ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ-ਵਿਧਾਇਕ ਬਿਲਾਸਪੁਰ
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਧੂੜਕੋਟ ਰਣਸੀਂਹ ਵਿਖੇ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਕਾਰਡ ਵੰਡਣ ਮੌਕੇ ਕੀਤਾ।
ਅਜੀਤ ਡੈਸਕ
20-11-2026