19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਥ੍ਰੈਸ਼ਰ ਪੀੜਤਾਂ ਨੂੰ ਦਿੱਤੀ ਗਈ 12-12 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ-ਚੇਅਰਮੈਨ ਦੀਨਾ ਸਾਹਿਬ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਵਲੋਂ ਥਰੈਸ਼ਰ ਹਾਦਸੇ ਦੇ ਪੀੜਤਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਆਰਥਿਕ ਸਹਾਇਤਾ ਦਿੱਤੀ ਗਈ। ਇਸ ਤਹਿਤ ਪਿੰਡ ਦੀਦਾਰੇ ਵਾਲਾ ਦੇ ਗੁਰਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਅਤੇ ਪਿੰਡ ਧੂੜਕੋਟ ਰਣਸੀਂਹ ਦੇ ਪਰਮਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਨੂੰ 12-12 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ।

ਅਜੀਤ ਡੈਸਕ 19-11-2026
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਵਲੋਂ ਥਰੈਸ਼ਰ ਹਾਦਸੇ ਦੇ ਪੀੜਤਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਆਰਥਿਕ ਸਹਾਇਤਾ ਦਿੱਤੀ ਗਈ। ਇਸ ਤਹਿਤ ਪਿੰਡ ਦੀਦਾਰੇ ਵਾਲਾ ਦੇ ਗੁਰਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਅਤੇ ਪਿੰਡ ਧੂੜਕੋਟ ਰਣਸੀਂਹ ਦੇ ਪਰਮਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਨੂੰ 12-12 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ (ਦੀਨਾ ਸਾਹਿਬ) ਨੇ ਕਿਹਾ ਕਿ ਥਰੈਸ਼ਰ ਹਾਦਸੇ ਬਹੁਤ ਹੀ ਦੁਖਦਾਈ ਹੁੰਦੇ ਹਨ ਅਤੇ ਅਜਿਹੇ ਮੁਸ਼ਕਿਲ ਸਮੇਂ ਵਿਚ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸਾਡਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਮਾਰਕੀਟ ਕਮੇਟੀ ਲੋਕਾਂ ਦੀ ਭਲਾਈ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਹਮੇਸ਼ਾ ਯਤਨਸ਼ੀਲ ਹਨ। ਚੇਅਰਮੈਨ ਦੀਨਾ ਸਾਹਿਬ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਦਿਸ਼ਾ-ਨਿਰਦੇਸ਼ ਹੇਠ ਉਹ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਅਤੇ ਹਰ ਲੋੜਵੰਦ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹਨ। ਇਸ ਮੌਕੇ ਪੀੜਤਾਂ ਤੋਂ ਇਲਾਵਾ ਮੰਡੀ ਸੁਪਰਵਾਈਜ਼ਰ ਪ੍ਰਦੀਪ ਸਿੰਘ, ਲਖਵੀਰ ਸਿੰਘ ਅਤੇ ਗੁਰਮਿੰਦਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕ੍ਰਿਸ਼ਨ ਗੋਪ ਅਸ਼ਟਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਵਾਰਡ ਨੰਬਰ 13 ਤੋਂ ਅਕਾਲੀ ਦਲ (ਬ) ਦੇ ਉਮੀਦਵਾਰ ਪਵਨ ਢੰਡ ਦੀ ਚੋਣ ਮੁਹਿੰਮ ਨੇ ਫੜਿਆ ਜ਼ੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।