12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਠੱਠੀ ਭਾਈ, 11 ਨਵੰਬਰ (ਜਗਰੂਪ ਸਿੰਘ ਮਠਾੜੂ)- ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵਿਚ ਰਚਨਾਤਮਿਕਤਾ ਅਤੇ ਕਲਾਤਮਕ ਰੁਚੀ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 12-11-2026
ਠੱਠੀ ਭਾਈ, 11 ਨਵੰਬਰ (ਜਗਰੂਪ ਸਿੰਘ ਮਠਾੜੂ)- ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵਿਚ ਰਚਨਾਤਮਿਕਤਾ ਅਤੇ ਕਲਾਤਮਕ ਰੁਚੀ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਕਾਰਡ ਮੇਕਿੰਗ, ਰੰਗੋਲੀ ਅਤੇ ਦੀਵੇ ਸਜਾਉਣ ਦੇ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਡੇਰਾ ਭੋਰੇ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ, ਸਕੂਲ ਦੀ ਪ੍ਰਬੰਧਕੀ ਦੇ ਮੈਂਬਰ ਚਰਨਜੀਤ ਸਿੰਘ ਗੱਬੀ, ਚਰਨਜੀਤ ਸਿੰਘ ਸਿੱਧੂ, ਸੁਖਦੇਵ ਸਿੰਘ, ਦਿਆ ਸਿੰਘ, ਅਜਮੇਰ ਸਿੰਘ, ਜੱਸਾ ਸਿੰਘ ਬਰਾੜ, ਪ੍ਰਿੰਸੀਪਲ ਮੈਡਮ ਅਤੇ ਅਧਿਆਪਕਾਂ ਨੇ ਵਿਦਿਆਰਥਣਾਂ ਦੀ ਹੌਸਲਾ ਅਫਜ਼ਾਈ ਕੀਤੀ। ਸੰਸਥਾ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਸਮੁੱਚੇ ਸਟਾਫ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਤੋਹਫਿਆਂ ਨਾਲ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਮੂਰਤੀ ਸਥਾਪਨਾ ਦੇ ਸੰਬੰਧ ’ਚ ਕੋਟ ਈਸੇ ਖਾਂ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਅਗਲੀ ਖ਼ਬਰ ਵੱਡਾ ਘਰ ਵਿਖੇ ਮਗਨਰੇਗਾ ਮਜ਼ਦੂਰਾਂ ਨੂੰ ਨਹੀਂ ਮਿਲ ਰਹੇ ਪੈਸੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।