ਸਰਬੱਤ ਦਾ ਭਲਾ ਟਰੱਸਟ ਮੋਗਾ ਵਲੋਂ 32 ਲੋੜਵੰਦਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ
ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਸਮਾਜ ਸੇਵੀ ਅਤੇ ਡੁਬਈ ਦੇ ਉੱਘੇ ਕਾਰੋਬਾਰੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਯੋਗ ਅਗਵਾਈ ਵਿਚ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲ੍ਹਾ ਮੁੱਖ ਦਫ਼ਤਰ ਮੋਗਾ ਵਿਖੇ 32 ਜ਼ਰੂਰਤਮੰਦ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ।
ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਸਮਾਜ ਸੇਵੀ ਅਤੇ ਡੁਬਈ ਦੇ ਉੱਘੇ ਕਾਰੋਬਾਰੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਯੋਗ ਅਗਵਾਈ ਵਿਚ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲ੍ਹਾ ਮੁੱਖ ਦਫ਼ਤਰ ਮੋਗਾ ਵਿਖੇ 32 ਜ਼ਰੂਰਤਮੰਦ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ। ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਗੋਕਲ ਚੰਦ ਬੁੱਘੀਪੁਰਾ ਤੇ ਹਰਜਿੰਦਰ ਸਿੰਘ ਚੁਗਾਵਾਂ ਨੇ ਚੈੱਕ ਦੇਣ ਉਪਰੰਤ ਗੱਲਬਾਤ ਕਰਦਿਆਂ ਦੱਸਿਆ ਕਿ ਡਾ. ਓਬਰਾਏ ਵਲੋਂ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਦੇਣ ਦੇ ਨਾਲ-ਨਾਲ ਲੋਕ ਭਲਾਈ ਦੇ ਕਈ ਹੋਰ ਕਾਰਜਾਂ ਵਿਚ ਅੱਖਾਂ ਦੇ ਮੁਫ਼ਤ ਕੈਂਪ, ਹੁਸ਼ਿਆਰ ਲੋੜਵੰਦ ਵਿਦਿਆਰਥੀਆਂ ਦੀਆਂ ਫ਼ੀਸਾਂ ਭਰਨ, ਮੈਡੀਕਲ ਸਹਾਇਤਾ, ਹੱਥੀਂ ਹੁਨਰ ਸਿਖਲਾਈ ਕੋਰਸ, ਸਕੂਲਾਂ ਤੇ ਜਨਤਕ ਸਥਾਨਾਂ ‘ਤੇ ਆਰ.ਓ. ਸਿਸਟਮ ਆਦਿ ਲਗਾ ਕੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਸ ਮੌਕੇ ਦਵਿੰਦਰਜੀਤ ਸਿੰਘ ਗਿੱਲ, ਸੁਖਦੇਵ ਸਿੰਘ ਬਰਾੜ ਸੁਖਦੇਵ ਸਿੰਘ ਢੇਸੀ, ਰਣਜੀਤ ਸਿੰਘ ਧਾਲੀਵਾਲ, ਹਰਜੀਤ ਕੌਰ ਬਰਾੜ, ਕੁਲਵਿੰਦਰ ਸਿੰਘ ਰਾਮੂੰਵਾਲਾ, ਰਾਮ ਸਿੰਘ ਜਾਨੀਆ, ਦਫ਼ਤਰ ਇੰਚਾਰਜ ਮੈਡਮ ਜਸਵੀਰ ਕੌਰ ਬੁੱਘੀਪੁਰਾ ਆਦਿ ਹਾਜ਼ਰ ਸਨ।