ਸ਼੍ਰੋਮਣੀ ਅਕਾਲੀ ਦਲ ਵਿਚ ਵੱਡੇ ਆਗੂ ਜਲਦ ਕਰ ਰਹੇ ਹਨ ਘਰ ਵਾਪਸੀ-ਸਨੀ ਗਿੱਲ ਕਿਹਾ, 2027 ਦੀਆਂ ਚੋਣਾਂ ਵਿਚ ਸ਼ਾਨ ਨਾਲ ਬਣੇਗੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ ਅਤੇ ਹੋਰ ਪਾਰਟੀਆਂ ਦੇ ਵੱਡੇ ਲੀਡਰ ਵੀ ਹੁਣ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਕਿਸੇ ਕਾਰਨਾਂ ਕਰ ਕੇ ਦੂਰ ਹਟੇ ਵੱਡੇ ਆਗੂ ਆਪਣੀ ਮਾਂ ਪਾਰਟੀ ਵਿਚ ਸ਼ਾਮਿਲ ਹੋਣ ਜਾ ਰਹੇ ਹਨ ਅਤੇ ਸਾਲ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸ਼ਾਨ ਨਾਲ ਬਣੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਅਜੀਤ ਡੈਸਕ
07-11-2026