18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਦਸਮੇਸ਼ ਹਾਈ ਸਕੂਲ ਦੀ ਵਿਦਿਆਰਥਣ ਨੇ ਤੀਜਾ ਸਥਾਨ ਹਾਸਿਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਹਾਈ ਸਕੂਲ ਮੋਗਾ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਜਸ਼ਨਪ੍ਰੀਤ ਨੇ ਪੀ. ਪੀ.

ਦਸਮੇਸ਼ ਪਬਲਿਕ ਸਕੂਲ ਮੋਗਾ ਵਿਖੇ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਤੇ ਸਟਾਫ਼। ਤਸਵੀਰ: ਹਰਜੀਤ ਸਿੰਘ 19-11-2026
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਹਾਈ ਸਕੂਲ ਮੋਗਾ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਜਸ਼ਨਪ੍ਰੀਤ ਨੇ ਪੀ.ਪੀ.ਟੀ. ਅੰਤਰ ਸਕੂਲ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੁਸਾਂਝ-ਤਲਵੰਡੀ (ਮੋਗਾ) ਵਲੋਂ ਮਹਾਨ ਵਿਗਿਆਨੀ ਅਤੇ ਫਾਈਬਰ ਆਪਟਿਕਸ ਦੇ ਪਿਤਾਮਾ ਡਾ. ਨਰਿੰਦਰ ਸਿੰਘ ਕਪਾਨੀ ਦੀ ਯਾਦ ਵਿਚ ਅੰਤਰ ਸਕੂਲ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੇ ਗਿਆਨ, ਤਕਨੀਕੀ ਹੁਨਰ ਅਤੇ ਰਚਨਾਤਮਿਕਤਾ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਦੌਰਾਨ ਜਸ਼ਨਪ੍ਰੀਤ ਨੇ ਸ਼ਾਨਦਾਰ ਪੇਸ਼ਕਾਰੀ ਕੀਤੀ ਅਤੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਨੇ ਜਸ਼ਨਪ੍ਰੀਤ ਨੂੰ ਵਧਾਈ ਦਿੱਤੀ ਅਤੇ ਉਸ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਸਿਰਜਣਾਤਮਿਕ ਸੋਚ ਅਤੇ ਤਕਨੀਕੀ ਗਿਆਨ ਨੂੰ ਵਧਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵਲੋਂ ਵੀ ਵਿਦਿਆਰਥੀ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਉਸ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਗਈ।
ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਅਗਲੀ ਖ਼ਬਰ ਲੋਕਤੰਤਰੀ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਕਰਵਾਏ ਕੁਇਜ਼ ਅਤੇ ਲੇਖ ਮੁਕਾਬਲੇ-ਜੇਤੂਆਂ ਨੂੰ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।