18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਹੋਲੀ ਹਾਰਟ ਸਕੂਲ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਵਿੱਦਿਅਕ ਫੇਰਾ ਲਗਾਇਆ

ਅਜੀਤਵਾਲ, 18 ਨਵੰਬਰ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਲੋਂ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਅਤੇ ਨਵੀਆਂ ਚੀਜ਼ਾਂ ਸਿੱਖਣ ਦਾ ਮੌਕਾ ਦੇਣ ਲਈ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਜਲੰਧਰ ਸਥਿਤ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ ਲਿਜਾਇਆ ਗਿਆ, ਜਿੱਥੇ ਬੱਚਿਆਂ ਨੇ ਵਿਗਿਆਨ ਦੀ ਦੁਨੀਆ ਨੂੰ ਬਹੁਤ ਨੇੜਿਉਂ ਦੇਖਿਆ ਅਤੇ ਨਵੀਆਂ ਜਾਣਕਾਰੀਆਂ ਵਿਗਿਆਨਕ ਮਾਡਲਾਂ, ਪ੍ਰਦਰਸ਼ਨੀਆਂ ਅਤੇ ਗਤੀਵਿਧੀਆਂ ਨੂੰ ਬੜੀ ਦਿਲਚਸਪੀ ਨਾਲ ਦੇਖਿਆ। ਬੱਚਿਆਂ ਨੇ ਮਨੁੱਖੀ ਸਰੀਰ, ਪੁਲਾੜ, ਗ੍ਰਹਿਆਂ, ਸੂਰਜੀ ਮੰਡਲ ਅਤੇ ਆਧੁਨਿਕ ਤਕਨਾਲੋਜੀ ਨਾਲ ਸੰਬੰਧਿਤ ਜਾਣਕਾਰੀ ਹਾਸਲ ਕਰਦਿਆਂ ਵਿਗਿਆਨਕ ਪ੍ਰਯੋਗਾਂ ਨੂੰ ਦਿਲਚਸਪ ਮਾਡਲਾਂ ਰਾਹੀਂ ਕਈ ਔਖੇ ਵਿਸ਼ਿਆਂ ਨੂੰ ਆਸਾਨੀ ਨਾਲ ਸਮਝਿਆ।

ਅਜੀਤ ਡੈਸਕ 19-11-2026
ਅਜੀਤਵਾਲ, 18 ਨਵੰਬਰ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਲੋਂ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਅਤੇ ਨਵੀਆਂ ਚੀਜ਼ਾਂ ਸਿੱਖਣ ਦਾ ਮੌਕਾ ਦੇਣ ਲਈ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਜਲੰਧਰ ਸਥਿਤ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ ਲਿਜਾਇਆ ਗਿਆ, ਜਿੱਥੇ ਬੱਚਿਆਂ ਨੇ ਵਿਗਿਆਨ ਦੀ ਦੁਨੀਆ ਨੂੰ ਬਹੁਤ ਨੇੜਿਉਂ ਦੇਖਿਆ ਅਤੇ ਨਵੀਆਂ ਜਾਣਕਾਰੀਆਂ ਵਿਗਿਆਨਕ ਮਾਡਲਾਂ, ਪ੍ਰਦਰਸ਼ਨੀਆਂ ਅਤੇ ਗਤੀਵਿਧੀਆਂ ਨੂੰ ਬੜੀ ਦਿਲਚਸਪੀ ਨਾਲ ਦੇਖਿਆ। ਬੱਚਿਆਂ ਨੇ ਮਨੁੱਖੀ ਸਰੀਰ, ਪੁਲਾੜ, ਗ੍ਰਹਿਆਂ, ਸੂਰਜੀ ਮੰਡਲ ਅਤੇ ਆਧੁਨਿਕ ਤਕਨਾਲੋਜੀ ਨਾਲ ਸੰਬੰਧਿਤ ਜਾਣਕਾਰੀ ਹਾਸਲ ਕਰਦਿਆਂ ਵਿਗਿਆਨਕ ਪ੍ਰਯੋਗਾਂ ਨੂੰ ਦਿਲਚਸਪ ਮਾਡਲਾਂ ਰਾਹੀਂ ਕਈ ਔਖੇ ਵਿਸ਼ਿਆਂ ਨੂੰ ਆਸਾਨੀ ਨਾਲ ਸਮਝਿਆ। ਇਸ ਦੌਰਾਨ ਵਿਦਿਆਰਥੀਆਂ ਨੇ 3-ਡੀ ਸ਼ੋਅ ਅਤੇ ਹੋਰ ਮਨੋਰੰਜਕ ਵਿਗਿਆਨਕ ਗਤੀਵਿਧੀਆਂ ਦਾ ਵੀ ਆਨੰਦ ਮਾਣਿਆਂ। ਵਿਦਿਆਰਥੀਆਂ ਦੇ ਮਨਾਂ ਵਿਚ ਵਿਗਿਆਨ ਪ੍ਰਤੀ ਰੁਚੀ ਅਤੇ ਜਗਿਆਸਾ ਪੈਦਾ ਕੀਤੀ ਤੇ ਆਪਸੀ ਸਹਿਯੋਗ ਅਤੇ ਇਕੱਠੇ ਰਹਿਣ ਦੀ ਭਾਵਨਾ ਵੀ ਸਿੱਖੀ। ਸਕੂਲ ਪ੍ਰਬੰਧਕ ਚੇਅਰਮੈਨ ਸੁਭਾਸ਼ ਪਲਤਾ ਅਤੇ ਡਾਇਰੈਕਟਰ ਅਮਿਤ ਪਲਤਾ, ਸ਼੍ਰੇਆ ਪਲਤਾ, ਸ਼ਿਵਾਨੀ ਅਰੋੜਾ, ਰਮਨ ਅਰੋੜਾ ਨੇ ਦੱਸਿਆ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਸਕੂਲ ਪ੍ਰਿੰਸੀਪਲ ਸਾਕਸ਼ੀ ਗੁਲੇਰੀਆ ਨੇ ਦੱਸਿਆ ਕਿ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਗਿਆਨ ਪ੍ਰਾਪਤ ਕਰਨਾ ਵੀ ਬਹੁਤ ਜ਼ਰੂਰੀ ਹੈ। ਇਸ ਤਰ੍ਹਾਂ ਦੇ ਟੂਰ ਬੱਚਿਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਂਦੇ ਹਨ ਅਤੇ ਉਨ੍ਹਾਂ ਦੀ ਸੋਚਣ-ਸਮਝਣ ਦੀ ਸਮਰੱਥਾ ਨੂੰ ਵਿਕਸਿਤ ਕਰਦੇ ਹਨ। ਸਕੂਲ ਦੇ ਸਮੂਹ ਸਟਾਫ਼ ਨੇ ਇਸ ਟੂਰ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਯੋਗਦਾਨ ਪਾਇਆ।
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਕਰਨ ਸਬੰਧੀ ਅਣਪਛਾਤਿਆਂ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਰੌਸ਼ਨੀ ਦਾ ਪਹਾੜ ਕਿਤਾਬ ਬਾਬਾ ਬਲਦੇਵ ਸਿੰਘ ਜੋਗੇਵਾਲਾ ਨੇ ਰਿਲੀਜ਼ ਕੀਤੀ-ਜਥੇਦਾਰ ਰਣਸੀਂਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।