13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਝਟਕਾ, ਪਿੰਡ ਵਲੂਰ ਦੇ ਮੌਜੂਦਾ ਸਰਪੰਚ ਰਜਿੰਦਰ ਬਰਾੜ ਸਮੂਹ ਪੰਚਾਇਤ ਮੈਂਬਰਾਂ ਸਮੇਤ ‘ਆਪ’ ’ਚ ਸ਼ਾਮਿਲ ਹਲਕਾ ਵਿਧਾਇਕ ਦਹੀਯਾ ਨੇ ਸਿਰੋਪਾਓ ਪਾ ਕੇ ਪਾਰਟੀ ਵਿਚ ਕੀਤਾ ਸਵਾਗਤ

ਫ਼ਿਰੋਜ਼ਪੁਰ, 12 ਨਵੰਬਰ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਝਟਕਾ ਲੱਗਿਆ, ਜਦੋਂ ਪਿੰਡ ਵਲੂਰ ਦੇ ਮੌਜੂਦਾ ਸਰਪੰਚ ਰਜਿੰਦਰ ਬਰਾੜ ਨੇ ਸਮੂਹ ਪੰਚਾਇਤ ਮੈਂਬਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰ ਲਈ। ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਸਰਪੰਚ ਰਜਿੰਦਰ ਬਰਾੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਪਿੰਡ ਵਲੂਰ ਦੇ ਮੌਜੂਦਾ ਸਰਪੰਚ ਰਜਿੰਦਰ ਬਰਾੜ ਨੂੰ ‘ਆਪ’ ’ਚ ਸ਼ਾਮਿਲ ਕਰਨ ਸਮੇਂ ਵਿਧਾਇਕ ਰਜਨੀਸ਼ ਦਹੀਯਾ। ਅਜੀਤ ਤਸਵੀਰ 13-11-2026
ਫ਼ਿਰੋਜ਼ਪੁਰ, 12 ਨਵੰਬਰ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਝਟਕਾ ਲੱਗਿਆ, ਜਦੋਂ ਪਿੰਡ ਵਲੂਰ ਦੇ ਮੌਜੂਦਾ ਸਰਪੰਚ ਰਜਿੰਦਰ ਬਰਾੜ ਨੇ ਸਮੂਹ ਪੰਚਾਇਤ ਮੈਂਬਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰ ਲਈ। ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਸਰਪੰਚ ਰਜਿੰਦਰ ਬਰਾੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਰਪੰਚ ਰਜਿੰਦਰ ਬਰਾੜ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ, ਵਿਕਾਸ ਕਾਰਜਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਅਤੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣ ਦੇ ਉਪਰਾਲਿਆਂ ਨੂੰ ਦੇਖਦਿਆਂ ਉਨ੍ਹਾਂ ਨੇ ਇਹ ਫ਼ੈਸਲਾ ਲਿਆ ਹੈ। ਵਿਧਾਇਕ ਰਜਨੀਸ਼ ਦਹੀਯਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਪਿੰਡਾਂ ਅਤੇ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਕਰਨਾ ਹੈ। ਵਿਧਾਇਕ ਦਹੀਯਾ ਨੇ ਨਵੇਂ ਸ਼ਾਮਲ ਹੋਏ ਆਗੂਆਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ । ਇਸ ਮੌਕੇ ਰੋਬੀ ਸੰਧੂ ਨਿੱਜੀ ਸਕੱਤਰ ਅਤੇ ਹੋਰ ਆਪ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਿੱਖ ਕਤਲੇਆਮ ਲਈ ਪਸ਼ਚਾਤਾਪ ਵਜੋਂ ਗਾਂਧੀ ਪਰਿਵਾਰ ਦੇਸ਼ ਤੇ ਸਿੱਖ ਕੌਮ ਤੋਂ ਮੁਆਫ਼ੀ ਮੰਗੇ-ਕਰਨੈਲ ਸਿੰਘ ਪੀਰ ਮੁਹੰਮਦ ਅਗਲੀ ਖ਼ਬਰ ਸਰਕਾਰਾਂ ਕਿਸਾਨ ਮਾਰੂ ਨੀਤੀਆਂ ਬੰਦ ਕਰਨ ਤੇ ਕਿਸਾਨਾਂ ਦੇ ਭਵਿੱਖ ਬਾਰੇ ਸੋਚਣ-ਬੁੱਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।