11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੰਜਾਬ ਸਰਕਾਰ ਵਲੋਂ ਟੀ.ਏ. ਆਰਮੀ ਭਰਤੀ ਲਈ ਮੁਫ਼ਤ ਫ਼ਿਜੀਕਲ ਕੈਂਪ ਸ਼ੁਰੂ

ਸ੍ਰੀ ਮੁਕਤਸਰ ਸਾਹਿਬ , 11 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ - ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ - ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ ( ਬਾਦਲ - ਲੰਬੀ ਰੋਡ ) ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ , ਬਠਿੰਡਾ ਤੇ ਫ਼ਾਜ਼ਿਲਕਾ ਦੇ ਨੌਜਵਾਨਾਂ ਲਈ ਟੀ . ਏ .

ਅਜੀਤ ਡੈਸਕ 12-11-2026
ਸ੍ਰੀ ਮੁਕਤਸਰ ਸਾਹਿਬ , 11 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ - ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ - ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ ( ਬਾਦਲ - ਲੰਬੀ ਰੋਡ ) ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ , ਬਠਿੰਡਾ ਤੇ ਫ਼ਾਜ਼ਿਲਕਾ ਦੇ ਨੌਜਵਾਨਾਂ ਲਈ ਟੀ . ਏ . ਆਰਮੀ ਦੇ ਫ਼ਿਜੀਕਲ ਟੈਸਟ ਦੀ ਤਿਆਰੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਸਿਖਲਾਈ ਅਧਿਕਾਰੀ ਸੀ - ਪਾਈਟ ਕੈਂਪ ਕਾਲਝਰਾਣੀ ਕੈਪਟਨ ਲਖਵਿੰਦਰ ਸਿੰਘ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਟੀ . ਏ . ਭਰਤੀ ਲਈ ਉਕਤ ਜ਼ਿਲ੍ਹਿਆਂ ਦੇ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ ਦਸਵੀਂ ਜਮਾਤ ਦੇ ਸਰਟੀਫ਼ਿਕੇਟ ਦੀ ਫ਼ੋਟੋ ਕਾਪੀ , ਆਧਾਰ ਕਾਰਡ ਤੇ ਜਾਤੀ ਸਰਟੀਫ਼ਿਕੇਟ ਦੀ ਫ਼ੋਟੋ ਕਾਪੀ ਅਤੇ 2 ਪਾਸਪੋਰਟ ਸਾਈਜ਼ ਫ਼ੋਟੋਆਂ ਸਮੇਤ ਬਾਦਲ - ਲੰਬੀ ਮੇਨ ਰੋਡ ’ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਸੀ - ਪਾਈਟ ਕੈਂਪ ’ ਚ ਨਿੱਜੀ ਤੌਰ ’ ਤੇ 13 ਨਵੰਬਰ ਤੋਂ ਸਵੇਰੇ 9 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਐਸ . ਐਸ . ਸੀ . ( ਜੀ . ਡੀ .) ਦੇ ਲਿਖ਼ਤੀ ਪੇਪਰ ਦੀ ਤਿਆਰੀ ਵੀ ਕਰਵਾਈ ਜਾਵੇਗੀ । ਜਿਨ੍ਹਾਂ ਨੌਜਵਾਨਾਂ ਨੇ ਐਸ . ਐਸ . ਸੀ . ’ ਚ ਅਪਲਾਈ ਕੀਤਾ ਹੋਇਆ ਹੈ , ਉਹ ਵੀ ਲਿਖ਼ਤੀ ਪ੍ਰੀਖਿਆ ਦੀ ਤਿਆਰੀ ਲਈ ਆ ਸਕਦੇ ਹਨ । ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ ।
ਪਿਛਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ ਦਾ ਵਿਦਿਆਰਥੀ ‘ਪੰਜਾਬ ਕਲਾਈਮੇਟ ਕਨਕਲੇਵ 2026’ ’ਚ ਅੱਵਲ ਅਗਲੀ ਖ਼ਬਰ ਕੁਲਬੀਰ ਸਿੰਘ ਮੱਤਾ ਨੂੰ ਸਿਰੋਪਾਓ ਦੇ ਕੇ ਸੁਖਬੀਰ ਸਿੰਘ ਬਾਦਲ ਨੇ ਮੁੜ ਪਾਰਟੀ ’ਚ ਕੀਤਾ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।