ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਤੀਜਾ ਨਗਰ ਕੀਰਤਨ ਭਲਕੇ
ਕਿਸ਼ਨਪੁਰਾ ਕਲਾਂ, 19 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਓਂਕਾਰ ਚੈਰੀਟੇਬਲ ਟਰੱਸਟ ਨਿਰਮਲ ਕੁਟੀਆ ਸੀਚੇਵਾਲ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਜਾ ਰਹੇ ਪੰਜ ਮਹਾਨ ਨਗਰ ਕੀਰਤਨਾਂ ਦੀ ਲੜੀ ਤਹਿਤ ਤੀਜਾ ਮਹਾਨ ਨਗਰ ਕੀਰਤਨ 21 ਨਵੰਬਰ ਸਨਿੱਚਰਵਾਰ ਨੂੰ ਸਜਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਓਂਕਾਰ ਚੈਰੀਟੇਬਲ ਟਰੱਸਟ ਨਿਰਮਲ ਕੁਟੀਆ ਸੀਚੇਵਾਲ ਦੇ ਵਿੱਤ ਸਕੱਤਰ ਬਾਬਾ ਸੁਰਜੀਤ ਸਿੰਘ ਸੀਚੇਵਾਲ ਨੇ ਦੱਸਿਆ ਕਿ ਇਹ ਨਗਰ ਕੀਰਤਨ ਸਵੇਰੇ 8 ਵਜੇ ਨਿਰਮਲ ਕੁਟੀਆ ਸੀਚੇਵਾਲ ਤੋਂ ਸ਼ਰਧਾ ਅਤੇ ਸਤਿਕਾਰ ਨਾਲ ਆਰੰਭ ਹੋਵੇਗਾ।
ਕਿਸ਼ਨਪੁਰਾ ਕਲਾਂ, 19 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਓਂਕਾਰ ਚੈਰੀਟੇਬਲ ਟਰੱਸਟ ਨਿਰਮਲ ਕੁਟੀਆ ਸੀਚੇਵਾਲ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਜਾ ਰਹੇ ਪੰਜ ਮਹਾਨ ਨਗਰ ਕੀਰਤਨਾਂ ਦੀ ਲੜੀ ਤਹਿਤ ਤੀਜਾ ਮਹਾਨ ਨਗਰ ਕੀਰਤਨ 21 ਨਵੰਬਰ ਸਨਿੱਚਰਵਾਰ ਨੂੰ ਸਜਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਓਂਕਾਰ ਚੈਰੀਟੇਬਲ ਟਰੱਸਟ ਨਿਰਮਲ ਕੁਟੀਆ ਸੀਚੇਵਾਲ ਦੇ ਵਿੱਤ ਸਕੱਤਰ ਬਾਬਾ ਸੁਰਜੀਤ ਸਿੰਘ ਸੀਚੇਵਾਲ ਨੇ ਦੱਸਿਆ ਕਿ ਇਹ ਨਗਰ ਕੀਰਤਨ ਸਵੇਰੇ 8 ਵਜੇ ਨਿਰਮਲ ਕੁਟੀਆ ਸੀਚੇਵਾਲ ਤੋਂ ਸ਼ਰਧਾ ਅਤੇ ਸਤਿਕਾਰ ਨਾਲ ਆਰੰਭ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਸਾਰੇ ਸਮਾਗਮ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿਚੋਂ ਹੁੰਦਾ ਹੋਇਆ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਸਮਾਪਤ ਹੋਏਗਾ। ਇਸ ਦੌਰਾਨ ਵੱਖ-ਵੱਖ ਪੜਾਵਾਂ ‘ ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨਾਂ ਦੀ ਲੜੀ ਤਹਿਤ 15 ਨਵੰਬਰ ਤੋਂ ਵੱਖ-ਵੱਖ ਇਲਾਕਿਆਂ ਵਿਚ ਨਗਰ ਕੀਰਤਨ ਸਜਾਏ ਜਾ ਰਹੇ ਹਨ। ਇਸੇ ਤਰ੍ਹਾਂ ਹੀ ਚੌਥਾ ਨਗਰ ਕੀਰਤਨ 24 ਨਵੰਬਰ ਨੂੰ ਤੇ ਪੰਜਵਾਂ ਨਗਰ ਕੀਰਤਨ 29 ਨਵੰਬਰ ਨੂੰ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਸਰਬੱਤ ਦੇ ਭਲੇ ਅਤੇ ਆਪਸੀ ਭਾਈਚਾਰੇ ਦੇ ਸੰਦੇਸ਼ ਨੂੰ ਸੰਗਤਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ।