18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਜਾਬ ਭਾਜਪਾ ਪਬਲੀਸਿਟੀ ਸੈੱਲ ਦੇ ਸਟੇਟ ਕੋ-ਕਨਵੀਨਰ ਰਾਹੁਲ ਗਰਗ ਦੀ ਨਿਯੁਕਤੀ ’ਤੇ ਖ਼ੁਸ਼ੀ ਦੀ ਲਹਿਰ

ਠੱਠੀ ਭਾਈ, 18 ਨਵੰਬਰ (ਜਗਰੂਪ ਸਿੰਘ ਮਠਾੜੂ)- ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਵਿਭਾਗਾਂ ਦੇ ਕੀਤੇ ਜਾ ਰਹੇ ਵਿਸਥਾਰ ਦੀ ਲੜੀ ਤਹਿਤ ਰਾਹੁਲ ਗਰਗ ਮੋਗਾ ਨੂੰ ਭਾਜਪਾ ਪੰਜਾਬ ਦੇ ਪਬਲਿਸਿਟੀ ਸੈੱਲ ਦਾ ਸਟੇਟ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਮੋਗਾ ਜ਼ਿਲ੍ਹੇ ਦੇ ਭਾਜਪਾ ਵਰਕਰਾਂ ਅਤੇ ਸਮਰਥਕਾਂ ’ਚ ਖ਼ੁਸ਼ੀ ਦਾ ਮਾਹੌਲ ਹੈ।

ਅਜੀਤ ਡੈਸਕ 19-11-2026
ਠੱਠੀ ਭਾਈ, 18 ਨਵੰਬਰ (ਜਗਰੂਪ ਸਿੰਘ ਮਠਾੜੂ)- ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਵਿਭਾਗਾਂ ਦੇ ਕੀਤੇ ਜਾ ਰਹੇ ਵਿਸਥਾਰ ਦੀ ਲੜੀ ਤਹਿਤ ਰਾਹੁਲ ਗਰਗ ਮੋਗਾ ਨੂੰ ਭਾਜਪਾ ਪੰਜਾਬ ਦੇ ਪਬਲਿਸਿਟੀ ਸੈੱਲ ਦਾ ਸਟੇਟ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਮੋਗਾ ਜ਼ਿਲ੍ਹੇ ਦੇ ਭਾਜਪਾ ਵਰਕਰਾਂ ਅਤੇ ਸਮਰਥਕਾਂ ’ਚ ਖ਼ੁਸ਼ੀ ਦਾ ਮਾਹੌਲ ਹੈ। ਰਾਹੁਲ ਗਰਗ ਦੀ ਇਹ ਨਿਯੁਕਤੀ ਭਾਜਪਾ ਪੰਜਾਬ ਪਬਲਿਸਿਟੀ ਸੈੱਲ ਦੇ ਸਟੇਟ ਕਨਵੀਨਰ ਦੀਪਾਂਸ਼ੂ ਘਈ ਵਲੋਂ ਪੱਤਰ ਜਾਰੀ ਕਰਕੇ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਜ਼ਿੰਮੇਵਾਰੀ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਜਨਰਲ ਸਕੱਤਰ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਅਤੇ ਆਲ ਸੈਲਜ਼ ਇੰਚਾਰਜ ਬਿਕਰਮ ਸਿੰਘ ਚੀਮਾ ਦੀ ਸਹਿਮਤੀ ਨਾਲ ਸੌਂਪੀ ਗਈ। ਰਾਹੁਲ ਗਰਗ ਨੂੰ ਇਹ ਜ਼ਿੰਮੇਵਾਰੀ ਮਿਲਣ ‘ਤੇ ਇਲਾਕੇ ਦੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਦੇ ਤੀਰ-ਅੰਦਾਜ਼ਾਂ ਨੇ 70ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿਚ ਚਮਕਾਇਆ ਨਾਂਅ ਅਗਲੀ ਖ਼ਬਰ ਮੋਟਰਸਾਈਕਲ ਚੋਰੀ ਕਰਨ ਸਬੰਧੀ ਅਣਪਛਾਤਿਆਂ ਖਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।