14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਹਰਪਾਲ ਰਾਜਪੂਤ ਯੂਥ ਅਕਾਲੀ ਦਲ ਦੇ ਸੀਨੀ: ਮੀਤ ਪ੍ਰਧਾਨ ਨਿਯੁਕਤ

ਕੋਟ ਈਸੇ ਖਾਂ, 13 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਅਕਾਲੀ ਦਲ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਥ ਅਕਾਲੀ ਦਲ ਦੇ ਸਥਾਨਕ ਸ਼ਹਿਰੀ ਪ੍ਰਧਾਨ ਅਮਨਪ੍ਰੀਤ ਸਿੰਘ ਅਮਨ ਗਾਬਾ ਦੀ ਅਗਵਾਈ ‘ਚ ਹਰਪਾਲ ਸਿੰਘ ਰਾਜਪੂਤ ਨੂੰ ਯੂਥ ਵਿੰਗ ਦਾ ਸ਼ਹਿਰੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਹਰਮੇਲ ਸਿੰਘ ਰਾਜਪੂਤ, ਅਮਨ ਗਾਬਾ ਤੇ ਹੋਰਨਾਂ ਆਗੂਆਂ ਕਿਹਾ ਕਿ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਦੂਰ ਅੰਦੇਸ਼ੀ ਸੋਚ ਸਦਕਾ ਪਾਰਟੀ ਲਈ ਮਿਹਨਤ ਕਰਨ ਵਾਲੇ ਆਗੂਆਂ ਖ਼ਾਸਕਰ ਯੂਥ ਵਰਗ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾ ਰਿਹਾ ਹੈ।

ਅਜੀਤ ਡੈਸਕ 14-11-2026
ਕੋਟ ਈਸੇ ਖਾਂ, 13 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਅਕਾਲੀ ਦਲ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਥ ਅਕਾਲੀ ਦਲ ਦੇ ਸਥਾਨਕ ਸ਼ਹਿਰੀ ਪ੍ਰਧਾਨ ਅਮਨਪ੍ਰੀਤ ਸਿੰਘ ਅਮਨ ਗਾਬਾ ਦੀ ਅਗਵਾਈ ‘ਚ ਹਰਪਾਲ ਸਿੰਘ ਰਾਜਪੂਤ ਨੂੰ ਯੂਥ ਵਿੰਗ ਦਾ ਸ਼ਹਿਰੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਹਰਮੇਲ ਸਿੰਘ ਰਾਜਪੂਤ, ਅਮਨ ਗਾਬਾ ਤੇ ਹੋਰਨਾਂ ਆਗੂਆਂ ਕਿਹਾ ਕਿ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਦੂਰ ਅੰਦੇਸ਼ੀ ਸੋਚ ਸਦਕਾ ਪਾਰਟੀ ਲਈ ਮਿਹਨਤ ਕਰਨ ਵਾਲੇ ਆਗੂਆਂ ਖ਼ਾਸਕਰ ਯੂਥ ਵਰਗ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਮੀਤ ਪ੍ਰਧਾਨ ਹਰਪਾਲ ਸਿੰਘ ਰਾਜਪੂਤ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ‘ਤੇ ਹੋਰ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਕੇ ਪਾਰਟੀ ਦੀਆਂ ਆਸਾਂ ‘ਤੇ ਪੂਰਨ ਖਰੇ ਉੱਤਰਨਗੇ। ਇਸ ਮੌਕੇ ਬਾਬਾ ਲਖਵਿੰਦਰ ਸਿੰਘ ਰਾਜਪੂਤ, ਬਾਬਾ ਮਹਿੰਦਰ ਸਿੰਘ ਰਾਜਪੂਤ, ਪ੍ਰਸ਼ੋਤਮ ਸ਼ਰਮਾ, ਸੁਖਮੰਦਰ ਸਿੰਘ, ਤੇਜਿੰਦਰ ਸਿੰਘ ਚੌਹਾਨ, ਜਰਨੈਲ ਸਿੰਘ ਧਾਲੀਵਾਲ, ਨਾਇਬ ਸਿੰਘ ਭੁੱਲਰ, ਲੱਖਾ ਰਾਜਪੂਤ ਆਦਿ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਅਗਲੀ ਖ਼ਬਰ ਰਾਜ ਪੱਧਰੀ ਸਕੂਲ ਖੇਡਾਂ ’ਚ ਸੰਤ ਮੋਹਨ ਦਾਸ ਸਕੂਲ ਦੀ ਚੜ੍ਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।