23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

26 ਨਵੰਬਰ ਨੂੰ ਮੋਗਾ ਵਿਖੇ ਹੋਵੇਗੀ ਖ਼ੁਸ਼ਹਾਲ ਪੰਜਾਬ ਸੂਬਾ ਪੱਧਰੀ ਮਹਾਂ ਰੈਲੀ ਵਿਧਾਇਕਾ ਡਾ. ਅਰੋੜਾ ਨੇ ਇਲਾਕਾ ਨਿਵਾਸੀਆਂ ਨੂੰ ਪਹੁੰਚਣ ਦੀ ਕੀਤੀ ਅਪੀਲ

ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਆਉਣ ਵਾਲੀ 26 ਨਵੰਬਰ ਨੂੰ ਮੋਗਾ ਵਿਖੇ ਸੂਬਾ ਪੱਧਰੀ ਖ਼ੁਸ਼ਹਾਲ ਪੰਜਾਬ ਮਹਾਂ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮਹਾਂ ਰੈਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਅਜੀਤ ਡੈਸਕ 23-11-2026
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਆਉਣ ਵਾਲੀ 26 ਨਵੰਬਰ ਨੂੰ ਮੋਗਾ ਵਿਖੇ ਸੂਬਾ ਪੱਧਰੀ ਖ਼ੁਸ਼ਹਾਲ ਪੰਜਾਬ ਮਹਾਂ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮਹਾਂ ਰੈਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਇਲਾਕਾ ਨਿਵਾਸੀਆਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਆਪਣੇ ਸਾਥੀਆਂ ਸਮੇਤ ਵੱਧ ਤੋਂ ਵੱਧ ਗਿਣਤੀ ਵਿਚ ਇਸ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਇਆ ਜਾ ਰਿਹਾ ਇਹ ਸੂਬਾ ਪੱਧਰੀ ਸਮਾਗਮ ਪੰਜਾਬ ਦੇ ਵਿਕਾਸ, ਖ਼ੁਸ਼ਹਾਲੀ ਅਤੇ ਲੋਕ ਹਿਤਾਂ ਨਾਲ ਜੁੜੇ ਮੁੱਦਿਆਂ ਨੂੰ ਸਾਹਮਣੇ ਰੱਖਣ ਦਾ ਮੌਕਾ ਹੋਵੇਗਾ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਦੇ ਉਦੇਸ਼ ਨਾਲ ਸਾਰਿਆਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਪਾਰਟੀ ਦੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਸਰਗਰਮੀ ਨਾਲ ਮਹਾਂ ਰੈਲੀ ਦੀਆਂ ਤਿਆਰੀਆਂ ਵਿਚ ਜੁੱਟ ਜਾਣ।
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 29 ਨੂੰ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਹੋਵੇਗੀ ਰੋਸ ਰੈਲੀ 2004 ਤੋਂ ਬਾਅਦ ਭਰਤੀ ਹੋਏ ਮੁਲ... ਅਗਲੀ ਖ਼ਬਰ 26 ਨਵੰਬਰ ਦੀ ਮੋਗਾ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚਣਗੇ ਪੰਜਾਬੀ-ਚੇਅਰਮੈਨ ਬਰਿੰਦਰ ਮਧੇਕੇ ਰੈਲੀਆਂ ਸਿਰਫ਼ ਇਕੱਠ ਨਹੀਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।