07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਤਾਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ ’ਚ ਪਹਿਲਾ ਸਥਾਨ

ਸਾਦਿਕ, 6 ਨਵੰਬਰ (ਆਰ. ਐਸ.

ਅਜੀਤ ਡੈਸਕ 07-11-2026
ਸਾਦਿਕ, 6 ਨਵੰਬਰ (ਆਰ.ਐਸ.ਧੁੰਨਾ)-ਪੰਜਾਬ ਸਟੇਟ ਕੌਂਸਲ ਆਫ਼ ਸਾਇੰਸ ਐਂਡ ਟੈਕਨਾਲੋਜੀ ਅਤੇ ਨੈਸ਼ਨਲ ਕੌਂਸਲ ਆਫ਼ ਸਾਇੰਸ ਐਂਡ ਟੈਕਨੋਲੋਜੀ ਵਲੋਂ ਜ਼ਿਲ੍ਹਾ ਪੱਧਰੀ 32ਵੀਂ ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ ਸੰਬੰਧੀ ਕਰਵਾਏ ਗਏ ਸਮਾਗਮ ਵਿਚ ਤਾਜ ਪਬਲਿਕ ਸਕੂਲ ਜੰਡ ਸਾਹਿਬ ਦੇ ਗਿਆਰ੍ਹਵੀਂ ਜਮਾਤ (ਮੈਡੀਕਲ) ਦੇ ਵਿਦਿਆਰਥੀਆਂ ਵੀਰਪਾਲ ਕੌਰ ਅਤੇ ਮਨਵੀਰ ਸਿੰਘ ਨੇ ਹਿੱਸਾ ਲਿਆ। ਇੰਨ੍ਹਾਂ ਵਿਦਿਆਰਥੀਆਂ ਨੇ ਬਾਇਓ ਲੈਕਚਰਾਰ ਡਾ. ਰਾਏ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਿੰਡ ਪਿੰਡੀ ਬਲੋਚਾਂ (ਫ਼ਰੀਦਕੋਟ) ਦੇ ਝੋਨੇ ਦੀ ਫ਼ਸਲ ਦੇ ਨਦੀਨਾਂ ਅਤੇ ਉਨ੍ਹਾਂ ਦੀ ਵਰਤੋਂ ਬਾਰੇ ਖੋਜ ਕਰਕੇ ਨੈਸ਼ਨਲ ਸਾਇੰਸ ਕਾਂਗਰਸ ਵਿਚ ਪ੍ਰਦਰਸ਼ਿਤ ਕੀਤੀ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਟੇਟ ਪੱਧਰ ’ਤੇ ਆਪਣਾ ਸਥਾਨ ਬਣਾਇਆ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਡਾ. ਰਜਿੰਦਰ ਕਸ਼ਪ, ਚੇਅਰਪਰਸਨ ਰਮਨਦੀਪ ਕੌਰ ਸੰਧੂ ਅਤੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ ਨੇ ਵਿਦਿਆਰਥੀਆਂ ਅਤੇ ਗਾਈਡ ਅਧਿਆਪਕ ਡਾ. ਰਾਏ ਸਿੰਘ ਢਿੱਲੋਂ ਨੂੰ ਵਧਾਈ ਦਿੱਤੀ ਅਤੇ ਹੋਰ ਅਜਿਹੇ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਵਾਤਾਵਰਨ ਸੰਭਾਲ ਦੇ ਸੰਦੇਸ਼ ਨਾਲ ਲੈਸ ਚੇਤਨਾ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।