ਜਥੇਦਾਰ ਤੀਰਥ ਸਿੰਘ ਮਾਹਲਾ ਤੇ ਬਾਲ ਕ੍ਰਿਸ਼ਨ ਬਾਲੀ ਵਲੋਂ ਪਵਨ ਢੰਡ ਦੇ ਦਫ਼ਤਰ ਦਾ ਉਦਘਾਟਨ
ਬਾਘਾ ਪੁਰਾਣਾ, 22 ਨਵੰਬਰ (ਟਿੰਕੂ ਕਾਠਪਾਲ)- ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਅੱਜ ਵਾਰਡ ਨੰਬਰ 13 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਸ਼ਹਿਰੀ ਪ੍ਰਧਾਨ ਪਵਨ ਢੰਡ ਦੇ ਚੋਣ ਦਫ਼ਤਰ ਦਾ ਉਦਘਾਟਨ ਪਾਰਟੀ ਦੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਉੱਘੇ ਕਾਰੋਬਾਰੀ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ ਵਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਨਗਰ ਕੌਂਸਲ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ ਨੇ ਪਵਨ ਢੰਡ ਦੇ ਹੱਕ ਵਿਚ ਸਮਰਥਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ ਪਾਰਟੀ ਵਰਕਰਾਂ ਅਤੇ ਸ਼ਹਿਰ ਵਾਸੀਆਂ ਲਈ ਹਮੇਸ਼ਾ ਖੁੱਲ੍ਹੇ ਰਹਿੰਦੇ ਹਨ।
ਇ
ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਉੱਘੇ ਕਾਰੋਬਾਰੀ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਾਲ ਕ੍ਰਿਸ਼ਨ ਵਾਰਡ ਨੰਬਰ-13 ਵਿਖੇ ਸਮਾਗਮ ਦੌਰਾਨ। ਤਸਵੀਰ : ਕਾਠਪਾਲ
ਜ਼ਿਲ੍ਹੇ ਅੰਦਰ ਖੇਤੀਬਾੜੀ ਖੇਤਰਾਂ ’ਚ ਬਿਜਲੀ ਸਪਲਾਈ ਦੀ ਘਾਟ ਤੁਰੰਤ ਪੂਰੀ ਕੀਤੀ ਜਾਵੇ-ਮਹੇਸ਼ਰੀ
23-11-2026
ਬਾਘਾ ਪੁਰਾਣਾ, 22 ਨਵੰਬਰ (ਟਿੰਕੂ ਕਾਠਪਾਲ)- ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਅੱਜ ਵਾਰਡ ਨੰਬਰ 13 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਸ਼ਹਿਰੀ ਪ੍ਰਧਾਨ ਪਵਨ ਢੰਡ ਦੇ ਚੋਣ ਦਫ਼ਤਰ ਦਾ ਉਦਘਾਟਨ ਪਾਰਟੀ ਦੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਉੱਘੇ ਕਾਰੋਬਾਰੀ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ ਵਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਨਗਰ ਕੌਂਸਲ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ ਨੇ ਪਵਨ ਢੰਡ ਦੇ ਹੱਕ ਵਿਚ ਸਮਰਥਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ ਪਾਰਟੀ ਵਰਕਰਾਂ ਅਤੇ ਸ਼ਹਿਰ ਵਾਸੀਆਂ ਲਈ ਹਮੇਸ਼ਾ ਖੁੱਲ੍ਹੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਰਾਜ ਸਮੇਂ ਬਾਘਾ ਪੁਰਾਣਾ ਵਿਚ ਮੰਡੀ, ਸਬ-ਡਵੀਜ਼ਨ ਅਤੇ ਸੀਵਰੇਜ ਵਰਗੇ ਅਹਿਮ ਵਿਕਾਸ ਕਾਰਜ ਕਰਵਾਏ ਗਏ ਸਨ। ਉਨ੍ਹਾਂ ਕਿਹਾ ਕਿ ਜੇਕਰ ਨਗਰ ਕੌਂਸਲ ਵਿਚ ਅਕਾਲੀ ਦਲ ਦੀ ਬਣਦੀ ਹੈ ਤਾਂ ਸ਼ਹਿਰ ਦੇ ਛੱਪੜਾਂ ਨਾਲ ਸਬੰਧਿਤ ਜ਼ਮੀਨਾਂ ਦੀ ਸੁਚੱਜੀ ਵਰਤੋਂ ਕਰਕੇ ਉੱਥੇ ਵੱਡੇ ਵਪਾਰਕ ਕੰਪਲੈਕਸ ਬਣਾਉਣ ਦੀ ਯੋਜਨਾ ਉਲੀਕੀ ਜਾਵੇਗੀ। ਇਸ ਨਾਲ ਨਗਰ ਕੌਂਸਲ ਦੀ ਆਮਦਨ ਵਿਚ ਵਾਧਾ ਹੋਣ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਬਾਘਾ ਪੁਰਾਣਾ ਦੇ ਸ਼ਹਿਰ ਵਾਸੀਆਂ ਨੂੰ ਵੋਟ ਪਾਉਣ ਦਾ ਅਧਿਕਾਰ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਇਸ਼ਤਿਹਾਰਬਾਜ਼ੀ ਰਾਹੀਂ ਲੋਕਾਂ ਨੂੰ ਗੁਮਰਾਹ ਕੀਤਾ ਹੈ। ਉਨ੍ਹਾਂ ਵਾਰਡ ਨੰਬਰ 13 ਦੇ ਉਮੀਦਵਾਰ ਪਵਨ ਢੰਡ ਦੇ ਹੱਕ ਵਿਚ ਸਮਰਥਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਸ਼ਹਿਰ ਅਤੇ ਹਲਕੇ ਦੇ ਲੋਕਾਂ ਵਿਚ ਵਿਚਰ ਰਹੇ ਹਨ। ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ, ਹੰਸਾ ਸਿੰਘ ਕੰਡਾ, ਸੰਤ ਰਾਮ ਭੰਡਾਰੀ, ਮਨੋਹਰ ਲਾਲ ਪਾਂਧੀ, ਬਿੱਟੂ ਜੈਦਕਾ, ਵਿੱਕੀ ਸਿੰਗਲਾ ਤੋਂ ਇਲਾਵਾ ਹੋਰ ਹਾਜ਼ਰ ਸਨ।