20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਲੰਢੇਕੇ ਵਿਖੇ ਤੀਰਥ ਯਾਤਰਾ ਸਭਾ ਦੌਰਾਨ ਯਾਤਰੀਆਂ ਨਾਲ ਕੀਤੀ ਮੁਲਾਕਾਤ

ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਲੰਢੇਕੇ ਵਿਖੇ ਤੀਰਥ ਯਾਤਰਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੋਗਾ ਦੀ ਵਿਧਾਇਕ ਡਾ.

ਅਜੀਤ ਡੈਸਕ 21-11-2026
ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਲੰਢੇਕੇ ਵਿਖੇ ਤੀਰਥ ਯਾਤਰਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸਮੂਹ ਤੀਰਥ ਯਾਤਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਯਾਤਰਾ ਸਬੰਧੀ ਵੱਖ-ਵੱਖ ਵਿਸ਼ਿਆਂ ‘ਤੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਯਾਤਰੀਆਂ ਨਾਲ ਗੱਲਬਾਤ ਕਰਦਿਆਂ ਯਾਤਰਾ ਦੀਆਂ ਤਿਆਰੀਆਂ ਅਤੇ ਉਨ੍ਹਾਂ ਦੇ ਤਜਰਬਿਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉਦੇਸ਼ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੇ ਚਿਹਰਿਆਂ ‘ਤੇ ਖ਼ੁਸ਼ੀ ਦੇਖਣਾ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਨਾ ਸਰਕਾਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪਿੰਡ ਲੰਢੇਕੇ ਵਿਖੇ ਬਜ਼ੁਰਗਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿਲੋਂ ਅਸੀਸਾਂ ਦਿੱਤੀਆਂ। ਬਜ਼ੁਰਗਾਂ ਵਲੋਂ ਦਿੱਤਾ ਗਿਆ ਇਹ ਪਿਆਰ, ਸਤਿਕਾਰ ਅਤੇ ਅਸੀਸਾਂ ਉਨ੍ਹਾਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦਾ ਸਨੇਹ ਅਤੇ ਆਸ਼ੀਰਵਾਦ ਲੋਕ ਸੇਵਾ ਦੇ ਕਾਰਜਾਂ ਨੂੰ ਹੋਰ ਸਮਰਪਣ ਭਾਵਨਾ ਨਾਲ ਅੱਗੇ ਵਧਾਉਣ ਲਈ ਪ੍ਰੇਰਿਤ ਕਰਦਾ ਹੈ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਤੀਰਥ ਯਾਤਰਾ ਸਿਰਫ਼ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੱਕ ਹੀ ਸੀਮਤ ਨਹੀਂ, ਸਗੋਂ ਇਹ ਬਜ਼ੁਰਗਾਂ ਨੂੰ ਆਪਣੀਆਂ ਧਾਰਮਿਕ ਪਰੰਪਰਾਵਾਂ ਅਤੇ ਆਸਥਾ ਨਾਲ ਜੁੜਨ ਦਾ ਸੁਨਹਿਰੀ ਮੌਕਾ ਵੀ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਸਮੂਹ ਯਾਤਰੀਆਂ ਦੇ ਸੁਖਦ, ਸੁਰੱਖਿਅਤ ਅਤੇ ਮੰਗਲਮਈ ਸਫ਼ਰ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਐੱਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਦੀ ਸਹਾਇਕ ਪ੍ਰੋਫੈਸਰ ਨਮਿਤਾ ਬਰਮਨ ਨੇ ਰਾਜ ਪੱਧਰੀ ਬੈਡਮਿੰਟਨ ਮੁਕਾਬਲੇ ’ਚ ਕਾਂਸੀ ਦਾ ਤ... ਅਗਲੀ ਖ਼ਬਰ ਕਥਾ ਮੰਚ ਵਲੋਂ ਜੀ.ਟੀ.ਬੀ. ਗੜ੍ਹ ਕਾਲਜ ਰੋਡੇ ਵਿਖੇ ਕਹਾਣੀਕਾਰ ਅਗਾਜ਼ਬੀਰ ਨਾਲ ਰੂਬਰੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।