07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਰਕਾਰੀ ਹਾਈ ਸਕੂਲ ਮਿੱਡਾ ਦਾ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ’ਚ ਸ਼ਾਨਦਾਰ ਪ੍ਰਦਰਸ਼ਨ

ਮਲੋਟ, 6 ਨਵੰਬਰ (ਪਾਟਿਲ)-ਜੇ. ਆਰ.

ਅਜੀਤ ਡੈਸਕ 07-11-2026
ਮਲੋਟ, 6 ਨਵੰਬਰ (ਪਾਟਿਲ)-ਜੇ.ਆਰ.ਐਮ. ਸਕੂਲ ਵਿਖੇ ਕਰਵਾਈ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿਚ ਸਰਕਾਰੀ ਹਾਈ ਸਕੂਲ ਮਿੱਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਪ੍ਰਦਰਸ਼ਨੀ ਵਿਚ ਬਲਾਕ ਦੇ ਲਗਪਗ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਸਰਕਾਰੀ ਹਾਈ ਸਕੂਲ ਮਿੱਡਾ ਦੇ ਦੋ ਵਿਦਿਆਰਥੀਆਂ ਨੇ ਗਾਈਡ ਅਧਿਆਪਕਾ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਵੱਖ-ਵੱਖ ਵਿਸ਼ਿਆਂ ਵਿਚ ਤੀਜੀ ਪੁਜ਼ੀਸ਼ਨ ਹਾਸਿਲ ਕਰਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਗਾਈਡ ਅਧਿਆਪਕਾ ਮਨਪ੍ਰੀਤ ਕੌਰ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਲਗਨ ਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਇਸ ਸ਼ਾਨਦਾਰ ਸਫ਼ਲਤਾ ਲਈ ਸਮੂਹ ਅਧਿਆਪਕਾਂ, ਵਿਦਿਆਰਥੀਆਂ ਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਮਾਈ ਭਾਰਤ ਵਲੋਂ ‘ਇਕ ਰਾਸ਼ਟਰ, ਇਕ ਚੋਣ’ ਵਿਸ਼ੇ ’ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਜ਼ਿਲ੍ਹੇ ’ਚ 6,88,502.02 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।