20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕਥਾ ਮੰਚ ਵਲੋਂ ਜੀ.ਟੀ.ਬੀ. ਗੜ੍ਹ ਕਾਲਜ ਰੋਡੇ ਵਿਖੇ ਕਹਾਣੀਕਾਰ ਅਗਾਜ਼ਬੀਰ ਨਾਲ ਰੂਬਰੂ ਕਰਵਾਇਆ

ਸਮਾਲਸਰ, 20 ਨਵੰਬਰ (ਗੁਰਜੰਟ ਕਲਸੀ ਲੰਡੇ)-ਗੁਰੂ ਨਾਨਕ ਸਰਕਾਰੀ ਕਾਲਜ ਗੁਰੂ ਤੇਗ ਬਹਾਦਰਗੜ੍ਹ ਰੋਡੇ (ਮੋਗਾ) ਵਿਖੇ ਪ੍ਰਿੰਸੀਪਲ ਅਨੀਤ ਕੁਮਾਰ ਦੀ ਰਹਿਨੁਮਾਈ ਹੇਠ ਕਥਾ ਮੰਚ ਪੰਜਾਬ ਵਲੋਂ ਵਿਦਿਆਰਥੀਆਂ ਦੇ ਮਨਾਂ ਅੰਦਰ ਸਾਹਿਤ ਦੀ ਰੁਚੀ ਪੈਦਾ ਕਰਨ ਲਈ ਇਕ ਰੂਬਰੂ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿਚ ਪੰਜਾਬੀ ਦੇ ਨਾਮਵਰ ਕਹਾਣੀਕਾਰ ਆਗ਼ਾਜ਼ਬੀਰ ਮਹਿਮਾਨ ਲੇਖਕ ਵਜੋਂ ਹਾਜ਼ਰ ਹੋਏ। ਕਥਾ ਮੰਚ ਵਲੋਂ ਰਚਾਏ ਗਏ ਇਸ ਰੂਬਰੂ ਪ੍ਰੋਗਰਾਮ ਦੌਰਾਨ ਕਹਾਣੀਕਾਰ ਅਲਫ਼ਾਜ਼ ਨੇ ਮਹਿਮਾਨ ਲੇਖਕ ਨਾਲ਼ ਸੰਵਾਦ ਰਚਾਇਆ।

ਜੀ.ਟੀ.ਬੀ. ਗੜ੍ਹ ਕਾਲਜ ਰੋਡੇ ਵਿਖੇ ਕਹਾਣੀਕਾਰ ਅਗਾਜ਼ਬੀਰ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਤੇ ਪ੍ਰਬੰਧਕ। ਤਸਵੀਰ : ਗੁਰਜੰਟ ਕਲਸੀ ਲੰਡੇ 21-11-2026
ਸਮਾਲਸਰ, 20 ਨਵੰਬਰ (ਗੁਰਜੰਟ ਕਲਸੀ ਲੰਡੇ)-ਗੁਰੂ ਨਾਨਕ ਸਰਕਾਰੀ ਕਾਲਜ ਗੁਰੂ ਤੇਗ ਬਹਾਦਰਗੜ੍ਹ ਰੋਡੇ (ਮੋਗਾ) ਵਿਖੇ ਪ੍ਰਿੰਸੀਪਲ ਅਨੀਤ ਕੁਮਾਰ ਦੀ ਰਹਿਨੁਮਾਈ ਹੇਠ ਕਥਾ ਮੰਚ ਪੰਜਾਬ ਵਲੋਂ ਵਿਦਿਆਰਥੀਆਂ ਦੇ ਮਨਾਂ ਅੰਦਰ ਸਾਹਿਤ ਦੀ ਰੁਚੀ ਪੈਦਾ ਕਰਨ ਲਈ ਇਕ ਰੂਬਰੂ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿਚ ਪੰਜਾਬੀ ਦੇ ਨਾਮਵਰ ਕਹਾਣੀਕਾਰ ਆਗ਼ਾਜ਼ਬੀਰ ਮਹਿਮਾਨ ਲੇਖਕ ਵਜੋਂ ਹਾਜ਼ਰ ਹੋਏ। ਕਥਾ ਮੰਚ ਵਲੋਂ ਰਚਾਏ ਗਏ ਇਸ ਰੂਬਰੂ ਪ੍ਰੋਗਰਾਮ ਦੌਰਾਨ ਕਹਾਣੀਕਾਰ ਅਲਫ਼ਾਜ਼ ਨੇ ਮਹਿਮਾਨ ਲੇਖਕ ਨਾਲ਼ ਸੰਵਾਦ ਰਚਾਇਆ। ਇਸ ਸੰਵਾਦ ਦੌਰਾਨ ਕਹਾਣੀਕਾਰ ਆਗ਼ਾਜ਼ਬੀਰ ਨੇ ਆਪਣੇ ਜੀਵਨ ਅਤੇ ਰਚਨਾ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਮੌਜੂਦਾ ਦੌਰ ਵਿਚ ਸਾਹਿਤ ਦੀ ਸਮਾਜਿਕ ਭੂਮਿਕਾ ਅਤੇ ਮਨੁੱਖੀ ਵਿਕਾਸ ਵਿਚ ਸਾਹਿਤ ਦੇ ਯੋਗਦਾਨ ਸੰਬੰਧੀ ਵੀ ਗੱਲਬਾਤ ਹੋਈ। ਇਸੇ ਦੌਰਾਨ ਵਿਦਿਆਰਥੀਆਂ ਅਤੇ ਮਹਿਮਾਨ ਲੇਖਕ ਵਿਚਕਾਰ ਸਾਹਿਤਕ ਸਵਾਲ-ਜੁਆਬ ਦਾ ਸਿਲਸਿਲਾ ਵੀ ਚੱਲਿਆ। ਅੰਤ ਕਥਾ ਮੰਚ ਪੰਜਾਬ ਅਤੇ ਗੁਰੂ ਨਾਨਕ ਸਰਕਾਰੀ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਲੇਖਕ ਆਗ਼ਾਜ਼ਬੀਰ ਦਾ ਸਨਮਾਨ ਕੀਤਾ ਗਿਆ। ਇਸ ਦੇ ਨਾਲ ਹੀ ਮੁੱਖ ਮਹਿਮਾਨ ਆਗਾਜ਼ਬੀਰ ਵਲੋਂ ਕਾਲਜ ਦੇ ਪ੍ਰਿੰਸੀਪਲ ਅਤੇ ਬਾਕੀ ਸਮੂਹ ਸਟਾਫ਼ ਦਾ ਦਿਲ ਦੀਆਂ ਗਹਿਰਾਈਆਂ ‘ਚੋਂ ਸ਼ੁਕਰਾਨਾ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰ ਸਾਹਿਤ ਸਭਾ ਰਜਿ: ਬਾਘਾ ਪੁਰਾਣਾ ਦੇ ਪ੍ਰਧਾਨ ਡਾ. ਸਾਧੂ ਰਾਮ ਲੰਗੇਆਣਾ ਵਲੋਂ ਸਮਾਗਮ ਦੇ ਮੁੱਖ ਮਹਿਮਾਨ ਆਗਾਜ਼ਬੀਰ ਨੂੰ ਮੁਬਾਰਕ ਦਿੱਤੀ ਗਈ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਾਹਿਤ ਲਿਖਣ ਅਤੇ ਸਾਹਿਤ ਜਗਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਪ੍ਰੋ. ਗੁਰਜੰਟ ਸਿੰਘ ਅਤੇ ਬਾਕੀ ਸਮੂਹ ਸਟਾਫ਼ ਵਲੋਂ ਕਾਲਜ ਦੇ ਕਮਰਿਆਂ ਸਬੰਧੀ ਕੀਤੇ ਜਾ ਰਹੇ ਨਵੀਨੀਕਰਨ ਕੰਮਾਂ ਬਾਰੇ ਪੁਰਜ਼ੋਰ ਸ਼ਬਦਾਂ ਰਾਹੀਂ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਆਪਣੀ ਖ਼ੂਬ ਸੂਰਤ ਰਚਨਾ ਪੇਸ਼ ਕਰਕੇ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ ਗਿਆ ਅਤੇ ਕਰਵਾਏ ਗਏ ਸਾਹਿਤਕ ਸਮਾਗਮ ਸਬੰਧੀ ਪ੍ਰੋ. ਗੁਰਜੰਟ ਸਿੰਘ ਰਾਜੇਆਣਾ ਅਤੇ ਬਾਕੀ ਸਟਾਫ਼ ਦਾ ਧੰਨਵਾਦ ਕੀਤਾ। ਸਮਾਗਮ ਦੇ ਅਗਲੇ ਪੜਾਅ ਦੌਰਾਨ ਵੱਖ-ਵੱਖ ਲੇਖਕਾਂ ਦੀਆਂ ਪੁਸਤਕਾਂ ਪ੍ਰੋ. ਬਲਜਿੰਦਰ ਸਿੰਘ, ਪ੍ਰੋ. ਕਮਲਜੀਤ ਕੌਰ, ਪ੍ਰੋ. ਰਣਧੀਰ ਕੌਰ, ਪ੍ਰੋ. ਗੁਰਜੰਟ ਸਿੰਘ, ਡਾ. ਸਾਧੂ ਰਾਮ ਲੰਗੇਆਣਾ, ਮੁੱਖ ਮਹਿਮਾਨ ਆਗਾਜ਼ਬੀਰ , ਅਲਫਾਜ਼ ਸਮੇਤ ਕਈ ਨਾਮਵਰ ਸ਼ਖ਼ਸੀਅਤਾਂ ਵਲੋਂ ਤਿੰਨ ਪੁਸਤਕਾਂ ਕੱਲਰੀ ਸੁੱਤੇ, ਉਦੈ ਅਸਤ, ਚੁਰਸਤਾ ਨੂੰ ਲੋਕ ਅਰਪਣ ਕੀਤਾ ਗਿਆ। ਅਖੀਰ ਵਿਚ ਪ੍ਰੋ. ਗੁਰਜੰਟ ਰਾਜੇਆਣਾ ਦੁਆਰਾ ਇਸ ਪ੍ਰੋਗਰਾਮ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਲੰਢੇਕੇ ਵਿਖੇ ਤੀਰਥ ਯਾਤਰਾ ਸਭਾ ਦੌਰਾਨ ਯਾਤਰੀਆਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਬੀ.ਆਈ.ਐੱਸ. ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਕੁਇਜ਼ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।