19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਪੀ.ਟੀ.ਈ. ਵਿਚੋਂ 57 ਸਕੋਰ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜਿਸ ਦੀ 4. 9 ਗੂਗਲ ਰੇਟਿੰਗ ਹੈ, ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ।

ਅਜੀਤ ਡੈਸਕ 19-11-2026
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜਿਸ ਦੀ 4.9 ਗੂਗਲ ਰੇਟਿੰਗ ਹੈ, ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ। ਕਈ ਸਾਲਾਂ ਤੋਂ ਇਹ ਸੰਸਥਾ ਆਨਲਾਈਨ ਅਤੇ ਆਫ਼ਲਾਈਨ ਕਲਾਸਾਂ ਦੇ ਰਹੀ ਹੈ। ਵੱਡੀ ਗਿਣਤੀ ਵਿਚ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰ ਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਰਹੇ ਹਨ। ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ। ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ। ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ। ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ। ਸੰਸਥਾ ਦੀ ਪੀ.ਟੀ.ਈ. ਦੀ ਵਿਦਿਆਰਥਣ ਖ਼ੁਸ਼ਦੀਪ ਕੌਰ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ਵਿਚੋਂ 63, ਲਿਸਨਿੰਗ ਵਿਚੋਂ 55, ਸਪੀਕਿੰਗ ਵਿਚੋਂ 56, ਰਾਈਟਿੰਗ ਵਿਚੋਂ 63 ਅਤੇ ਓਵਰਆਲ 57 ਸਕੋਰ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀ ਦੀ ਇਸ ਸਫਲਤਾ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਵਾਰਡ ਨੰਬਰ 13 ਤੋਂ ਅਕਾਲੀ ਦਲ (ਬ) ਦੇ ਉਮੀਦਵਾਰ ਪਵਨ ਢੰਡ ਦੀ ਚੋਣ ਮੁਹਿੰਮ ਨੇ ਫੜਿਆ ਜ਼ੋਰ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ’ਚ ਅਕਾਲੀ ਦਲ ਬਾਦਲ ਵੱਡੇ ਫ਼ਰਕ ਨਾਲ ਰਹੇਗਾ ਜੇਤੂ-ਜਥੇਦਾਰ ਮਾਹਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।