14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੜ੍ਹਾਈ ਅਤੇ ਖੇਡਾਂ ਨਾਲ ਸਵਰੇਗਾ ਨੌਜਵਾਨਾਂ ਦਾ ਭਵਿੱਖ, ਨਸ਼ਿਆਂ ਤੋਂ ਦੂਰ ਰਹਿਣਾ ਜ਼ਰੂਰੀ-ਚੇਅਰਮੈਨ ਪ੍ਰਵੀਨ ਗਰਗ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐਸ.

ਮੋਗਾ ਦੇ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਚੇਅਰਮੈਨ ਪ੍ਰਵੀਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ ਅਤੇ ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ। 14-11-2026
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਚੇਅਰਮੈਨ ਪ੍ਰਵੀਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ ਅਤੇ ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਨੇ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵੱਲ ਧਿਆਨ ਦੇਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਅਤੇ ਸਮਾਜ ਦਾ ਭਵਿੱਖ ਹੁੰਦੇ ਹਨ ਅਤੇ ਦੇਸ਼ ਦੀ ਤਰੱਕੀ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ ਨੌਜਵਾਨਾਂ ਨੂੰ ਆਪਣੀ ਊਰਜਾ ਅਤੇ ਸਮਰੱਥਾ ਦੀ ਸਹੀ ਵਰਤੋਂ ਕਰਦੇ ਹੋਏ ਪੜ੍ਹਾਈ, ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਸਹੀ ਮਾਰਗ-ਦਰਸ਼ਨ ਦੇਣਾ ਬੇਹੱਦ ਜ਼ਰੂਰੀ ਹੈ। ਨਸ਼ਾ ਇਕ ਅਜਿਹੀ ਸਮਾਜਿਕ ਬੁਰਾਈ ਹੈ, ਜੋ ਨਾ ਸਿਰਫ਼ ਨੌਜਵਾਨਾਂ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਨੂੰ ਵੀ ਹਨੇਰੇ ਵੱਲ ਧੱਕ ਦਿੰਦੀ ਹੈ। ਨਸ਼ੇ ਦੀ ਲਤ ਕਾਰਨ ਕਈ ਨੌਜਵਾਨ ਆਪਣੀ ਜ਼ਿੰਦਗੀ ਦਾ ਕੀਮਤੀ ਸਮਾਂ ਬਰਬਾਦ ਕਰਨ ਦੇ ਨਾਲ-ਨਾਲ ਆਪਣੇ ਪਰਿਵਾਰ ਦੀਆਂ ਉਮੀਦਾਂ ਅਤੇ ਸੁਪਨਿਆਂ ਨੂੰ ਵੀ ਨੁਕਸਾਨ ਪਹੁੰਚਾਉਂਦੇ ਹਨ। ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਛੋਟੀ ਉਮਰ ਤੋਂ ਹੀ ਉਨ੍ਹਾਂ ਵਿਚ ਚੰਗੇ ਸੰਸਕਾਰ ਪੈਦਾ ਕਰਨ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਜ਼ਰੂਰੀ ਹੈ। ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਉਨ੍ਹਾਂ ਨਾਲ ਦੋਸਤਾਨਾ ਮਾਹੌਲ ਵਿਚ ਗੱਲਬਾਤ ਕਰਨ, ਤਾਂ ਜੋ ਬੱਚੇ ਆਪਣੀਆਂ ਸਮੱਸਿਆਵਾਂ ਬਿਨਾਂ ਕਿਸੇ ਝਿਜਕ ਦੇ ਸਾਂਝੀਆਂ ਕਰ ਸਕਣ। ਉਨ੍ਹਾਂ ਅਧਿਆਪਕਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਆਪਣੀ ਅਹਿਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ‘ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਸਹਿਣਸ਼ੀਲਤਾ, ਆਤਮ-ਵਿਸ਼ਵਾਸ ਅਤੇ ਆਪਸੀ ਸਹਿਯੋਗ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ ਅਤੇ ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ, ਤਾਂ ਜੋ ਉਹ ਇਕ ਜ਼ਿੰਮੇਵਾਰ ਨਾਗਰਿਕ ਬਣ ਕੇ ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਯੋਗਦਾਨ ਪਾ ਸਕਣ।
ਪਿਛਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ਦਾ ਵਿਦਿਆਰਥੀ ਗੁਰਜੋਧ ਸਿੰਘ ਖੇਡਾਂ ਦੇ ਖੇਤਰ ’ਚ ਰੌਸ਼ਨ ਕਰ ਰਿਹਾ ਸਕੂਲ ਦਾ ਨਾਂਅ ਸਕੂਲ ਲਈ ਬੇਹ... ਅਗਲੀ ਖ਼ਬਰ ਖ਼ਰੀਦੇ ਹੋਏ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਸੇਖਾ ਕਲਾਂ ਦਾ ਖ਼ਰੀਦ ਕੇਂਦਰ ਨੱਕੋ-ਨੱਕ ਭਰਿਆ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।