08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦ ਨਵਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਮੋਗਾ, 7 ਨਵੰਬਰ (ਸੁਰਿੰਦਰਪਾਲ ਸਿੰਘ)-ਬੀ. ਬੀ.

ਅਜੀਤ ਡੈਸਕ 08-11-2026
ਮੋਗਾ, 7 ਨਵੰਬਰ (ਸੁਰਿੰਦਰਪਾਲ ਸਿੰਘ)-ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੰਦ ਨਵਾਂ ਜ਼ਿਲ੍ਹਾ ਮੋਗਾ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ, ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਹ ਸਕੂਲ ਗਰੁੱਪ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਸਿੱਖਿਆ ਦੇ ਖੇਤਰ ਵਿਚ ਆਪਣੀਆਂ ਸੇਵਾਵਾਂ ਨਿਭਾ ਰਿਹਾ ਹੈ। ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਕੂਲ ਕੈਂਪਸ ਨੂੰ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਢੰਗ ਨਾਲ ਸਜਾਇਆ ਗਿਆ। ਵਿਦਿਆਰਥੀਆਂ ਨੇ ਆਪਣੀਆਂ-ਆਪਣੀਆਂ ਜਮਾਤਾਂ ਨੂੰ ਵੱਖ-ਵੱਖ ਸਜਾਵਟੀ ਸਮਗਰੀਆਂ ਨਾਲ ਸਜਾ ਕੇ ਆਪਣੀ ਕਲਾਤਮਿਕ ਪ੍ਰਤਿਭਾ, ਸਿਰਜਣਾਤਮਿਕ ਸੋਚ ਦਾ ਪ੍ਰਦਰਸ਼ਨ ਕੀਤਾ। ਪੂਰੇ ਸਕੂਲ ਵਿਚ ਤਿਉਹਾਰ ਵਾਲਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਥੀਮਾਂ ‘ਤੇ ਆਧਾਰਿਤ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਵਲੋਂ ਬਣਾਈਆਂ ਗਈਆਂ ਰੰਗ-ਬਰੰਗੀਆਂ ਅਤੇ ਮਨਮੋਹਕ ਰੰਗੋਲੀਆਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਇਨ੍ਹਾਂ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ। ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਦੀਵਾਲੀ ਦੇ ਇਤਿਹਾਸਕ, ਧਾਰਮਿਕ ਅਤੇ ਸਭਿਆਚਾਰਕ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਗਈ। ਹਿੰਦੂ ਧਰਮ ਵਿਚ ਦੀਵਾਲੀ ਨੂੰ ਬੁਰਾਈ ਉੱਤੇ ਚੰਗਿਆਈ, ਹਨੇਰੇ ਉੱਤੇ ਰੌਸ਼ਨੀ ਅਤੇ ਅਗਿਆਨਤਾ ਉੱਤੇ ਗਿਆਨ ਦੀ ਜਿੱਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਧਾਰਮਿਕ ਮਾਨਤਾਵਾਂ ਅਨੁਸਾਰ ਭਗਵਾਨ ਸ੍ਰੀ ਰਾਮ ਜੀ ਦੇ 14 ਸਾਲਾਂ ਦੇ ਬਨਵਾਸ ਤੋਂ ਬਾਅਦ ਅਯੁੱਧਿਆ ਵਾਪਸ ਪਰਤਣ ਦੀ ਖ਼ੁਸ਼ੀ ਵਿਚ ਲੋਕਾਂ ਨੇ ਦੀਵੇ ਜਗਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਸੀ। ਇਸੇ ਯਾਦ ਵਿਚ ਦੀਵਾਲੀ ਦਾ ਤਿਉਹਾਰ ਰੌਸ਼ਨੀ ਅਤੇ ਖ਼ੁਸ਼ੀਆਂ ਦੇ ਤਿਉਹਾਰ ਵਜੋਂ ਮਨਾਇਆ ਜਾਂਦਾ ਹੈ। ਇਹ ਤਿਉਹਾਰ ਸਾਨੂੰ ਸਚਾਈ, ਨੇਕੀ, ਧੀਰਜ, ਪਿਆਰ ਅਤੇ ਮਨੁੱਖਤਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਸਿੱਖ ਧਰਮ ਵਿਚ ਵੀ ਦੀਵਾਲੀ ਦੇ ਸਮੇਂ ਦਾ ਵਿਸ਼ੇਸ਼ ਇਤਿਹਾਸਕ ਮਹੱਤਵ ਹੈ। ਇਸ ਮੌਕੇ ਨੂੰ ਬੰਦੀ ਛੋੜ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਤਰ੍ਹਾਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਾਨੂੰ ਆਪਸੀ ਸਾਂਝ, ਸਦਭਾਵਨਾ, ਸੇਵਾ ਅਤੇ ਮਨੁੱਖਤਾ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੰਦੇ ਹਨ। ਸਕੂਲ ਦੀ ਮੁੱਖ ਅਧਿਆਪਕਾ ਮੈਡਮ ਰਾਜਵਿੰਦਰ ਕੌਰ ਸੰਧੂ ਅਤੇ ਡਾਇਰੈਕਟਰ ਮੈਡਮ ਰਮਨ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਸਕੂਲ ਮੈਨੇਜਮੈਂਟ ਵਲੋਂ ਅਧਿਆਪਕਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਤਿਉਹਾਰਾਂ ਨੂੰ ਸਕੂਲ ਵਿਚ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ, ਧਾਰਮਿਕ ਪਰੰਪਰਾਵਾਂ ਅਤੇ ਸਭਿਆਚਾਰ ਨਾਲ ਜੋੜਨਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੀਵਾਲੀ ਦਾ ਤਿਉਹਾਰ ਵਾਤਾਵਰਨ ਦੀ ਸੰਭਾਲ ਨੂੰ ਧਿਆਨ ਵਿਚ ਰੱਖਦਿਆਂ ਮਨਾਉਣ ਅਤੇ ਪਟਾਕਿਆਂ ਤੋਂ ਹੋਣ ਵਾਲੇ ਧੂੰਏਂ ਤੇ ਸ਼ੋਰ ਤੋਂ ਬਚਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਇੰਗਲੈਂਡ ਦੇ ਰਾਜਕੁਮਾਰ ਹੈਰੀ ਦਾ ਸਹੁਰਾ ਗ੍ਰਿਫ਼ਤਾਰ , ਘਰ ’ ਚ ਨਜ਼ਰਬੰਦੀ ਦੇ ਹੁਕਮ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਵਿਖੇ ਪੰਜਾਬੀ ਮਾਹ ਦਿਵਸ ਨੂੰ ਸਮਰਪਿਤ ਸਿਰਜਣਾਤਮਿਕ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।