11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕੁਲਬੀਰ ਸਿੰਘ ਮੱਤਾ ਨੂੰ ਸਿਰੋਪਾਓ ਦੇ ਕੇ ਸੁਖਬੀਰ ਸਿੰਘ ਬਾਦਲ ਨੇ ਮੁੜ ਪਾਰਟੀ ’ਚ ਕੀਤਾ ਸ਼ਾਮਿਲ

ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਇਕਾਈ ਕੋਟਕਪੂਰਾ ਨੂੰ ਅੱਜ ਉਸ ਸਮੇਂ ਹੋਰ ਬਲ ਮਿਲਿਆ, ਜਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਮਾਲਵੇ ਦੇ ਪ੍ਰਸਿੱਧ ਟਕਸਾਲੀ ਅਕਾਲੀ ਪਰਿਵਾਰ ’ਚੋਂ ਪੰਜਾਬ ਮੰਡੀਕਰਨ ਬੋਰਡ ਦੇ ਸਾਬਕਾ ਡਿਪਟੀ ਜਨਰਲ ਮੈਨੇਜਰ ਕੁਲਬੀਰ ਸਿੰਘ ਮੱਤਾ ਨੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ, ਮਨਤਾਰ ਸਿੰਘ ਬਰਾੜ ਅਤੇ ਜਥੇਦਾਰ ਸ਼ੇਰ ਸਿੰਘ ਮੰਡਵਾਲਾ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।

ਅਜੀਤ ਡੈਸਕ 12-11-2026
ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਇਕਾਈ ਕੋਟਕਪੂਰਾ ਨੂੰ ਅੱਜ ਉਸ ਸਮੇਂ ਹੋਰ ਬਲ ਮਿਲਿਆ, ਜਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਮਾਲਵੇ ਦੇ ਪ੍ਰਸਿੱਧ ਟਕਸਾਲੀ ਅਕਾਲੀ ਪਰਿਵਾਰ ’ਚੋਂ ਪੰਜਾਬ ਮੰਡੀਕਰਨ ਬੋਰਡ ਦੇ ਸਾਬਕਾ ਡਿਪਟੀ ਜਨਰਲ ਮੈਨੇਜਰ ਕੁਲਬੀਰ ਸਿੰਘ ਮੱਤਾ ਨੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ, ਮਨਤਾਰ ਸਿੰਘ ਬਰਾੜ ਅਤੇ ਜਥੇਦਾਰ ਸ਼ੇਰ ਸਿੰਘ ਮੰਡਵਾਲਾ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਕੁਲਬੀਰ ਸਿੰਘ ਮੱਤਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਆਪਣੀ ਮਾਂ ਪਾਰਟੀ ਵਿਚ ਵਾਪਸ ਆ ਕੇ ਬਹੁਤ ਜ਼ਿਆਦਾ ਸਕੂਨ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਕਾਰਨਾਂ ਕਰਕੇ ਉਹ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਿਸੇ ਹੋਰ ਪਾਰਟੀ ਵਿਚ ਚਲੇ ਗਏ ਸਨ। ਮੱਤਾ ਨੇ ਸਪੱਸ਼ਟ ਤੌਰ ’ਤੇ ਆਖਿਆ ਕਿ ਉਨ੍ਹਾਂ ਦੇ ਪਿਤਾ ਸਵ ਸ: ਰਾਜਿੰਦਰ ਸਿੰਘ ਮੱਤਾ ਅਤੇ ਦਾਦਾ ਜੀ ਸਵ: ਸ: ਕਰਨੈਲ ਸਿੰਘ ਮੱਤਾ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਲਈ ਕੰਮ ਕਰਦੇ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੂੰ ਉਹ ਆਪਣੀ ਮਾਂ ਪਾਰਟੀ ਸਮਝਦੇ ਹਨ। ਘਰ ਵਾਪਸੀ ਕਰਕੇ ਉਨ੍ਹਾਂ ਨੂੰ ਮਾਨਸਿਕ ਸਕੂਨ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਿਛਲੀਆਂ ਕਈ ਪੀੜ੍ਹੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ ਅਤੇ ਪਾਰਟੀ ਵਿਚ ਕਈ ਮਹੱਤਵਪੂਰਨ ਅਹੁਦਿਆਂ ’ਤੇ ਕੰਮ ਕਰ ਚੁੱਕਾ ਹੈ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਟੀ.ਏ. ਆਰਮੀ ਭਰਤੀ ਲਈ ਮੁਫ਼ਤ ਫ਼ਿਜੀਕਲ ਕੈਂਪ ਸ਼ੁਰੂ ਅਗਲੀ ਖ਼ਬਰ ਮੂਰਤੀ ਸਥਾਪਨਾ ਦੇ ਸੰਬੰਧ ’ਚ ਕੋਟ ਈਸੇ ਖਾਂ ਵਿਖੇ ਵਿਸ਼ਾਲ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।