19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਕਾਂਗਰਸੀ ਉਮੀਦਵਾਰ ਸ਼ੈਲੀ ਮਿੱਤਲ ਨੇ ਐਡਵੋਕੇਟ ਧਰਮਪਾਲ ਸਿੰਘ ਦੀ ਹਾਜ਼ਰੀ ’ਚ ਕਰਵਾਏ ਕਾਗਜ਼ ਦਾਖ਼ਲ

ਬਾਘਾ ਪੁਰਾਣਾ, 19 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਨਗਰ ਕੌਂਸਲ ਬਾਘਾ ਪੁਰਾਣਾ ਦੀਆਂ ਚੋਣਾਂ ਲਈ 9 ਨੰਬਰ ਵਾਰਡ ਤੋਂ ਕਾਂਗਰਸੀ ਉਮੀਦਵਾਰ ਸ਼ੈਲੀ ਮਿੱਤਲ ਪਤਨੀ ਰੋਹਿਤ ਮਿੱਤਲ ਦਾ ਚੰਗਾ ਵੋਟ ਆਧਾਰ ਹੋਣ ਕਾਰਨ ਚੋਣ ਮੁਕਾਬਲਾ ਇਕ ਤਰਫਾ ਹੋਵੇਗਾ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਹਲਕਾ ਬਾਘਾ ਪੁਰਾਣਾ ਦੇ ਸੀਨੀਅਰ ਆਗੂ ਐਡਵੋਕੇਟ ਧਰਮਪਾਲ ਸਿੰਘ ਨਿਹਾਲ ਸਿੰਘ ਵਾਲਾ ਨੇ ਸ਼ੈਲੀ ਮਿੱਤਲ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਸਮੇਂ ਕੀਤਾ। ਐਡਵੋਕੇਟ ਧਰਮਪਾਲ ਸਿੰਘ ਨਿਹਾਲ ਸਿੰਘ ਵਾਲਾ ਨੇ ਦੱਸਿਆ ਕਿ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਬਾਘਾ ਪੁਰਾਣਾ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ ਤੇ ਇਸੇ ਲੜੀ ਤਹਿਤ ਵਾਰਡ ਨੰਬਰ 9 ਤੋਂ ਕਾਂਗਰਸੀ ਪਾਰਟੀ ਦੀ ਉਮੀਦਵਾਰ ਸ਼ੈਲੀ ਮਿੱਤਲ ਵਲੋਂ ਵਾਰਡ ਦੇ ਵੋਟਰਾਂ ਨਾਲ ਸਿੱਧਾ ਸੰਪਰਕ ਬਣਾਇਆ ਜਾ ਰਿਹਾ ਹੈ।

ਅਜੀਤ ਡੈਸਕ 20-11-2026
ਬਾਘਾ ਪੁਰਾਣਾ, 19 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਨਗਰ ਕੌਂਸਲ ਬਾਘਾ ਪੁਰਾਣਾ ਦੀਆਂ ਚੋਣਾਂ ਲਈ 9 ਨੰਬਰ ਵਾਰਡ ਤੋਂ ਕਾਂਗਰਸੀ ਉਮੀਦਵਾਰ ਸ਼ੈਲੀ ਮਿੱਤਲ ਪਤਨੀ ਰੋਹਿਤ ਮਿੱਤਲ ਦਾ ਚੰਗਾ ਵੋਟ ਆਧਾਰ ਹੋਣ ਕਾਰਨ ਚੋਣ ਮੁਕਾਬਲਾ ਇਕ ਤਰਫਾ ਹੋਵੇਗਾ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਹਲਕਾ ਬਾਘਾ ਪੁਰਾਣਾ ਦੇ ਸੀਨੀਅਰ ਆਗੂ ਐਡਵੋਕੇਟ ਧਰਮਪਾਲ ਸਿੰਘ ਨਿਹਾਲ ਸਿੰਘ ਵਾਲਾ ਨੇ ਸ਼ੈਲੀ ਮਿੱਤਲ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਸਮੇਂ ਕੀਤਾ। ਐਡਵੋਕੇਟ ਧਰਮਪਾਲ ਸਿੰਘ ਨਿਹਾਲ ਸਿੰਘ ਵਾਲਾ ਨੇ ਦੱਸਿਆ ਕਿ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਬਾਘਾ ਪੁਰਾਣਾ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ ਤੇ ਇਸੇ ਲੜੀ ਤਹਿਤ ਵਾਰਡ ਨੰਬਰ 9 ਤੋਂ ਕਾਂਗਰਸੀ ਪਾਰਟੀ ਦੀ ਉਮੀਦਵਾਰ ਸ਼ੈਲੀ ਮਿੱਤਲ ਵਲੋਂ ਵਾਰਡ ਦੇ ਵੋਟਰਾਂ ਨਾਲ ਸਿੱਧਾ ਸੰਪਰਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ ਸ਼ੈਲੀ ਮਿੱਤਲ ਦੇ ਪਤੀ ਰੋਹਿਤ ਮਿੱਤਲ ਵਪਾਰੀ ਵਰਗ ਵਿਚ ਚੰਗਾ ਅਸਰ ਰਸੂਖ ਰੱਖਦੇ ਹਨ ਜਿਸ ਦਾ ਸਿੱਧਾ ਫਾਇਦਾ ਉਮੀਦਵਾਰ ਸ਼ੈਲੀ ਮਿੱਤਲ ਨੂੰ ਮਿਲੇਗਾ ਕਿਉਂਕਿ ਰੋਹਿਤ ਮਿੱਤਲ ਵੀ ਪੂਰੀ ਤਰ੍ਹਾਂ ਚੋਣ ਪ੍ਰਚਾਰ ਵਿਚ ਕੁਦ ਪਏ ਹਨ| ਇਸ ਮੌਕੇ ਸ਼ੈਲੀ ਮਿੱਤਲ ਨੇ ਕਿਹਾ ਕਿ ਪਹਿਲਾਂ ਵਾਲੇ ਵਾਰਡ ਦੇ ਐਮ.ਸੀ. ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਅੱਖੋਂ ਪਰੋਖੇ ਕਰਦੇ ਹੋਏ ਆਪਣਿਆਂ ਦੇ ਕਾਰਜ ਹੀ ਸਵਾਰੇ ਹਨ ਪਰ ਉਹ ਬਿਨਾਂ ਪੱਖਪਾਤ ਤੋਂ ਵਾਰਡ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਵਿਕਾਸ, ਸਫਾਈ, ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹਨ| ਉਨ੍ਹਾਂ ਕਿਹਾ ਕਾਂਗਰਸ ਪਾਰਟੀ ਨੇ ਜ਼ਮੀਨੀ ਪੱਧਰ ’ਤੇ ਕੰਮ ਕਰਦਿਆਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਹੋਇਆ ਹੈ ਅਤੇ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ| ਜਿੱਤ ਉਪਰੰਤ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੀ ਉਨ੍ਹਾਂ ਦਾ ਪਹਿਲਾ ਕੰਮ ਹੋਵੇਗਾ| ਇਸ ਮੌਕੇ ਐਡਵੋਕੇਟ ਧਰਮਪਾਲ ਸਿੰਘ ਨਿਹਾਲ ਸਿੰਘ ਵਾਲਾ ਨੇ ਕਿਹਾ ਕਿ ਸ਼ੈਲੀ ਮਿੱਤਲ ਦੀ ਚੋਣ ਮੁਹਿੰਮ ਨੂੰ ਮਿਲ ਰਹੇ ਲੋਕਾਂ ਦੇ ਸਮਰਥਨ ਕਾਰਨ ਵਾਰਡ ਨੰਬਰ 9 ਵਿਚੋਂ ਸ਼ੈਲੀ ਮਿੱਤਲ ਵੱਡੇ ਮਾਰਜਨ ਨਾਲ ਚੋਣ ਜਿੱਤਣਗੇ| ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ, ਜਗਸੀਰ ਸਿੰਘ ਕਾਲੇਕੇ ਅਤੇ ਹੋਰ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਵੀ ਸ਼ੈਲੀ ਮਿੱਤਲ ਦੇ ਹੱਕ ਵਿਚ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ੋਕੀ ਗਰਗ, ਰਜਿੰਦਰ ਸਿੰਘ ਸ਼ੱਬੂ ਰੋਡੇ, ਜਸਵੀਰ ਸਿੰਘ ਧੀਰਾ ਰੋਡੇ, ਮਦਨ ਗੋਪਾਲ, ਆਸ਼ੂ ਮਿੱਤਲ, ਨੀਰਜ ਅਹੂਜਾ, ਰਮਨ ਗਰਗ, ਸ਼ੇਨੂ ਬਾਂਸਲ ਬਾਘਾ ਪੁਰਾਣਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਐਸ.ਆਰ. ਤਹਿਤ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਤੀਜਾ ਨਗਰ ਕੀਰਤਨ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।