19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਆਈ.ਆਈ.ਸੀ. ਵਲੋਂ ਵਰਕਸ਼ਾਪ

ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਰਾਜ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐਸ.

ਮੋਗਾ ਵਿਖੇ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਆਈ.ਆਈ.ਸੀ. ਵਲੋਂ ਕਰਵਾਈ ਗਈ ਵਰਕਸ਼ਾਪ ਦੌਰਾਨ ਮੁੱਖ ਬੁਲਾਰੇ ਡਾ. ਭੀਮਾ ਕਿਰਨ ਦਾ ਸਵਾਗਤ ਕਰਦੇ ਹੋਏ ਫੈਕਲਟੀ ਮੈਂਬਰ। ਅਜੀਤ ਤਸਵੀਰ 20-11-2026
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਰਾਜ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਇੰਸਟੀਚਿਊਸ਼ਨਲ ਇਨੋਵੇਸ਼ਨ ਕੌਂਸਲ (ਆਈ.ਆਈ.ਸੀ.) ਵਲੋਂ “ਏ.ਆਈ. ਐਂਡ ਇੰਡਸਟਰੀ ਪਾਵਰਿੰਗ ਦ ਫਿਊਚਰ ਇਨੋਵੇਸ਼ਨ” ਵਿਸ਼ੇ ‘ਤੇ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਈ.ਆਈ.ਸੀ. ਦੇ ਕੋਆਰਡੀਨੇਟਰ ਡਾ. ਸ਼ੁਭਮ ਸਿੰਘ ਨੇ ਦੱਸਿਆ ਕਿ ਵਰਕਸ਼ਾਪ ਦੇ ਮੁੱਖ ਬੁਲਾਰੇ ਡਾ. ਭੀਮਾ ਕਿਰਨ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਅਤੇ ਉਦਯੋਗਿਕ ਖੇਤਰ ਵਿਚ ਵਰਤੇ ਜਾਣ ਵਾਲੇ ਵੱਖ-ਵੱਖ ਆਧੁਨਿਕ ਤਕਨੀਕੀ ਟੂਲਜ਼ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਉਦਯੋਗਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਵੇਗੀ ਅਤੇ ਤਕਨੀਕੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਏਗੀ। ਡਾ. ਭੀਮਾ ਕਿਰਨ ਨੇ ਕਿਹਾ ਕਿ ਆਉਣ ਵਾਲਾ ਸਮਾਂ ਆਟੋਮੇਸ਼ਨ, ਡਿਜੀਟਲਾਈਜ਼ੇਸ਼ਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਹੋਵੇਗਾ। ਏ.ਆਈ. ਦਾ ਯੋਗਦਾਨ ਸਿਰਫ਼ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕ ਖੇਤਰਾਂ ਤੱਕ ਹੀ ਸੀਮਤ ਨਹੀਂ ਰਹੇਗਾ, ਸਗੋਂ ਫਾਰਮਾਸਿਊਟੀਕਲ ਖੇਤਰ ਵਿਚ ਵੀ ਇਸ ਦੀ ਵਿਸ਼ੇਸ਼ ਮਹੱਤਤਾ ਹੋਵੇਗੀ। ਇਸ ਤਕਨੀਕ ਰਾਹੀਂ ਫਾਰਮਾਸਿਊਟੀਕਲ ਉਦਯੋਗਾਂ ਅਤੇ ਹੈਲਥ ਕੇਅਰ ਪ੍ਰੋਫੈਸ਼ਨਲਜ਼ ਨੂੰ ਨਵੀਆਂ ਸੰਭਾਵਨਾਵਾਂ ਅਤੇ ਵਿਕਾਸ ਦੀਆਂ ਦਿਸ਼ਾਵਾਂ ਪ੍ਰਾਪਤ ਹੋਣਗੀਆਂ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਇਸ ਦੀ ਉਦਯੋਗਿਕ ਵਰਤੋਂ ਨਾਲ ਸਬੰਧਿਤ ਵੱਖ-ਵੱਖ ਸਵਾਲ ਪੁੱਛੇ, ਜਿਨ੍ਹਾਂ ਦੇ ਜਵਾਬ ਡਾ. ਭੀਮਾ ਕਿਰਨ ਨੇ ਬਹੁਤ ਹੀ ਤਕਨੀਕੀ ਅਤੇ ਸਰਲ ਢੰਗ ਨਾਲ ਦਿੱਤੇ। ਇਸ ਨਾਲ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਅਤੇ ਭਵਿੱਖ ਦੇ ਉਦਯੋਗਿਕ ਰੁਝਾਨਾਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਹੋਈ। ਅੰਤ ਵਿਚ ਆਈ . ਆਈ.ਸੀ. ਕੋਆਰਡੀਨੇਟਰ ਡਾ. ਸ਼ੁਭਮ ਠਾਕੁਰ ਨੇ ਸਮੂਹ ਬੁਲਾਰੇ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 22 ਤੋਂ 24 ਤੱਕ ਅਗਲੀ ਖ਼ਬਰ ਯੂਨੀਕ ਸਕੂਲ ਸਮਾਲਸਰ ’ ਚ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।