20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਵਿਖੇ ਆਈ.ਆਈ.ਸੀ. ਵਲੋਂ ਇਲੈਕਟ੍ਰਾਨਿਕ ਉਪਕਰਨਾਂ ਦੇ ਬਿਹਤਰ ਪ੍ਰਬੰਧਨ ਸੰਬੰਧੀ ਵਿਸ਼ੇਸ਼ ਭਾਸ਼ਨ

ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ. ਐਸ.

ਅਜੀਤ ਡੈਸਕ 21-11-2026
ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਇੰਸਟੀਚਿਊਸ਼ਨਲ ਇਨੋਵੇਸ਼ਨ ਕੌਂਸਲ (ਆਈ.ਆਈ.ਸੀ.) ਸੈੱਲ ਵਲੋਂ ਇਲੈਕਟ੍ਰਾਨਿਕ ਉਪਕਰਨਾਂ ਦੇ ਬਿਹਤਰ ਪ੍ਰਬੰਧਨ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਡਾ. ਬਾਲਕ ਦਾਸ ਕੁਰਮੀ ਮੁਖੀ ਵਿਭਾਗ ਕੁਆਲਿਟੀ ਅਸ਼ੋਰੈਂਸ ਦਾ ਸਵਾਗਤ ਡਾ. ਭੀਮਾ ਕਿਰਨ ਕੋਆਰਡੀਨੇਟਰ ਆਈ.ਆਈ.ਸੀ., ਡਾ. ਸ਼ੁਭਮ ਸਿੰਘ, ਡਾ. ਨਵਜੋਤ ਕੌਰ ਅਤੇ ਡਾ. ਅਮਨ ਵਲੋਂ ਕੀਤਾ ਗਿਆ। ਇਸ ਮੌਕੇ ਡਾ. ਸ਼ੁਭਮ ਸਿੰਘ ਨੇ ਦੱਸਿਆ ਕਿ ਡਾ. ਬਾਲਕ ਦਾਸ ਕੁਰਮੀ ਵਲੋਂ ਵਿਦਿਆਰਥੀਆਂ ਨੂੰ ਇਲੈਕਟ੍ਰਾਨਿਕ ਉਪਕਰਨਾਂ ਦੇ ਬਿਹਤਰ ਪ੍ਰਬੰਧਨ ਅਤੇ ਈ-ਕਚਰੇ ਦੀ ਸਹੀ ਸੰਭਾਲ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਇਲੈਕਟ੍ਰਾਨਿਕ ਕਚਰੇ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵਲੋਂ ਇਲੈਕਟ੍ਰਾਨਿਕ ਉਪਕਰਨਾਂ ਦੀ ਮੁੜ ਵਰਤੋਂ ਅਤੇ ਸੁਰੱਖਿਅਤ ਨਿਪਟਾਰੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਦਿਸ਼ਾ ਵਿਚ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਅਤੇ ਜਿਨ੍ਹਾਂ ਇਲੈਕਟ੍ਰਾਨਿਕ ਵਸਤਾਂ ਦੀ ਮੁੜ ਵਰਤੋਂ ਸੰਭਵ ਹੈ, ਉਨ੍ਹਾਂ ਦੀ ਦੁਬਾਰਾ ਵਰਤੋਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਭਾਰਤ ਸਰਕਾਰ ਵਲੋਂ ਨਿਰਧਾਰਿਤ ਈ-ਕਚਰੇ ਦੇ ਨਿਪਟਾਰੇ ਸਬੰਧੀ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਚ ਾਹੀਦੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਸਮਾਜ ਦੇ ਹਰ ਵਰਗ ਵਿਚ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਅੰਤ ਵਿਚ ਡਾ. ਸ਼ੁਭਮ ਸਿੰਘ ਨੇ ਸਮੂਹ ਬੁਲਾਰੇ ਅਤੇ ਹਾਜ਼ਰ ਵਿਅਕਤੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਆਕਸਫੋਰਡ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਬਾਲ ਦਿਵਸ ਅਗਲੀ ਖ਼ਬਰ ਬੀਬੀ ਨਰਿੰਦਰ ਕੌਰ ਰਣੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਬਣਨ ’ਤੇ ਅਕਾਲੀ ਆਗੂਆਂ ਨੇ ਦਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।