11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਮੰਡਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਪੈਨਸ਼ਨਰਾਂ ਤੇ ਫ਼ੈਮਲੀ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 12-11-2026
ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਮੰਡਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਪੈਨਸ਼ਨਰਾਂ ਤੇ ਫ਼ੈਮਲੀ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਸ਼ੁਰੂਆਤ ਮੌਕੇ ਵਿੱਛੜ ਚੁੱਕੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਡਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਸਰਕਾਰ ਵਲੋਂ ਨਾ ਤਾਂ ਮੰਗਾਂ ਦਾ ਹੱਲ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਜਥੇਬੰਦੀਆਂ ਨਾਲ ਕੋਈ ਸਾਰਥਿਕ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਦੇ ਵਾਅਦੇ ਕੀਤੇ ਗਏ ਸਨ, ਪਰ ਸੱਤਾ ਵਿਚ ਆਉਣ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਮੰਗਾਂ ਨੂੰ ਅਣਗੌਲਿਆ ਕਰ ਦਿੱਤਾ ਹੈ। ਇਸ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੈਂਡਿੰਗ ਮਹਿੰਗਾਈ ਭੱਤੇ (ਡੀ.ਏ.) ਦੀਆਂ ਕਿਸ਼ਤਾਂ ਦਾ ਭੁਗਤਾਨ ਵੀ ਕੀਤਾ ਜਾਵੇ ਤਾਂ ਜੋ ਪੈਨਸ਼ਨਰਾਂ ਨੂੰ ਵਧਦੀ ਮਹਿੰਗਾਈ ਤੋਂ ਕੁਝ ਰਾਹਤ ਮਿਲ ਸਕੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਤਹਿਤ 1 ਤੋਂ 5 ਦਸੰਬਰ ਤੱਕ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਪੁਤਲੇ ਸਾੜ ਕੇ ਉਨ੍ਹਾਂ ਦੀ ਸੁਆਹ ਫੁੱਲਾਂ ਵਾਲੇ ਕੁੱਜਿਆਂ ਵਿਚ ਪਾਈ ਜਾਵੇਗੀ ਅਤੇ 6 ਦਸੰਬਰ ਨੂੰ ਲੁਧਿਆਣਾ ਵਿਖੇ ਬੁੱਢੇ ਨਾਲੇ ਵਿਚ ਜਲ ਪ੍ਰਵਾਹ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ਼ੰਭੂ ਬਾਰਡਰ ਤੋਂ ਬਾਘਾ ਬਾਰਡਰ ਤੱਕ ਮਨੁੱਖੀ ਲੜੀ ਬਣਾ ਕੇ ਰੋਸ ਪ੍ਰਦਰਸ਼ਨ ਕਰਨ ਦਾ ਵੀ ਐਲਾਨ ਕੀਤਾ ਗਿਆ। ਇਸ ਮੀਟਿੰਗ ਨੂੰ ਜੋਗਿੰਦਰ ਸਿੰਘ ਮੱਲਣ ਤੋਂ ਇਲਾਵਾ ਬੂਟਾ ਸਿੰਘ ਹਰਾਜ, ਜਰਨੈਲ ਸਿੰਘ, ਭਜਨ ਸਿੰਘ, ਵਿਜੇ ਸੋਈ, ਬਲਜੀਤ ਸਿੰਘ ਬਰਾੜ, ਜੰਗੀਰ ਸਿੰਘ, ਮੇਜਰ ਸਿੰਘ, ਰਾਮਸਰਨ, ਸੁਰਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਦੀਆਂ ਗਤੀਵਿਧੀਆਂ ਦੀ ਕੀਤੀ ਸਮੀਖਿਆ ਅਗਲੀ ਖ਼ਬਰ ਪੁਲਿਸ ਵਲੋਂ ਵਿਲੇਜ ਡਿਫ਼ੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਰੀਵਿਊ ਮੀਟਿੰਗਾਂ ਪਿੰਡਾਂ ਵਿਚ ਨਸ਼ਿਆਂ ਦੀ ਸਥਿਤੀ ਦਾ ਲਿਆ ਜਾ ਰਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।