 18 ਨੂੰ ਪੱਕੇ ਮੋਰਚੇ ’ਚ ਤਨਦੇਹੀ ਨਾਲ ਸ਼ਮੂਲੀਅਤ ਕਰਾਂਗੇ- ਤਾਲਮੇਲ ਕਮੇਟੀ ਮੋਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।