10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਭਾਈ ਰੂਪ ਚੰਦ ਹਾਈ ਸਕੂਲ ਸਮਾਧ ਭਾਈ ਨੇ ਮੁਲਾਜ਼ਮਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ

ਸਮਾਧ ਭਾਈ, 9 ਨਵੰਬਰ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਵਿਖੇ ਦੀਵਾਲੀ ਦੇ ਸ਼ੁੱਭ ਮੌਕੇ ‘ਤੇ ਸਕੂਲ ਦੇ ਸਮੂਹ ਮੁਲਾਜ਼ਮਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਮੂਹ ਮੁਲਾਜ਼ਮਾਂ ਦੀ ਮਿਹਨਤ, ਲਗਨ ਅਤੇ ਸਮਰਪਣ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।

ਅਜੀਤ ਡੈਸਕ 10-11-2026
ਸਮਾਧ ਭਾਈ, 9 ਨਵੰਬਰ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਵਿਖੇ ਦੀਵਾਲੀ ਦੇ ਸ਼ੁੱਭ ਮੌਕੇ ‘ਤੇ ਸਕੂਲ ਦੇ ਸਮੂਹ ਮੁਲਾਜ਼ਮਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਮੂਹ ਮੁਲਾਜ਼ਮਾਂ ਦੀ ਮਿਹਨਤ, ਲਗਨ ਅਤੇ ਸਮਰਪਣ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਵੀ ਸੰਸਥਾ ਦੇ ਮੁਲਾਜ਼ਮ ਉਸ ਦੀ ਅਸਲ ਨੀਂਹ ਹੁੰਦੇ ਹਨ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਹੀ ਸੰਸਥਾਵਾਂ ਅੱਗੇ ਵਧਦੀਆਂ ਹਨ ਤੇ ਸੰਸਥਾਵਾਂ ਦੇ ਉਜਲ ਭਵਿੱਖ ਤੈਅ ਹੁੰਦੇ ਹਨ। ਇਸ ਮੌਕੇ ਐਜੂਕੇਸ਼ਨ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਭਾਈ, ਜਸਵਿੰਦਰ ਸਿੰਘ ਭਾਈ, ਗੁਰਤੇਜ ਸਿੰਘ ਭਾਈ, ਨਛੱਤਰ ਸਿੰਘ ਭਾਈ, ਸੁਖਦੀਪ ਸਿੰਘ ਨੰਬਰਦਾਰ, ਸੁਖਚਰਨਜੀਤ ਸਿੰਘ, ਕਿਰਨਜੀਤ ਕੌਰ, ਕੁਲਦੀਪ ਕੌਰ, ਮਨਜੀਤ ਕੌਰ, ਕਮਲਜੀਤ ਕੌਰ, ਹਰਦੀਪ ਕੌਰ, ਬਲਜੀਤ ਕੌਰ, ਪਰਮਜੀਤ ਕੌਰ ਅਤੇ ਭਿੰਦਰ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਮੋਗਾ ਵਿਖੇ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਮਨਾਇਆ ਗਿਆ ਵਿਸ਼ਵਕਰਮਾ ਦਿਵਸ ਅਗਲੀ ਖ਼ਬਰ ਡਾ. ਸੀਮਾਂਤ ਗਰਗ ਨੇ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।