ਮਧੂ ਮੱਖੀ ਪਾਲਣ ਸੰਬੰਧੀ ਪੰਜ ਰੋਜ਼ਾ ਕਿੱਤਾ ਮੁਖੀ ਸਿਖਲਾਈ ਕੋਰਸ ਸੰਪੰਨ
ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਹਰਮਹਿੰਦਰ ਪਾਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਮਧੂ ਮੱਖੀ ਪਾਲਣ ਸੰਬੰਧੀ ਪੰਜ ਰੋਜ਼ਾ ਕਿੱਤਾ ਮੁਖੀ ਸਿਖਲਾਈ ਕੋਰਸ ਸਫ਼ਲਤਾਪੂਰਵਕ ਸੰਪੰਨ ਹੋਇਆ। ਇਸ ਸਿਖਲਾਈ ਕੋਰਸ ਦਾ ਮੁੱਖ ਉਦੇਸ਼ ਸਿਖਿਆਰਥੀਆਂ ਨੂੰ ਮਧੂ ਮੱਖੀ ਪਾਲਣ ਦੀਆਂ ਵਿਗਿਆਨਕ ਤਕਨੀਕਾਂ ਬਾਰੇ ਜਾਣਕਾਰੀ ਦੇਣਾ ਅਤੇ ਇਸ ਕਿੱਤੇ ਨੂੰ ਸਹਾਇਕ ਆਮਦਨ ਦੇ ਸਰੋਤ ਵਜੋਂ ਅਪਣਾਉਣ ਲਈ ਉਤਸ਼ਾਹਿਤ ਕਰਨਾ ਸੀ।
ਕ
ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਖਲਾਈ ਕੋਰਸ ਦਾ ਦ੍ਰਿਸ਼।
ਯੂਨੀਵਰਸਿਟੀ ਕਾਲਜ ਜੈਤੋ ਦੇ ਕਾਮਰਸ ਵਿਭਾਗ ਦੀਆਂ ਅਕਾਦਮਿਕ ਪ੍ਰਾਪਤੀਆਂ ਵਾਲੀਆਂ ਵਿਦਿਆਰਥਣਾਂ। ਤਸਵੀਰ : ਗੁਰਚਰਨ ਸਿੰਘ ਗਾਬੜੀਆ
11-11-2026
ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਹਰਮਹਿੰਦਰ ਪਾਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਮਧੂ ਮੱਖੀ ਪਾਲਣ ਸੰਬੰਧੀ ਪੰਜ ਰੋਜ਼ਾ ਕਿੱਤਾ ਮੁਖੀ ਸਿਖਲਾਈ ਕੋਰਸ ਸਫ਼ਲਤਾਪੂਰਵਕ ਸੰਪੰਨ ਹੋਇਆ। ਇਸ ਸਿਖਲਾਈ ਕੋਰਸ ਦਾ ਮੁੱਖ ਉਦੇਸ਼ ਸਿਖਿਆਰਥੀਆਂ ਨੂੰ ਮਧੂ ਮੱਖੀ ਪਾਲਣ ਦੀਆਂ ਵਿਗਿਆਨਕ ਤਕਨੀਕਾਂ ਬਾਰੇ ਜਾਣਕਾਰੀ ਦੇਣਾ ਅਤੇ ਇਸ ਕਿੱਤੇ ਨੂੰ ਸਹਾਇਕ ਆਮਦਨ ਦੇ ਸਰੋਤ ਵਜੋਂ ਅਪਣਾਉਣ ਲਈ ਉਤਸ਼ਾਹਿਤ ਕਰਨਾ ਸੀ। ਇਸ ਸਿਖਲਾਈ ਦੌਰਾਨ ਵੱਖ-ਵੱਖ ਵਿਸ਼ਾ ਮਾਹਿਰਾਂ ਵਲੋਂ ਮਧੂ ਮੱਖੀ ਪਾਲਣ ਦੇ ਇਤਿਹਾਸ, ਇਸ ਕਿੱਤੇ ਦੇ ਵਿਕਾਸ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਯੋਗਦਾਨ, ਮਧੂ ਮੱਖੀ ਪਾਲਣ ਲਈ ਲੋੜੀਂਦੇ ਸੰਦਾਂ ਅਤੇ ਉਪਕਰਨਾਂ, ਮਧੂ ਮੱਖੀਆਂ ਦੇ ਬਕਸਿਆਂ ਦੀ ਬਣਤਰ ਅਤੇ ਵੱਖ-ਵੱਖ ਹਿੱਸਿਆਂ ਦੀ ਪਛਾਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਮਧੂ ਮੱਖੀਆਂ ਦੀਆਂ ਵੱਖ-ਵੱਖ ਸ਼੍ਰੇਣੀਆਂ ਦੀ ਪਛਾਣ, ਉਨ੍ਹਾਂ ਦੇ ਜੀਵਨ ਚੱਕਰ, ਛੱਤੇ ਵਿਚ ਕੰਮ ਦੀ ਵੰਡ ਅਤੇ ਮਧੂ ਮੱਖੀਆਂ ਲਈ ਲਾਹੇਵੰਦ ਬਨਸਪਤੀ ਅਤੇ ਫੁੱਲਦਾਰ ਪੌਦਿਆਂ ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ ਗਿਆ। ਸਿਖਿਆਰਥੀਆਂ ਨੂੰ ਵੱਖ-ਵੱਖ ਰੁੱਤਾਂ ਅਤੇ ਮੌਸਮੀ ਹਾਲਾਤਾਂ ਦੌਰਾਨ ਮਧੂ ਮੱਖੀਆਂ ਦੀ ਸਾਂਭ-ਸੰਭਾਲ, ਖ਼ੁਰਾਕ ਪ੍ਰਬੰਧਨ, ਮੁੱਖ ਕੀੜਿਆਂ ਤੇ ਬਿਮਾਰੀਆਂ ਦੀ ਪਛਾਣ ਅਤੇ ਉਨ੍ਹਾਂ ਦੀ ਰੋਕਥਾਮ ਸੰਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਸ਼ਹਿਦ ਕੱਢਣ ਦੀਆਂ ਵਿਗਿਆਨਕ ਵਿਧੀਆਂ, ਸ਼ਹਿਦ ਦੀ ਸਫ਼ਾਈ, ਪ੍ਰੋਸੈਸਿੰਗ, ਗੁਣਵੱਤਾ ਸੰਭਾਲ ਤੇ ਮੰਡੀਕਰਨ ਦੇ ਵੱਖ-ਵੱਖ ਪਹਿਲੂਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਸਿਖਲਾਈ ਨੂੰ ਵਧੇਰੇ ਲਾਹੇਵੰਦ ਬਣਾਉਣ ਲਈ ਮਾਹਿਰਾਂ ਵਲੋਂ ਵੱਖ-ਵੱਖ ਪ੍ਰੈਕਟੀਕਲ ਕਰਵਾਏ ਗਏ, ਤਾਂ ਜੋ ਸਿਖਿਆਰਥੀ ਇਸ ਕਿੱਤੇ ਨਾਲ ਸੰਬੰਧਿਤ ਲੋੜੀਂਦੇ ਹੁਨਰ ਹਾਸਿਲ ਕਰ ਸਕਣ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਕਰਮਜੀਤ ਸ਼ਰਮਾ ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਧੂ ਮੱਖੀ ਪਾਲਣ ਇਕ ਲਾਹੇਵੰਦ ਸਹਾਇਕ ਕਿੱਤਾ ਹੈ, ਜਿਸ ਨੂੰ ਖੇਤੀਬਾੜੀ ਦੇ ਨਾਲ-ਨਾਲ ਅਪਣਾ ਕੇ ਆਮਦਨ ਦੇ ਵਾਧੂ ਸਰੋਤ ਪੈਦਾ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮਧੂ ਮੱਖੀਆਂ ਸ਼ਹਿਦ ਅਤੇ ਹੋਰ ਉਤਪਾਦ ਪ੍ਰਦਾਨ ਕਰਨ ਦੇ ਨਾਲ-ਨਾਲ ਫ਼ਸਲਾਂ ਦੇ ਪਰਾਗਣ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਸਿਖਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਸਿਖਲਾਈ ਦੌਰਾਨ ਪ੍ਰਾਪਤ ਕੀਤੇ ਗਿਆਨ ਤੇ ਹੁਨਰ ਦੀ ਵਰਤੋਂ ਕਰਕੇ ਮਧੂ ਮੱਖੀ ਪਾਲਣ ਨੂੰ ਵਿਗਿਆਨਕ ਢੰਗ ਨਾਲ ਅਪਣਾਉਣ ਅਤੇ ਇਸ ਨੂੰ ਇਕ ਸਫ਼ਲ ਉਦਮ ਵਜੋਂ ਵਿਕਸਤ ਕਰਨ। ਇਸ ਪੰਜ ਰੋਜ਼ਾ ਸਿਖਲਾਈ ਕੋਰਸ ਦੇ ਕੋਆਰਡੀਨੇਟਰ ਡਾ. ਗੁਰਵਿੰਦਰ ਸਿੰਘ ਨੇ ਸਿਖਿਆਰਥੀਆਂ ਨੂੰ ਮਧੂ ਮੱਖੀ ਪਾਲਣ ਵਿਚ ਨਿਯਮਤ ਨਿਗਰਾਨੀ, ਮੌਸਮ ਅਨੁਸਾਰ ਸੁਚੱਜੀ ਸਾਂਭ-ਸੰਭਾਲ ਅਤੇ ਵਿਗਿਆਨਕ ਸਿਫ਼ਾਰਸ਼ਾਂ ਅਪਣਾਉਣ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਇਸ ਕਿੱਤੇ ਵਿਚ ਸਫ਼ਲਤਾ ਲਈ ਤਕਨੀਕੀ ਜਾਣਕਾਰੀ ਦੇ ਨਾਲ-ਨਾਲ ਵਿਹਾਰਕ ਤਜ਼ਰਬਾ ਤੇ ਸੁਚੱਜਾ ਪ੍ਰਬੰਧਨ ਬਹੁਤ ਜ਼ਰੂਰੀ ਹਨ। ਉਨ੍ਹਾਂ ਸਿਖਿਆਰਥੀਆਂ ਨੂੰ ਭਵਿੱਖ ਵਿਚ ਵੀ ਤਕਨੀਕੀ ਸਲਾਹ ਅਤੇ ਮਾਰਗਦਰਸ਼ਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।