13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਾਨ ਸਰਕਾਰ ਨੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਦਿੱਤਾ ਮਾਲਕੀ ਹੱਕ-ਵਿਧਾਇਕ ਬਿਲਾਸਪੁਰ

ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਚਲਾਈ ਜਾ ਰਹੀ ਲੋਕ ਭਲਾਈ ਯੋਜਨਾ ਮੇਰਾ ਘਰ ਮੇਰੇ ਨਾਮ ਤਹਿਤ ਹਲਕੇ ਦੇ ਪਿੰਡ ਦੀਦਾਰ ਸਿੰਘ ਵਾਲਾ ਤੇ ਕਿਸ਼ਨਗੜ੍ਹ ਵਿਖੇ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਮਾਲਕੀ ਸਰਟੀਫਿਕੇਟ ਵੰਡੇ ਗਏ। ਇਹ ਸਰਟੀਫਿਕੇਟ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ।

ਪਿੰਡ ਕਿਸ਼ਨਗੜ੍ਹ ਵਿਖੇ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੇ ਮਾਲਕੀ ਸਰਟੀਫਿਕੇਟ ਲਾਭਪਾਤਰੀਆਂ ਨੂੰ ਸੌਂਪਦੇ ਹੋਏ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ। ਅਜੀਤ ਤਸਵੀਰ 13-11-2026
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਚਲਾਈ ਜਾ ਰਹੀ ਲੋਕ ਭਲਾਈ ਯੋਜਨਾ ਮੇਰਾ ਘਰ ਮੇਰੇ ਨਾਮ ਤਹਿਤ ਹਲਕੇ ਦੇ ਪਿੰਡ ਦੀਦਾਰ ਸਿੰਘ ਵਾਲਾ ਤੇ ਕਿਸ਼ਨਗੜ੍ਹ ਵਿਖੇ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਮਾਲਕੀ ਸਰਟੀਫਿਕੇਟ ਵੰਡੇ ਗਏ। ਇਹ ਸਰਟੀਫਿਕੇਟ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਵਿਚ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਉਨ੍ਹਾਂ ਨੂੰ ਘਰਾਂ ਦੇ ਮਾਲਕੀ ਹੱਕ ਦਿਵਾਉਣ ਦਾ ਇਤਿਹਾਸਕ ਉਪਰਾਲਾ ਕੀਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਉਨ੍ਹਾਂ ਦੇ ਹੱਕ ਤੇ ਬਣਦੇ ਅਧਿਕਾਰ ਦੇਣਾ ਹੈ। ਮੇਰਾ ਘਰ ਮੇਰੇ ਨਾਮ ਯੋਜਨਾ ਇਸੇ ਲੋਕ ਪੱਖੀ ਸੋਚ ਦਾ ਪ੍ਰਮਾਣ ਹੈ। ਇਸ ਮੌਕੇ ਤਹਿਸੀਲਦਾਰ ਬਲਜੀਤ ਸਿੰਘ, ਹਲਕਾ ਸੰਗਠਨ ਇੰਚਾਰਜ ਅਤੇ ਡਾਇਰੈਕਟਰ ਡੇਅਰੀ ਵਿਕਾਸ ਬੋਰਡ ਦਵਿੰਦਰ ਸਿੰਘ ਤਖ਼ਤੂਪੁਰਾ, ਐਮ.ਸੀ. ਅਮਨਦੀਪ ਸਿੰਘ ਬੱਧਨੀ ਕਲਾਂ, ਸਰਪੰਚ ਜਗਤਾਰ ਸਿੰਘ ਬੁੱਟਰ ਆਦਿ ਹਾਜਰ ਸਨ।
ਪਿਛਲੀ ਖ਼ਬਰ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ’ਚ ਸ਼ਰਧਾ ਨਾਲ ਸ੍ਰੀ ਅਖੰਡ ਪਾਠ ਸਾਹਿਬ ਦਾ ਸ਼ੁੱਭ ਆਰੰਭ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਮਹੇਸ਼ਰੀ ਨੂੰ ਮਿਲੀ ਇੰਟਰਨੈਸ਼ਨਲ ਜੀ . ਸੀ . ਐਸ . ਈ . ਤੋਂ ਮਾਨਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।