07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਜ਼ਿਲ੍ਹੇ ’ਚ 6,88,502.02 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ ਅਤੇ ਲਗਾਤਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ, ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ’ਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।

ਅਜੀਤ ਡੈਸਕ 07-11-2026
ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ ਅਤੇ ਲਗਾਤਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ, ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ’ਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਸੰਬੰਧੀ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 7,39,313.94 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ ਹੁਣ ਤੱਕ ਕੁੱਲ 6,88,502.02 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਅਤੇ 4,09,347.29 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ।
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਮਿੱਡਾ ਦਾ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪ੍ਰਿੰ. ਹੇਮਲਤਾ ਕਪੂਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸੀ.ਬੀ.ਐਸ.ਈ. ਕੋਆਰਡੀਨੇਟਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।