13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ’ਚ ਸ਼ਰਧਾ ਨਾਲ ਸ੍ਰੀ ਅਖੰਡ ਪਾਠ ਸਾਹਿਬ ਦਾ ਸ਼ੁੱਭ ਆਰੰਭ

ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਚ ਧਾਰਮਿਕ ਸ਼ਰਧਾ, ਉਤਸ਼ਾਹ ਤੇ ਭਗਤੀ ਭਾਵ ਨਾਲ ਸ੍ਰੀ ਅਖੰਡ ਪਾਠ ਸਾਹਿਬ ਦਾ ਸ਼ੁੱਭ ਅਰੰਭ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਨੇ ਪੂਰੀ ਸ਼ਰਧਾ ਅਤੇ ਅਨੁਸ਼ਾਸਨ ਨਾਲ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 13-11-2026
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਚ ਧਾਰਮਿਕ ਸ਼ਰਧਾ, ਉਤਸ਼ਾਹ ਤੇ ਭਗਤੀ ਭਾਵ ਨਾਲ ਸ੍ਰੀ ਅਖੰਡ ਪਾਠ ਸਾਹਿਬ ਦਾ ਸ਼ੁੱਭ ਅਰੰਭ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਨੇ ਪੂਰੀ ਸ਼ਰਧਾ ਅਤੇ ਅਨੁਸ਼ਾਸਨ ਨਾਲ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਨਾਲ ਹੋਈ। ਇਸ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਸਭਿਆਚਾਰ, ਪਰੰਪਰਾਵਾਂ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ। ਇਸ ਮੌਕੇ ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਆਧੁਨਿਕ ਸਿੱਖਿਆ ਦੇ ਨਾਲ-ਨਾਲ ਧਾਰਮਿਕ ਅਤੇ ਨੈਤਿਕ ਸੰਸਕਾਰਾਂ ਦਾ ਹੋਣਾ ਵੀ ਬੇਹੱਦ ਜ਼ਰੂਰੀ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਰਧਾ ਪੂਰਵਕ ਗੁਰਬਾਣੀ ਸਰਵਣ ਕਰਕੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਪਿਛਲੀ ਖ਼ਬਰ ਦਾਣਾ ਮੰਡੀ ਬਠਿੰਡਾ ’ਚੋਂ ਟਰੈਕਟਰ ਚੋਰੀ-ਅਣਪਛਾਤੇ ਵਿਅਕਤੀ ਦੇ ਮੁਕੱਦਮਾ ਦਰਜ ਅਗਲੀ ਖ਼ਬਰ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਾਨ ਸਰਕਾਰ ਨੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਦਿੱਤਾ ਮਾਲਕੀ ਹੱਕ-ਵਿਧਾਇਕ ਬਿਲਾਸਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।