ਸਰਕਾਰੀ ਕਾਲਜ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਯੂਨੀਵਰਸਿਟੀ ’ਚੋਂ ਜਿੱਤੇ ਦੋ ਤਗਮੇ
ਕੋਟਕਪੂਰਾ, 10 ਨਵੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚੱਲ ਰਹੀ ਅੰਤਰ-ਕਾਲਜ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਹੋਣਹਾਰ ਵਿਦਿਆਰਥੀ ਲਵਪ੍ਰੀਤ ਸਿੰਘ ਬੀ. ਏ.
ਕੋਟਕਪੂਰਾ, 10 ਨਵੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚੱਲ ਰਹੀ ਅੰਤਰ-ਕਾਲਜ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਹੋਣਹਾਰ ਵਿਦਿਆਰਥੀ ਲਵਪ੍ਰੀਤ ਸਿੰਘ ਬੀ.ਏ. ਭਾਗ ਦੂਜਾ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਵੱਡੀ ਮੱਲ ਮਾਰੀ ਹੈ। ਇਸ ਨੌਜਵਾਨ ਨੇ ਚੈਂਪੀਅਨਸ਼ਿਪ ’ਚ ਦੋ ਅਹਿਮ ਤਗਮੇ ਆਪਣੇ ਨਾਮ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਲਵਪ੍ਰੀਤ ਸਿੰਘ ਨੇ 21 ਕਿਲੋਮੀਟਰ ਹਾਫ਼ ਮੈਰਾਥਨ ਦੌੜ ’ਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਹਾਸਿਲ ਕੀਤਾ ਹੈ। ਜਦਕਿ 10,000 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ ਹੈ। ਲਵਪ੍ਰੀਤ ਸਿੰਘ ਦੀ ਇਸ ਦੂਹਰੀ ਪ੍ਰਾਪਤੀ ਨਾਲ ਜਿੱਥੇ ਉਸ ਦੇ ਮਾਪਿਆਂ ਅਤੇ ਪਰਿਵਾਰ ਵਿਚ ਖੁਸ਼ੀ ਦੀ ਲਹਿਰ ਹੈ, ਓਥੇ ਹੀ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ, ਡਾ. ਸਤਨਾਮ ਸਿੰਘ ਸਰੀਰਿਕ ਸਿੱਖਿਆ ਵਿਭਾਗ, ਸਮੂਹ ਸਟਾਫ਼ ਅਤੇ ਇਲਾਕੇ ਦਾ ਸਿਰ ਵੀ ਮਾਣ ਨਾਲ ਉੱਚਾ ਹੋਇਆ ਹੈ।