18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬਲੂਮਿੰਗ ਬਡਜ਼ ਸਕੂਲ ਦੇ ਤੀਰ-ਅੰਦਾਜ਼ਾਂ ਨੇ 70ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿਚ ਚਮਕਾਇਆ ਨਾਂਅ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਦੇ ਹੋਣਹਾਰ ਤੀਰ-ਅੰਦਾਜ਼ਾਂ ਨੇ 70ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਮੁਕਾਬਲੇ ਪਟਿਆਲਾ ਅਤੇ ਸੰਗਰੂਰ ਵਿਖੇ ਕਰਵਾਏ ਗਏ, ਜਿਨ੍ਹਾਂ ਵਿਚ ਸਕੂਲ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 19-11-2026
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਦੇ ਹੋਣਹਾਰ ਤੀਰ-ਅੰਦਾਜ਼ਾਂ ਨੇ 70ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਮੁਕਾਬਲੇ ਪਟਿਆਲਾ ਅਤੇ ਸੰਗਰੂਰ ਵਿਖੇ ਕਰਵਾਏ ਗਏ, ਜਿਨ੍ਹਾਂ ਵਿਚ ਸਕੂਲ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-17 ਲੜਕਿਆਂ ਦੇ ਕੰਪਾਊਂਡ ਆਰਚਰੀ ਵਰਗ ਵਿਚ ਦਸਵੀਂ ਜਮਾਤ ਦੇ ਵਿਦਿਆਰਥੀ ਰਿਪਜੋਤ ਸਿੰਘ ਨੇ ਸ਼ਾਨਦਾਰ ਨਿਸ਼ਾਨੇਬਾਜ਼ੀ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਰਿਕਰਵ ਆਰਚਰੀ ਮੁਕਾਬਲੇ ਵਿਚ ਨੌਵੀਂ ਜਮਾਤ ਦੇ ਵਿਦਿਆਰਥੀ ਗੁਰਾਂਸ਼ ਨੇ ਕਾਂਸੀ ਦਾ ਤਗਮਾ ਆਪਣੇ ਨਾਂਅ ਕੀਤਾ। ਇਸ ਤੋਂ ਇਲਾਵਾ ਅੰਡਰ-14 ਲੜਕਿਆਂ ਦੇ ਰਿਕਰਵ ਆਰਚਰੀ ਵਰਗ ਵਿਚ ਛੇਵੀਂ ਜਮਾਤ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ। ਇਨ੍ਹਾਂ ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸਵੇਰ ਦੀ ਸਭਾ ਵਿਚ ਸਟੇਜ ‘ਤੇ ਬੁਲਾ ਕੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਤੇ ਵਾਈਸ ਪ੍ਰਿੰਸੀਪਲ ਡਾ. ਨਿਧੀ ਬਰਾੜ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਨੇ ਇਸ ਪ੍ਰਾਪਤੀ ‘ਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਲੂਮਿੰਗ ਬਡਜ਼ ਸਕੂਲ ਵਲੋਂ ਵਿੱਦਿਆ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬੱਚੇ ਦਾ ਸਰਬਪੱਖੀ ਵਿਕਾਸ ਸਿਰਫ਼ ਕਿਤਾਬੀ ਗਿਆਨ ਨਾਲ ਹੀ ਨਹੀਂ, ਸਗੋਂ ਖੇਡਾਂ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਨਾਲ ਵੀ ਹੁੰਦਾ ਹੈ। ਇਸੇ ਸੋਚ ਸਦਕਾ ਸਕੂਲ ਆਪਣੇ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਦੋਵਾਂ ਖੇਤਰਾਂ ਵਿਚ ਅੱਗੇ ਵਧਣ ਦੇ ਬਰਾਬਰ ਮੌਕੇ ਪ੍ਰਦਾਨ ਕਰ ਰਿਹਾ ਹੈ ਅਤੇ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਆਪਣੇ ਉਦੇਸ਼ ਨੂੰ ਸਫਲਤਾ ਪੂਰਵਕ ਪੂਰਾ ਕਰ ਰਿਹਾ ਹੈ। ਇਸ ਮੌਕੇ ਆਰਚਰੀ ਕੋਚ ਧਰਮਿੰਦਰ ਸਿੰਘ ਦੀ ਵਿਸ਼ੇਸ਼ ਸ਼ਲਾਘਾ ਕੀਤੀ ਗਈ, ਜੋ ਆਪਣੀ ਮਿਹਨਤ, ਲਗਨ ਅਤੇ ਸਹੀ ਮਾਰਗ-ਦਰਸ਼ਨ ਨਾਲ ਖਿਡਾਰੀਆਂ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੀ ਰਹਿਨੁਮਾਈ ਹੇਠ ਵਿਦਿਆਰਥੀ ਲਗਾਤਾਰ ਆਪਣੀ ਖੇਡ ਵਿਚ ਸੁਧਾਰ ਕਰਦੇ ਹੋਏ ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਆਪਣੀ ਪਛਾਣ ਬਣਾ ਰਹੇ ਹਨ। ਸਕੂਲ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਧਰਮਿੰਦਰ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿਚ ਹੋਰ ਵੀ ਵੱਡੀਆਂ ਸਫਲਤਾਵਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸ੍ਰੀ ਰਾਮ ਮਹਾਵੀਰ ਦਲ ਅਤੇ ਸੰਕੀਰਤਨ ਮੰਡਲ ਨੇ ਲਗਾਇਆ ਲੰਗਰ ਅਗਲੀ ਖ਼ਬਰ ਪੰਜਾਬ ਭਾਜਪਾ ਪਬਲੀਸਿਟੀ ਸੈੱਲ ਦੇ ਸਟੇਟ ਕੋ-ਕਨਵੀਨਰ ਰਾਹੁਲ ਗਰਗ ਦੀ ਨਿਯੁਕਤੀ ’ਤੇ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।